ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਚਾਂਦਨੀ ਚੌਕ ਸਥਿਤ ਗੌਰੀ ਸ਼ੰਕਰ ਮੰਦਿਰ 'ਚ ਸਾਵਣ ਮਹੀਨੇ ਦੇ ਸੋਮਵਾਰ ਦੇ ਸ਼ੁਭ ਮੌਕੇ 'ਤੇ ਪੂਜਾ ਅਰਚਨਾ ਕੀਤੀ। ਇਸ ਮੌਕੇ ਉਹਨਾਂ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਪਿਛਲੇ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆਏ ਸਿਸੋਦੀਆ ਸੋਮਵਾਰ ਸਵੇਰੇ ਭਗਵਾਨ ਸ਼ਿਵ ਦੀ ਪੂਜਾ ਕਰਨ ਲਈ ਗੌਰੀ ਸ਼ੰਕਰ ਮੰਦਰ ਪਹੁੰਚੇ।
ਸਿਸੋਦੀਆ ਨੇ ਇਸ ਮੌਕੇ ਕਿਹਾ, “ਭਗਵਾਨ ਸ਼ਿਵ ਪਿਆਰ ਦੇ ਪ੍ਰਤੀਕ ਹਨ। ਜਿਨ੍ਹਾਂ ਦੇ ਹਿਰਦੇ ਵਿੱਚ ਭਗਵਾਨ ਸ਼ਿਵ ਦਾ ਵਾਸ ਹੁੰਦਾ ਹੈ, ਉਹਨਾਂ ਦੇ ਦਿਲ ਵਿਚ ਦੂਜਿਆਂ ਪ੍ਰਤੀ ਨਫ਼ਰਤ ਨਹੀਂ ਹੋ ਸਕਦਾ। ਮੈਂ ਅਸ਼ੀਰਵਾਦ ਮੰਗਿਆ ਹੈ ਕਿ ਭਗਵਾਨ ਸ਼ਿਵ ਮੇਰੇ ਹਰ ਕਣ ਵਿਚ ਦਿਖਾਈ ਦੇਣ।'' 'ਆਪ' ਦੇ ਉੱਘੇ ਨੇਤਾ ਸਿਸੋਦੀਆ ਨੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਹ ਸੋਮਵਾਰ ਨੂੰ ਪਾਰਟੀ ਵਿਧਾਇਕਾਂ ਨਾਲ ਦਿੱਲੀ ਦੀ ਸਿਆਸੀ ਸਥਿਤੀ 'ਤੇ ਚਰਚਾ ਕਰਨਗੇ। ਸਿਸੋਦੀਆ 14 ਅਗਸਤ ਨੂੰ ਰਾਸ਼ਟਰੀ ਰਾਜਧਾਨੀ ਦੇ ਲੋਕਾਂ ਨੂੰ ਮਿਲਣ ਲਈ ਪਦਯਾਤਰਾ ਵੀ ਕਰਨਗੇ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ