ਮੋਟਾਪਾ ਨਹੀਂ ਹੋ ਰਿਹਾ ਘੱਟ ਤਾਂ ਤੇਜ਼ੀ ਨਾਲ ਕਰੋ ਇਹ 3 ਕੰਮ, ਦਿਨਾਂ 'ਚ ਪਿਘਲ ਜਾਵੇਗੀ ਸਾਰੀ ਚਰਬੀ

ਪੋਸ਼ਣ ਨਾਲ ਭਰਪੂਰ ਨਾਸ਼ਤਾ ਕਰੋ
ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਨਾਸ਼ਤੇ ਵਿਚ ਪੌਸ਼ਟਿਕ ਤੱਤਾਂ ਨਾਲ ਭਰਪੂਰ ਚੀਜ਼ਾਂ ਖਾਣੀਆਂ ਚਾਹੀਦੀਆਂ ਹਨ ਅਤੇ ਨਾਸ਼ਤਾ ਕਦੇ ਵੀ ਛੱਡਣਾ ਨਹੀਂ ਚਾਹੀਦਾ ਹੈ। ਤੁਸੀਂ ਇਸ 'ਚ ਪ੍ਰੋਟੀਨ, ਫਾਈਬਰ, ਜੂਸ, ਫਲ, ਓਟਸ ਆਦਿ ਚੀਜ਼ਾਂ ਨੂੰ ਸ਼ਾਮਲ ਕਰ ਸਕਦੇ ਹੋ। ਪ੍ਰੋਟੀਨ ਨਾਲ ਭਰਪੂਰ ਖੁਰਾਕ ਲਓ। ਜੰਕ ਫੂਡ, ਆਟਾ, ਖੰਡ ਅਤੇ ਤਲੇ ਹੋਏ ਭੋਜਨਾਂ ਤੋਂ ਪਰਹੇਜ਼ ਕਰੋ। ਫਲਾਂ ਅਤੇ ਸਬਜ਼ੀਆਂ ਦਾ ਜ਼ਿਆਦਾ ਸੇਵਨ ਕਰੋ। ਇਨ੍ਹਾਂ ਵਿਚ ਫਾਈਬਰ ਅਤੇ ਪੌਸ਼ਟਿਕ ਤੱਤ ਹੁੰਦੇ ਹਨ। ਗੋਭੀ ਖਾਓ। ਇਸ 'ਚ ਮੌਜੂਦ ਟਾਰਟਾਰਿਕ ਐਸਿਡ ਸਰੀਰ 'ਚ ਮੌਜੂਦ ਕਾਰਬੋਹਾਈਡ੍ਰੇਟਸ ਨੂੰ ਫੈਟ 'ਚ ਨਹੀਂ ਬਦਲਦਾ। ਭੋਜਨ ਨੂੰ ਹੌਲੀ-ਹੌਲੀ ਚਬਾਓ।
ਜਲਦੀ ਉੱਠਣ ਦੀ ਆਦਤ ਬਣਾਓ
ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਸਵੇਰੇ ਜਲਦੀ ਉੱਠਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਆਯੁਰਵੇਦ ਅਨੁਸਾਰ ਸਵੇਰੇ ਜਲਦੀ ਉੱਠਣ ਨਾਲ ਕਈ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਇਸ ਤੋਂ ਇਲਾਵਾ ਮੋਟਾਪਾ ਵੀ ਦੂਰ ਹੁੰਦਾ ਹੈ। ਸਵੇਰੇ ਜਲਦੀ ਉੱਠਣ ਨਾਲ ਤੁਹਾਡਾ ਸਰੀਰ ਕਿਰਿਆਸ਼ੀਲ ਰਹਿੰਦਾ ਹੈ ਅਤੇ ਸਹੀ ਢੰਗ ਨਾਲ ਕੰਮ ਕਰਦਾ ਹੈ। ਕਿਰਿਆਸ਼ੀਲ ਸਰੀਰ ਵੀ ਤੇਜ਼ੀ ਨਾਲ ਚਰਬੀ ਨੂੰ ਸਾੜਦਾ ਹੈ।
ਖਾਲੀ ਪੇਟ ਗੁਣਗੁਣਾ ਪਾਣੀ ਪੀਓ
ਜਿਵੇਂ ਹੀ ਤੁਸੀਂ ਸਵੇਰੇ ਉੱਠਦੇ ਹੋ, ਸਭ ਤੋਂ ਪਹਿਲਾਂ ਕੋਸਾ ਪਾਣੀ ਪੀਓ ਕਿਉਂਕਿ ਇਹ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ ਅਤੇ ਤੁਹਾਡੇ ਸਰੀਰ ਨੂੰ ਡੀਟੌਕਸਫਾਈ ਕਰਦਾ ਹੈ। ਇਹ ਭਾਰ ਘਟਾਉਣ ਵਿਚ ਵੀ ਮਦਦ ਕਰਦਾ ਹੈ। ਤੁਸੀਂ ਨਿੰਬੂ ਦੇ ਰਸ ਨੂੰ ਕੋਸੇ ਪਾਣੀ 'ਚ ਮਿਲਾ ਕੇ ਵੀ ਪੀ ਸਕਦੇ ਹੋ। ਇਸ ਤੋਂ ਇਲਾਵਾ ਇਸ 'ਚ ਸ਼ਹਿਦ, ਅਦਰਕ ਦਾ ਰਸ ਅਤੇ ਐਪਲ ਸਾਈਡਰ ਵਿਨੇਗਰ ਮਿਲਾ ਕੇ ਵੀ ਇਸ ਦਾ ਸੇਵਨ ਕੀਤਾ ਜਾ ਸਕਦਾ ਹੈ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।