ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬੁੱਧਵਾਰ ਨੂੰ ਸੰਸਦ ਵਿੱਚ ਮਾਲਵਾ ਖੇਤਰ ਲਈ ਰਾਜਪੁਰਾ-ਚੰਡੀਗੜ੍ਹ ਰੇਲ ਸੰਪਰਕ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਦੇ ਲੋਕ ਸਿਹਤ ਸਹੂਲਤਾਂ, ਸਿੱਖਿਆ ਅਤੇ ਸਰਕਾਰੀ ਕੰਮਾਂ ਲਈ ਚੰਡੀਗੜ੍ਹ ’ਤੇ ਨਿਰਭਰ ਹਨ। ਇਸ ਲਈ ਇਸ ਮਾਰਗ ਨੂੰ ਰੇਲਵੇ ਨਾਲ ਜੋੜਨਾ ਬਹੁਤ ਜ਼ਰੂਰੀ ਹੈ।

ਆਪਣੇ ਭਾਸ਼ਣ ਦੀ ਸ਼ੁਰੂਆਤ ਵਿੱਚ ਮੀਤ ਹੇਅਰ ਨੇ ਸ਼ਹੀਦ ਉਦਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਹ ਮੇਰੇ ਲੋਕ ਸਭਾ ਹਲਕੇ ਦੇ ਅਧੀਨ ਆਉਣ ਵਾਲੇ ਸੁਨਾਮ ਦੇ ਵਸਨੀਕ ਸਨ। ਅੱਜ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਹੈ। ਉਨ੍ਹਾਂ ਨੇ ਇੱਕ ਹੋਰ ਮੰਗ ਕਰਦਿਆਂ ਕਿਹਾ ਕਿ ਰੇਲਵੇ ਵਿੱਚ ਸੀਨੀਅਰ ਸਿਟੀਜ਼ਨਾਂ ਨੂੰ ਜੋ ਰਿਆਇਤ ਦਿੱਤੀ ਜਾਂਦੀ ਸੀ, ਉਸ ਨੂੰ ਸਰਕਾਰ ਨੇ ਪਿਛਲੇ ਚਾਰ ਸਾਲਾਂ ਤੋਂ ਬੰਦ ਕਰ ਦਿੱਤਾ ਹੈ। ਇਸ ਨੂੰ ਦੁਬਾਰਾ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਹਰ ਰੋਜ਼ ਵੱਡੀ ਗਿਣਤੀ ਵਿੱਚ ਬਜ਼ੁਰਗ ਰੇਲਵੇ ਵਿੱਚ ਸਫ਼ਰ ਕਰਦੇ ਹਨ। ਜਦੋਂ ਕਿ ਟਰਾਂਸਜੈਂਡਰਾਂ ਨੂੰ 40% ਅਤੇ ਔਰਤਾਂ ਨੂੰ 50% ਰਿਆਇਤ ਮਿਲੀ ਹੈ। ਉਸ ਨੂੰ ਵੀ ਇਸ ਸਾਲ ਦੇ ਬਜਟ ਵਿੱਚ ਰੋਕ ਦਿੱਤਾ ਗਿਆ ਹੈ ਅਤੇ ਮੁੜ ਚਾਲੂ ਕੀਤਾ ਜਾਣਾ ਚਾਹੀਦਾ ਹੈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ