ਮਾਤਾ ਚਿੰਤਰਪੁਰਨੀ ਦੇ ਮੇਲੇ ਨੂੰ ਲੈ ਕੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਜਾਰੀ ਹੋਏ ਇਹ ਦਿਸ਼ਾ-ਨਿਰਦੇਸ਼
.jpg)
5 ਅਗਸਤ ਤੋਂ 14 ਅਗਸਤ ਤੱਕ ਚੱਲਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ। ਮੇਲੇ ਨੂੰ ਸਫ਼ਲ ਬਣਾਉਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪਹਿਲ ’ਤੇ ਦੋ ਰਾਜਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਅੱਜ ਇਕ ਮੰਚ ’ਤੇ ਆਇਆ ਅਤੇ ਮੇਲੇ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਕ-ਦੂਜੇ ਨਾਲ ਚਰਚਾ ਕੀਤੀ। ਵਧੀਕ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਰਾਹੁਲ ਚਾਬਾ ਦੀ ਪ੍ਰਧਾਨਗੀ ਵਿਚ ਐੱਸ. ਪੀ. ਊਨਾ ਸੰਜੀਵ ਭਾਟੀਆ, ਐੱਸ. ਪੀ. (ਆਪ੍ਰੇਸ਼ਨ) ਨਵਨੀਤ ਕੌਰ, ਐੱਸ. ਡੀ. ਐੱਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਊਨਾ ਦੇ ਸਹਾਇਕ ਕਮਿਸ਼ਨਰ ਵਰਿੰਦਰ ਸ਼ਰਮਾ ਤੋਂ ਇਲਾਵਾ ਹੁਸ਼ਿਆਰਪੁਰ ਅਤੇ ਊਨਾ ਜ਼ਿਲ੍ਹਿਆਂ ਦੇ ਸਿਵਲ ਅਤੇ ਪੁਲਸ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ। ਇਸ ਦੌਰਾਨ ਮੇਲੇ ਵਿਚ ਟ੍ਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ’ਤੇ ਵੀ ਚਰਚਾ ਹੋਈ।
ਊਨਾ ਪ੍ਰਸ਼ਾਸਨ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਚ ਮਾਤਾ ਚਿੰਤਪੁਰਨੀ ਨੂੰ ਜਾਣ ਵਾਲਾ ਰਸਤਾ ਵਨ ਵੇਅ ਹੋਵੇਗਾ ਯਾਨੀ ਕਿ ਸ਼ਰਧਾਲੂ ਹੁਸ਼ਿਆਰਪੁਰ ਤੋਂ ਮਾਤਾ ਚਿੰਤਪੁਰਨੀ ਪਹਿਲਾਂ ਵਾਲੇ ਰੂਟ, ਜੋਕਿ ਹੁਸ਼ਿਆਰਪੁਰ-ਗਗਰੇਟ-ਮੁਬਾਰਕਪੁਰ ਤੋਂ ਹੁੰਦੇ ਹੋਏ ਮਾਤਾ ਚਿੰਤਪੁਰਨੀ ਜਾਣਗੇ ਪਰ ਵਾਪਸੀ ਮਾਤਾ ਚਿੰਤਪੁਰਨੀ ਤੋਂ ਮੁਬਾਰਕਪੁਰ, ਅੰਬ, ਊਨਾ ਤੋਂ ਹੁੰਦੇ ਹੋਏ ਹੁਸ਼ਿਆਰਪੁਰ ਆਉਣਗੇ। ਉਨ੍ਹਾਂ ਦੱਸਿਆ ਕਿ ਦਿਨ ਦੇ ਸਮੇਂ ਵਿਚ ਭਾਰੀ ਵਾਹਨ ਨਾ ਭੇਜੇ ਜਾਣ ਤਾਂ ਜੋ ਜਾਮ ਕਾਰਨ ਸ਼ਰਧਾਲੂਆਂ ਨੂੰ ਪ੍ਰੇਸ਼ਾਨੀ ਨਾ ਹੋਵੇ।
ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਵਨ ਵੇਅ ਹੋਣ ਨਾਲ ਟ੍ਰੈਫਿਕ 'ਤੇ ਕਾਬੂ ਪਾਉਣ ਵਿਚ ਅਸਾਨੀ ਹੋਵੇਗੀ ਅਤੇ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੇਲੇ ਦੇ ਦਿਨਾਂ ਵਿਚ ਪ੍ਰਸ਼ਾਸਨ ਵੱਲੋਂ ਤੈਅ ਕੀਤੇ ਗਏ ਇਸੇ ਰੂਟ ਦੀ ਪਾਲਣਾ ਕਰਨ ਤਾਂ ਜੋ ਕੋਈ ਅਸੁਵਿਧਾ ਨਾ ਹੋਵੇ। ਇਸ ਦੌਰਾਨ ਨਗਰ ਨਿਗਮ, ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਮੇਲੇ ਨੂੰ ਲੈ ਕੇ ਸਹੀ ਪ੍ਰਬੰਧ ਬਣਾਏ ਰੱਖਣ ਦੇ ਨਿਰਦੇਸ਼ ਦਿੱਤੇ ਗਏ।
ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੇਲੇ ਦੌਰਾਨ ਬੱਸਾਂ ਦੀਆਂ ਛੱਤਾਂ ’ਤੇ ਸ਼ਰਧਾਲੂ ਨਾ ਹੋਣ। ਮੇਲੇ ਦੌਰਾਨ ਡੀ. ਜੇ. ਲਈ ਪ੍ਰਸ਼ਾਸਨ ਵੱਲੋਂ ਕੋਈ ਆਗਿਆ ਨਹੀਂ ਦਿੱਤੀ ਜਾਵੇਗੀ। ਲੰਗਰ ਕਮੇਟੀਆਂ ਨੂੰ ਲਾਊਡ ਸਪੀਕਰ ਲਈ ਐੱਸ. ਡੀ. ਐੱਮ. ਤੋਂ ਆਗਿਆ ਲੈਣੀ ਜ਼ਰੂਰੀ ਹੋਵੇਗੀ। ਉਨ੍ਹਾਂ ਸਕੱਤਰ ਆਰ. ਟੀ. ਏ. ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਮੇਲੇ ਦੌਰਾਨ ਕੋਈ ਵੀ ਸ਼ਰਧਾਲੂ ਭਾਰ ਢੋਹਣ ਵਾਲੇ ਵਾਹਨਾਂ (ਕਮਰਸ਼ੀਅਲ ਵਾਹਨਾਂ) ’ਤੇ ਨਾ ਜਾਣ ਕਿਉਂਕਿ ਇਨ੍ਹਾਂ ਵਾਹਨਾਂ ਨਾਲ ਹਮੇਸ਼ਾ ਦੁਰਘਟਨਾਵਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ।
ਉਨ੍ਹਾਂ ਨਗਰ ਨਿਗਮ ਨੂੰ ਨਿਰਦੇਸ਼ ਦਿੱਤੇ ਕਿ ਲੰਗਰ ਲਗਾਉਣ ਦੌਰਾਨ ਸਫ਼ਾਈ ਵਿਵਸਥਾ ਬਰਕਰਾਰ ਰੱਖਣੀ ਯਕੀਨੀ ਬਣਾਈ ਜਾਵੇ ਤਾਂ ਜੋ ਵਾਤਾਵਰਨ ਦੂਸ਼ਿਤ ਨਾ ਹੋ ਸਕੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਨਿਰਵਿਘਨ ਆਵਾਜਾਈ ਲਈ ਸੰਗਠਨਾਂ ਵੱਲੋਂ ਸੜਕ ’ਤੇ ਆ ਕੇ ਲੰਗਰ ਨਾ ਵੰਡੇ ਜਾਣ ਅਤੇ ਲੰਗਰ ਦੌਰਾਨ ਸਿੰਗਲ ਯੂਜ਼ ਪਲਾਸਟਿਕ (ਜੋ ਬੈਨ ਹੋ ਚੁੱਕਾ ਹੈ) ਦੀ ਵਰਤੋਂ ਨਾ ਕੀਤੀ ਜਾਵੇ।
ਰਾਹੁਲ ਚਾਬਾ ਨੇ ਇਸ ਦੌਰਾਨ 24 ਘੰਟੇ ਸਿਹਤ ਸੇਵਾਵਾਂ, ਮੋਬਾਇਲ ਪਖਾਨੇ, ਪੁਲਸ ਮਾਨੀਟਰਿੰਗ, ਕੰਟਰੋਲ ਰੂਮ, ਟ੍ਰੈਫਿਕ ਕੰਟਰੋਲ ਅਤੇ ਹੋਰ ਸੁਵਿਧਾਵਾਂ ਸਬੰਧੀ ਵੀ ਸਮੀਖਿਆ ਕਰਦੇ ਹੋਏ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੰਗਰ ਲਗਾਉਣ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ, ਇਸ ਲਈ ਲੰਗਰ ਕਮੇਟੀਆਂ ਵੱਲੋਂ ਇਹ ਰਜਿਸਟਰੇਸ਼ਨ ਐੱਸ. ਡੀ. ਐੱਮ. ਹੁਸ਼ਿਆਰਪੁਰ ਤੋਂ ਕਰਵਾਈ ਜਾ ਸਕਦੀ ਹੈ। ਡੀ. ਐੱਸ. ਪੀ. ਸਿਟੀ ਅਮਰਨਾਥ ਨੇ ਦੱਸਿਆ ਕਿ ਮੇਲੇ ਨੂੰ ਧਿਆਨ ਵਿਚ ਰੱਖਦੇ ਜ਼ਿਲ੍ਹਾ ਪੁਲਸ ਵੱਲੋਂ ਦਿਨ ਦੇ ਸਮੇਂ 16 ਨਾਕੇ ਅਤੇ ਰਾਤ ਦੇ ਸਮੇਂ 14 ਨਾਕੇ ਵੱਖ-ਵੱਖ ਸਥਾਨਾਂ ’ਤੇ ਲਗਾਏ ਗਏ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।