INDvsSL : ਮੀਂਹ ਭਿੱਜੇ ਮੁਕਾਬਲੇ 'ਚ ਭਾਰਤ ਨੇ ਹਾਸਲ ਕੀਤੀ ਇਕਤਰਫ਼ਾ ਜਿੱਤ, ਲੜੀ 'ਤੇ 2-0 ਨਾਲ ਕੀਤਾ ਕਬਜ਼ਾ
.jpg)
ਪੱਲੇਕੇਲੇ ਅੰਤਰਰਾਸ਼ਟਰੀ ਸਟੇਡੀਅਮ 'ਚ ਭਾਰਤ ਤੇ ਸ਼੍ਰੀਲੰਕਾ ਵਿਚਾਲੇ ਖੇਡੇ ਗਏ 3 ਟੀ-20 ਮੈਚਾਂ ਦੀ ਲੜੀ ਦਾ ਦੂਜਾ ਮੁਕਾਬਲਾ ਭਾਰਤ ਨੇ 7 ਵਿਕਟਾਂ ਨਾਲ ਆਪਣੇ ਨਾਂ ਕਰ ਲਿਆ ਹੈ। ਮੈਚ ਦੇ ਨਾਲ-ਨਾਲ ਭਾਰਤ ਨੇ ਲੜੀ 'ਤੇ ਵੀ 2-0 ਨਾਲ ਕਬਜ਼ਾ ਕਰ ਲਿਆ ਹੈ।
ਇਸ ਤੋਂ ਪਹਿਲਾਂ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਮਿਲਣ 'ਤੇ ਸ਼੍ਰੀਲੰਕਾ ਦੀ ਟੀਮ ਨੇ ਕੁਸਲ ਮੈਂਡਿਸ (53) ਦੇ ਅਰਧ ਸੈਂਕੜੇ, ਪਥੁਮ ਨਿਸਾਂਕਾ (32) ਤੇ ਕਮਿੰਦੂ ਮੈਂਡਿਸ (26) ਦੀਆਂ ਉਪਯੋਗੀ ਪਾਰੀਆਂ ਦੀ ਬਦੌਲਤ 20 ਓਵਰਾਂ 'ਚ 9 ਵਿਕਟਾਂ ਗੁਆ ਕੇ 161 ਦੌੜਾਂ ਬਣਾਈਆਂ ਸੀ।
ਇਸ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ ਹਾਲੇ 3 ਗੇਂਦਾਂ 'ਚ 6 ਦੌੜਾਂ ਹੀ ਬਣਾਈਆਂ ਸੀ ਕਿ ਮੈਦਾਨ 'ਤੇ ਮੁੜ ਬਾਰਿਸ਼ ਸ਼ੁਰੂ ਹੋ ਗਈ। ਕਾਫ਼ੀ ਦੇਰ ਤੱਕ ਖੇਡ ਰੁਕੀ ਰਹੀ ਤੇ ਅੰਤ ਅੰਪਾਇਰਾਂ ਮੈਚ ਛੋਟਾ ਕਰਨ ਦਾ ਫ਼ੈਸਲਾ ਕਰ ਲਿਆ।ਭਾਰਤੀ ਟੀਮ ਨੂੰ ਹੁਣ 8 ਓਵਰਾਂ 'ਚ 78 ਦੌੜਾਂ ਦਾ ਟੀਚਾ ਦਿੱਤਾ ਗਿਆ ਸੀ।
ਮੈਚ ਮੁੜ ਸ਼ੁਰੂ ਹੋਇਆ ਤਾਂ ਭਾਰਤੀ ਟੀਮ 'ਚ ਵਾਪਸੀ ਕਰ ਰਹੇ ਸੰਜੂ ਸੈਮਸਨ ਇਕ ਵਾਰ ਫ਼ਿਰ ਫਲਾਪ ਰਹੇ ਤੇ ਪਹਿਲੀ ਹੀ ਗੇਂਦ 'ਤੇ ਮਹੀਸ਼ ਤੀਕਸ਼ਣਾ ਦੀ ਗੇਂਦ 'ਤੇ ਕਲੀਨ ਬੋਲਡ ਹੋ ਗਏ। ਯਸ਼ਸਵੀ ਜਾਇਸਵਾਲ ਨੇ 15 ਗੇਂਦਾਂ 'ਚ 3 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 30 ਦੌੜਾਂ ਬਣਾਈਆਂ ਤੇ ਉਹ ਵਨਿੰਦੂ ਹਸਰੰਗਾ ਦੀ ਗੇਂਦ 'ਤੇ ਕੈਚ ਆਊਟ ਹੋ ਗਿਆ। ਕਪਤਾਨ ਸੂਰਿਆਕੁਮਾਰ ਨੇ ਵੀ ਕੁਝ ਚੰਗੇ ਸ਼ਾਟ ਖੇਡੇ ਤੇ 12 ਗੇਂਦਾਂ 'ਚ 4 ਚੌਕੇ ਤੇ 1 ਛੱਕੇ ਦੀ ਮਦਦ ਨਾਲ 26 ਦੌੜਾਂ ਦੀ ਪਾਰੀ ਖੇਡੀ। ਅੰਤ ਹਾਰਦਿਕ ਪੰਡਯਾ ਨੇ ਜੇਤੂ ਸ਼ਾਟ ਖੇਡ ਕੇ ਟੀਮ ਨੂੰ ਜਿੱਤ ਦੀ ਦਹਿਲੀਜ਼ ਪਾਰ ਕਰਵਾਈ ਤੇ 7 ਵਿਕਟਾਂ ਨਾਲ ਮੁਕਾਬਲਾ ਭਾਰਤ ਦੀ ਝੋਲੀ 'ਚ ਪਾਇਆ। ਇਸ ਤਰ੍ਹਾਂ ਭਾਰਤ ਨੇ ਇਹ ਮੁਕਾਬਲਾ ਜਿੱਤਣ ਦੇ ਨਾਲ-ਨਾਲ 3 ਮੈਚਾਂ ਦੀ ਲੜੀ 'ਤੇ ਵੀ 2-0 ਨਾਲ ਕਬਜ਼ਾ ਕਰ ਲਿਆ ਹੈ।
4 ਓਵਰਾਂ 'ਚ 26 ਦੌੜਾਂ ਦੇ ਕੇ 3 ਵਿਕਟਾਂ ਲੈਣ ਵਾਲੇ ਭਾਰਤੀ ਸਪਿਨਰ ਰਵੀ ਬਿਸ਼ਨੋਈ ਨੂੰ ਸ਼ਾਨਦਾਰ ਗੇਂਦਬਾਜ਼ੀ ਲਈ ਪਲੇਅਰ ਆਫ਼ ਦਿ ਮੈਚ ਐਲਾਨਿਆ ਗਿਆ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।