ਥਾਣਾ ਜੋਧੇਵਾਲ ਦੀ ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਗੁਰਦਿਆਲ ਸਿੰਘ ਨੇ ਦੱਸਿਆ ਕਿ ਥਾਣਾ ਜੋਧੇਵਾਲ ਦੀ ਪੁਲਸ ਪਾਰਟੀ ਨੇ ਕਾਕੋਵਾਲ ਰੋਡ ’ਤੇ ਗਸ਼ਤ ਕਰ ਰਹੀ ਸੀ।
ਇਸ ਦੌਰਾਨ ਸਾਹਮਣੇ ਤੋਂ ਪੈਦਲ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਦੀ ਪਛਾਣ ਸੰਨੀ ਗਿੱਲ ਪੁੱਤਰ ਅਸ਼ੋਕ ਕੁਮਾਰ ਵਾਸੀ ਵਿਸ਼ਾਲ ਕਾਲੋਨੀ, ਕਾਕੋਵਾਲ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਥਾਣਾ ਜੋਧੇਵਾਲ 'ਚ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ