Jagjit Singh Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 17ਵੇਂ ਦਿਨ ਵੀ ਜਾਰੀ

Jagjit Singh Dallewal Hunger Strike: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 10 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਬੈਠੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਹਨ। ਉਨ੍ਹਾਂ ਦੇ ਮਰਨ ਵਰਤ ਦਾ ਅੱਜ 17ਵਾਂ ਦਿਨ ਹੈ। ਅੱਜ ਉਹ ਸੰਦੇਸ਼ ਜਾਰੀ ਕਰ ਸਕਦੇ ਹਨ। ਸੂਤਰਾਂ ਮੁਤਾਬਕ ਕਿਸਾਨ ਅੰਦੋਲਨ ਨੂੰ 13 ਦਸੰਬਰ ਨੂੰ 10 ਮਹੀਨੇ ਪੂਰੇ ਹੋਣ ਜਾ ਰਹੇ ਹਨ, ਇਸ ਬਾਰੇ ਡੱਲੇਵਾਲ ਦਾ ਸੰਦੇਸ਼ ਹੋ ਸਕਦਾ ਹੈ। ਉਹ ਕਿਸਾਨਾਂ ਨੂੰ ਇਸ ਮੌਕੇ ਵੱਧ ਤੋਂ ਵੱਧ ਗਿਣਤੀ ਵਿੱਚ ਇਕੱਠੇ ਹੋਣ ਦਾ ਸੁਨੇਹਾ ਦੇ ਸਕਦੇ ਹਨ। ਗੁਰਦੇ ਫੇਲ੍ਹ ਹੋਣ ਦਾ ਖਤਰਾ ਡੱਲੇਵਾਲ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਪ੍ਰਾਈਵੇਟ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਹੈ ਕਿ ਉਨ੍ਹਾਂ ਦਾ ਭਾਰ 12 ਕਿਲੋ ਤੋਂ ਵੱਧ ਘਟ ਗਿਆ ਹੈ। ਉਨ੍ਹਾਂ ਦੇ ਗੁਰਦੇ ਕਿਸੇ ਵੀ ਸਮੇਂ ਫੇਲ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪੈ ਸਕਦਾ ਹੈ। ਇੰਨਾ ਹੀ ਨਹੀਂ ਡਾਕਟਰਾਂ ਮੁਤਾਬਕ ਲੰਬੇ ਸਮੇਂ ਤੱਕ ਭੁੱਖੇ ਰਹਿਣ ਕਾਰਨ ਉਨ੍ਹਾਂ ਦੇ ਲੀਵਰ 'ਚ ਵੀ ਸਮੱਸਿਆ ਹੋ ਸਕਦੀ ਹੈ। ਕੱਲ੍ਹ ਕਿਸਾਨਾਂ ਨੇ ਡੱਲੇਵਾਲ ਦਾ ਚੈਕਅੱਪ ਕਰਨ ਆਈ ਸਰਕਾਰੀ ਡਾਕਟਰਾਂ ਦੀ ਟੀਮ ਨੂੰ ਵੀ ਰੋਕ ਲਿਆ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਡਾਕਟਰਾਂ ਨੂੰ ਪਹਿਲਾਂ ਡੱਲੇਵਾਲ ਦੀ ਹੁਣ ਤੱਕ ਹੋਈ ਜਾਂਚ ਦੀ ਰਿਪੋਰਟ ਦੇਣੀ ਪਵੇਗੀ, ਉਸ ਤੋਂ ਬਾਅਦ ਹੀ ਸਰਕਾਰੀ ਡਾਕਟਰਾਂ ਨੂੰ ਡੱਲੇਵਾਲ ਦੀ ਜਾਂਚ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।
ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ, ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਵਿੱਚ ਸ਼ਾਮ ਦਾ ਖਾਣਾ ਨਾ ਪਕਾਉਣ ਅਤੇ ਆਪਣੇ ਪਰਿਵਾਰ ਨਾਲ ਫੋਟੋਆਂ ਸੋਸ਼ਲ ਮੀਡੀਆ 'ਤੇ #WeSupportJagjeetSinghDallewal ਨਾਲ ਸਾਂਝੀਆਂ ਕਰਨ। ਉਨ੍ਹਾਂ ਕਿਹਾ ਕਿ 13 ਦਸੰਬਰ ਨੂੰ ਲੋਕਾਂ ਨੂੰ ਆਪਣੇ ਪਿੰਡਾਂ ਵਿੱਚ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਪੁਤਲੇ ਫੂਕੇ ਜਾਣੇ ਚਾਹੀਦੇ ਹਨ ਕਿਉਂਕਿ ਕੋਈ ਵੀ ਸਿਆਸੀ ਪਾਰਟੀ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਗੰਭੀਰ ਨਹੀਂ ਹੈ। ਬੁੱਧਵਾਰ (11 ਦਸੰਬਰ) ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਕਿਸਾਨਾਂ ਦੇ ਮੁੱਦੇ 'ਤੇ ਗੱਲਬਾਤ ਲਈ ਤਿਆਰ ਹਨ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੱਖ ਤੋਂ ਵੀ ਗੱਲਬਾਤ ਦੇ ਰਾਹ ਹਮੇਸ਼ਾ ਖੁੱਲ੍ਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਬਿੱਟੂ ਮੀਟਿੰਗ ਦੀ ਤਰੀਕ ਅਤੇ ਸਮਾਂ ਤੈਅ ਕਰੇ। ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਡੱਲੇਵਾਲ ਸੂਝਵਾਨ ਕਿਸਾਨ ਆਗੂ ਹਨ। ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਇਸ ਮਸਲੇ ਦੇ ਹੱਲ ਲਈ ਕੰਮ ਕਰਨਾ ਚਾਹੀਦਾ ਹੈ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।