ਪੰਜਾਬ ਦੀਆਂ ਔਰਤਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਚੁੱਕ ਰਹੀ ਵੱਡਾ ਕਦਮ
.jpg)
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ ਹੈ। ਮਹਿਲਾ ਹੈਲਪਲਾਈਨ ਨੰਬਰ 181 ਸੂਬੇ ਦੀਆਂ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਇਕ ਬਿਹਤਰੀਨ ਉਪਰਾਲਾ ਹੈ ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਜ਼ਰੂਰਤਮੰਦ ਔਰਤ ਜਿਸ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੋਵੇ, ਉਹ ਮਹਿਲਾ ਹੈਲਪਲਾਈਨ ਨੰਬਰ 181 'ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ।
ਮੰਤਰੀ ਨੇ ਅੱਗੇ ਦੱਸਿਆ ਕਿ ਮਹਿਲਾ ਹੈਲਪਲਾਈਨ 'ਤੇ ਲਗਭਗ 150 ਫੋਨ ਜ਼ਰੂਰਤਮੰਦ ਔਰਤਾਂ ਵਲੋਂ ਹਰ ਰੋਜ਼ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲਗਭਗ 4 ਤੋਂ 5 ਹਜ਼ਾਰ ਲੋੜਵੰਦ ਔਰਤਾਂ ਨੂੰ ਮਹਿਲਾ ਹੈਲਪਲਾਈਨ ਨੰਬਰ 181 ਰਾਹੀ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਔਰਤਾਂ ਨੂੰ ਸੂਬੇ ਵਿਚ ਸਥਾਪਿਤ ਵਨ ਸਟਾਪ ਸੈਂਟਰਾਂ ਅਤੇ ਵਿਭਾਗ ਅਧੀਨ ਚੱਲ ਰਹੇ ਦਫਤਰਾਂ ਵੱਲੋਂ ਤੁਰੰਤ ਮਦਦ ਕਰਨ ਲਈ ਕਾਰਵਾਈ ਵਿੱਢੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਜ਼ਿਲ੍ਹਾ ਹੱਬ ਨਾਲ ਜੋੜਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾ ਵਰਗ ਦੀ ਹਰ ਤਰ੍ਹਾਂ ਨਾਲ ਸੁਰੱਖਿਆ ਕਰਨਾ ਹੈ। ਉਨ੍ਹਾਂ ਦੱਸਿਆ ਕਿ ਲੋੜਵੰਦ ਔਰਤਾਂ ਜਾਂ ਲੜਕੀਆਂ ਫੌਰੀ ਤੌਰ 'ਤੇ ਸਹਾਇਤਾ ਲੈਣ ਲਈ ਮਹਿਲਾ ਹੈਲਪਲਾਈਨ ਨੰਬਰ 181 'ਤੇ ਸੰਪਰਕ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।