ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਬਠਿੰਡਾ ਪੁਲਸ ਨੇ ਵਧਾਈ ਚੌਕਸੀ, ਜਨਤਕ ਥਾਵਾਂ 'ਤੇ ਲਈ ਜਾ ਰਹੀ ਤਲਾਸ਼ੀ
.jpg)
ਬਠਿੰਡਾ: ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਬਠਿੰਡਾ ਪੁਲਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਐੱਸ. ਐੱਸ. ਪੀ. ਅਮਨੀਤ ਕੌਂਡਲ ਦੇ ਹੁਕਮਾਂ ’ਤੇ ਬਠਿੰਡਾ ’ਚ ਪੁਲਸ ਨੇ ਜਨਤਕ ਥਾਵਾਂ, ਹੋਟਲਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਸ਼ੱਕੀ ਥਾਵਾਂ ’ਤੇ ਸਖ਼ਤ ਚੈਕਿੰਗ ਮੁਹਿੰਮ ਚਲਾਈ। ਪੁਲਸ ਟੀਮਾਂ ਨੇ ਹਰ ਜਗ੍ਹਾ ’ਤੇ ਤਲਾਸ਼ੀ ਮੁਹਿੰਮ ਚਲਾਈ ਅਤੇ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਕੀਤੀ। ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਸੁਰੱਖਿਆ ਦੇ ਪੱਕੇ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੁਲਸ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤਿਵਿਧੀ ਦੀ ਸੂਚਨਾ ਤੁਰੰਤ ਪੁਲਸ ਨੂੰ ਦੇਣ। ਇਸ ਕਾਰਵਾਈ ਦਾ ਮੁੱਖ ਮਕਸਦ ਸ਼ਹਿਰ ਨੂੰ ਸੁਰੱਖਿਅਤ ਬਣਾਉਣਾ ਅਤੇ ਆਜ਼ਾਦੀ ਦਿਹਾੜੇ ਦੌਰਾਨ ਕਿਸੇ ਵੀ ਘਟਨਾ ਨੂੰ ਰੋਕਣਾ ਹੈ। ਐੱਸ. ਐੱਸ. ਪੀ. ਕੌਂਡਲ ਨੇ ਪੁਲਸ ਟੀਮ ਦੇ ਨਾਲ ਖ਼ੁਦ ਵੀ ਚੈਕਿੰਗ ਕੀਤੀ। ਉਨ੍ਹਾਂ ਦੇ ਨਾਲ ਐੱਸ.ਪੀ. (ਡੀ.) ਅਜੈ ਗਾਂਧੀ ਆਈ. ਪੀ. ਐੱਸ., ਐੱਸ. ਪੀ. ਸਿਟੀ ਨਰਿੰਦਰ ਸਿੰਘ, ਡੀ. ਐੱਸ. ਪੀ. ਅਤੇ ਥਾਣਾ ਇੰਚਾਰਜ ਵੀ ਮੌਜੂਦ ਸਨ। ਹਾਲਾਂਕਿ ਪੁਲਸ ਨੂੰ ਇਸ ਮੁਹਿੰਮ ਦੌਰਾਨ ਕੁੱਝ ਸ਼ੱਕੀ ਨਹੀਂ ਮਿਲਿਆ ਪਰ ਇਸ ਮੁਹਿੰਮ ਨਾਲ ਸਮਾਜ ਵਿਰੋਧੀ ਤੱਤਾਂ, ਅਪਰਾਧੀਆਂ ਅਤੇ ਨਸ਼ਾ ਤਸਕਰਾਂ ਨੂੰ ਸਪੱਸ਼ਟ ਸੁਨੇਹਾ ਮਿਲਿਆ ਕਿ ਪੁਲਸ ਪੂਰੀ ਤਰ੍ਹਾਂ ਚੌਕਸ ਹੈ।
ਐੱਸ. ਐੱਸ. ਪੀ. ਕੌਂਡਲ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਬਹਾਦੁਰ ਪੁਲਸ ਮੁਲਾਜ਼ਮਾ ’ਤੇ ਮਾਣ ਹੈ, ਜੋ ਆਪਣੀਆਂ ਜ਼ਿੰਮੇਵਾਰੀਆਂ ਨੂੰ ਈਮਾਨਦਾਰੀ ਨਾਲ ਨਿਭਾਅ ਰਹੇ ਹਨ ਅਤੇ ਆਜ਼ਾਦੀ ਦਿਹਾੜੇ ਦੌਰਾਨ ਕਿਸੇ ਵੀ ਘਟਨਾ ਨੂੰ ਰੋਕਣ ਲਈ ਵਚਨਬੱਧ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੁਲਸ ਦੀ ਜ਼ਿੰਮੇਵਾਰੀ ਹੈ ਕਿ ਲੋਕਾਂ ਨੂੰ ਸਨਮਾਨ ਮਿਲੇ ਅਤੇ ਸੁਰੱਖਿਆ ਦਾ ਮਾਹੌਲ ਬਣਿਆ ਰਹੇ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਆਮ ਲੋਕਾਂ ਨਾਲ ਭਰਾਵਾਂ ਵਾਲੀ ਪ੍ਰੀਤੀ ਬਣਾਈ ਰੱਖੋ ਤਾਂ ਜੋ ਉਨ੍ਹਾਂ ਵਿਚ ਪੁਲਸ ਦਾ ਡਰ ਨਾ ਰਹੇ। ਗੌਰਤਲਬ ਹੈ ਕਿ ਆਜ਼ਾਦੀ ਦਿਹਾੜੇ ’ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।