ਸਮਾਣਾ-ਪਾਤੜਾਂ ਸੜਕ ’ਤੇ ਪਿੰਡ ਸ਼ਾਹਪੁਰ ਨਜ਼ਦੀਕ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਦਕਿ ਚਾਲਕ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਮ੍ਰਿਤਕ ਦੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚੇ ਮਾਮਲੇ ਦੇ ਜਾਂਚ ਅਧਿਕਾਰੀ ਅਤੇ ਮਵੀਕਲਾਂ ਪੁਲਸ ਚੌਕੀ ਇੰਚਾਰਜ ਹਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਮ੍ਰਿਤਕ ਗੁਰਵੰਤ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਅਜੀਤ ਨਗਰ, ਸ਼ੁਤਰਾਣਾ ਦੇ ਸਾਥੀ ਕੁਲਦੀਪ ਕੁਮਾਰ ਵਾਸੀ ਪਿੰਡ ਗੁਲਾਹੜ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ 7 ਅਕਤੂਬਰ ਦੇਰ ਸ਼ਾਮ ਉਹ ਆਪਣੇ ਸਾਥੀ ਗੁਰਵੰਤ ਸਿੰਘ ਨਾਲ ਕੰਮ ਨਿਪਟਾ ਕੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਟਿਆਲਾ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ। ਇਸ ਦੌਰਾਨ ਬੱਸ ਅੱਡਾ ਸ਼ਾਹਪੁਰ ਨਜਦੀਕ ਇਕ ਅਣਪਛਾਤੇ ਚਾਲਕ ਨੇ ਆਪਣੀ ਤੇਜ਼ ਰਫਤਾਰ ਕਾਰ ਲਾਪਰਵਾਹੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਵਿਚ ਮਾਰ ਦਿੱਤੀ। ਇਸ ਹਾਦਸੇ ਵਿਚ ਉਹ ਦੋਵੇਂ ਗੰਭੀਰ ਜ਼ਖਮੀ ਹੋ ਗਏ। ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ ਗੁਰਵੰਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਅਨੁਸਾਰ ਪੁਲਸ ਨੇ ਕਾਰ ਨੰਬਰ ਦੀ ਪਛਾਣ ਕਰਕੇ ਉਸਦੇ ਅਣਪਛਾਤੇ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਦਕਿ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਮਗਰੋਂ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਪਟਿਆਲਾ ਸ਼ਹਿਰ ਵਿੱਚ ਡੇਂਗੂ ਦੇ ਵਧ ਰਹੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਨਗਰ ਨਿਗਮ ਵੱਲੋਂ ਵੱਡੇ ਪੱਧਰ 'ਤੇ ਫੌਗਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਸ ਮੁਹਿੰਮ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਸ਼੍ਰੀ ਪਰਮਜੀਤ ਸਿੰਘ, ਆਈ ਏ ਐਸ ਦੀ ਨਿਗਰਾਨੀ ਹੇਠ ਪੂਰੇ ਜ਼ੋਰ ਸ਼ੋਰ ਨਾਲ ਚਲਾਈ ਜਾ ਰਹੀ ਹੈ।
ਨਵ ਕੌਰ, ਜਿਸਦਾ ਪੂਰਾ ਨਾਮ ਨਵਦੀਪ ਕੌਰ ਹੈ, ਨੇ ਵੈਸਟਰਨ ਆਸਟ੍ਰੇਲੀਆ ਦੀ ਸਭ ਤੋਂ ਵੱਡੀ ਲੋਕਲ ਗਵਰਨਮੈਂਟ ਸਿਟੀ ਆਫ਼ ਸਵਾਨ ਦੀ ਕੌਂਸਲ ਚੋਣ ਵਿੱਚ ਇਤਿਹਾਸ ਰਚ ਦਿੱਤਾ ਹੈ। ਉਹ ਇਸ ਸਿਟੀ ਦੀ ਪਹਿਲੀ ਭਾਰਤੀ ਮੂਲ ਦੀ ਅਤੇ ਪਹਿਲੀ ਪੰਜਾਬਣ ਮਹਿਲਾ ਹੈ ਜਿਸਨੇ ਕੌਂਸਲ ਚੋਣ ਵਿੱਚ ਜਿੱਤ ਪ੍ਰਾਪਤ ਕੀਤੀ ਹੈ
ਲੁਧਿਆਣਾ ਦੇ ਧਾਂਧਰਾ ਰੋਡ ਦੇ ਸਥਿਤ ਤੇਰਾ ਨਗਰ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਘਰ 'ਤੇ ਕੁਝ ਨੌਜਵਾਨਾਂ ਨੇ ਹਮਲਾ ਕੀਤਾ। ਇਸ ਹਮਲੇ ਵਿੱਚ ਪੱਥਰਬਾਜ਼ੀ ਅਤੇ ਤੇਜ਼ਧਾਰ ਹਥਿਆਰ ਸ਼ਾਮਲ ਸਨ, ਜਿਸ ਵਿੱਚ...