ਔਰਤ ਨਾਲ ਜਬਰ-ਜ਼ਿਨਾਹ ਕਰਕੇ ਖਿੱਚੀਆਂ ਅਸ਼ਲੀਲ ਫੋਟੋਆਂ, ਵਾਇਰਲ ਕਰਨ ਦੀ ਦਿੱਤੀ ਧਮਕੀ
.jpg)
ਫਿਰੋਜ਼ਪੁਰ ’ਚ ਇਕ ਔਰਤ ਨਾਲ ਜਬਰ-ਜ਼ਿਨਾਹ ਕਰਕੇ ਉਸ ਦੇ ਪਿਤਾ ਅਤੇ ਭਰਾ ਨੂੰ ਜਾਨੋ ਮਾਰਨ ਅਤੇ ਅਸ਼ਲੀਲ ਫੋਟੋਆਂ ਵਾਇਰਲ ਕਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਔਰਤ ਨੇ ਦੱਸਿਆ ਕਿ ਉਸ ਨੂੰ ਹਰਦੀਪ ਸਿੰਘ ਬਾਬਾ ਪੁੱਤਰ ਗੁਰਬਚਨ ਸਿੰਘ ਦਾ ਫੋਨ ਆਇਆ ਕਿ ਤੇਰੇ ਪਿਤਾ ਅਤੇ ਭਰਾਵਾਂ 'ਤੇ ਸੰਕਟ ਹੈ। ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ, ਤੂੰ ਜਲਦੀ ਮੇਰੇ ਕੋਲ ਆ ਜਾ।
ਇਸ 'ਤੇ ਉਹ ਹਰਦੀਪ ਸਿੰਘ ਬਾਬਾ ਕੋਲ ਆਈ, ਜਿਸ ਨੇ ਘਰ ਦੇ ਮੇਨ ਗੇਟ ਨੂੰ ਤਾਲਾ ਲਗਾ ਕੇ ਕਮਰੇ ਦਾ ਦਰਵਾਜ਼ਾ ਬੰਦ ਕਰ ਲਿਆ ਅਤੇ ਉਸ ਨਾਲ ਗਲਤ ਹਰਕਤਾਂ ਕਰਨ ਲੱਗਾ। ਪੀੜਤ ਔਰਤ ਨੇ ਦੱਸਿਆ ਕਿ ਉਸ ਦੇ ਵਿਰੋਧ ਕਰਨ ’ਤੇ ਉਸ ਦੀ ਕੁੱਟਮਾਰ ਕੀਤੀ ਤੇ ਕੱਪੜੇ ਪਾੜ ਦਿੱਤੇ।
ਦੋਸ਼ੀ ਨੇ ਜ਼ਬਰਦਸਤੀ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਉਸ ਦੀਆਂ ਅਸ਼ਲੀਲ ਫੋਟੋਆਂ ਖਿੱਚ ਲਈਆਂ। ਪੀੜਤ ਔਰਤ ਨੇ ਦੱਸਿਆ ਕਿ ਹਰਦੀਪ ਸਿੰਘ ਬਾਬਾ ਨੇ ਧਮਕੀਆਂ ਦਿੱਤੀਆਂ ਕਿ ਜੇਕਰ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਹ ਉਸ ਦੇ ਪਿਤਾ ਤੇ ਭਰਾਵਾਂ ਨੂੰ ਜਾਨੋਂ ਮਾਰ ਦੇਵੇਗਾ ਅਤੇ ਅਸ਼ਲੀਲ ਫੋਟੋਆਂ ਵਾਇਰਲ ਕਰ ਦੇਵੇਗਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਜਵੰਤ ਕੌਰ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Atrocious Kaliyuga; Mother and grandmother sold a minor girl for 3 lakh rupees
Red Alert In Punjab: Fires raining from the sky in North India;
Israel Iran War News Live Updates : ਇਜ਼ਰਾਈਲ ਨੇ ਫਿਰ ਈਰਾਨ 'ਤੇ ਮਿਜ਼ਾਈਲਾਂ ਦਾਗੀਆਂ, 2 ਜਨਰਲਾਂ ਦੀ ਮੌਤ