NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
.jpg)
Chandigarh AP Dhillon show: ਚੰਡੀਗੜ੍ਹ 'ਚ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਰਾਸ਼ਟਰੀ ਸੁਰੱਖਿਆ ਏਜੰਸੀ (ਐਨਆਈਏ) ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਨੂੰ ਚੰਡੀਗੜ੍ਹ ਦੇ ਸੈਕਟਰ 25 ਰੈਲੀ ਗਰਾਊਂਡ ਵਿੱਚ 2 ਹਜ਼ਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਦਰਅਸਲ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਇਨਪੁਟ ਤੋਂ ਬਾਅਦ ਏਪੀ ਢਿੱਲੋਂ ਦੇ ਸ਼ੋਅ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। NIA ਨੇ ਪੰਜਾਬ ਪੁਲਿਸ ਨੂੰ ਇਨਪੁਟ ਦਿੱਤਾ ਹੈ, ਜਿਸ 'ਚ ਪੰਜਾਬੀ ਕਲਾਕਾਰਾਂ 'ਤੇ ਹਮਲੇ ਦੀ ਸੰਭਾਵਨਾ ਜਤਾਈ ਗਈ ਹੈ।
ਪੰਜਾਬ ਪੁਲਿਸ ਨੇ ਇਹ ਜਾਣਕਾਰੀ ਚੰਡੀਗੜ੍ਹ ਪੁਲਿਸ ਨਾਲ ਵੀ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਦੀ ਸੁਰੱਖਿਆ ਵਧਾ ਦਿੱਤੀ ਹੈ। ਸ਼ਹਿਰ ਦੇ ਬਾਹਰਵਾਰ ਪ੍ਰੋਗਰਾਮ ਹੋਣ ਦੇ ਬਾਵਜੂਦ ਇੱਥੇ ਵੀ ਓਨੀ ਹੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਜਿੰਨੇ ਦਿਲਜੀਤ ਦੋਸਾਂਝ ਦੇ ਪ੍ਰੋਗਰਾਮ ਲਈ ਸਨ। ਤਾਂ ਜੋ ਕੋਈ ਵੀ ਸ਼ੱਕੀ ਵਿਅਕਤੀ ਮੌਕੇ 'ਤੇ ਨਾ ਪਹੁੰਚ ਸਕੇ। ਇਸ ਦੇ ਲਈ ਤਿੰਨ ਤੋਂ ਚਾਰ ਕਿਲੋਮੀਟਰ ਦੂਰ ਪਾਰਕਿੰਗ ਵੀ ਬਣਾਈ ਗਈ ਹੈ, ਜਿਸ ਤੱਕ ਸ਼ਟਲ ਬੱਸ ਸੇਵਾ ਦੀ ਮਦਦ ਨਾਲ ਹੀ ਪਹੁੰਚਿਆ ਜਾ ਸਕਦਾ ਹੈ।
ਲੁਧਿਆਣਾ ਦੇ ਧਾਂਧਰਾ ਰੋਡ ਦੇ ਸਥਿਤ ਤੇਰਾ ਨਗਰ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਘਰ 'ਤੇ ਕੁਝ ਨੌਜਵਾਨਾਂ ਨੇ ਹਮਲਾ ਕੀਤਾ। ਇਸ ਹਮਲੇ ਵਿੱਚ ਪੱਥਰਬਾਜ਼ੀ ਅਤੇ ਤੇਜ਼ਧਾਰ ਹਥਿਆਰ ਸ਼ਾਮਲ ਸਨ, ਜਿਸ ਵਿੱਚ...
ਹਮੇਸ਼ਾ ਸੁਰਖੀਆਂ ’ਚ ਰਹਿਣ ਵਾਲਾ ਸਿਹਤ ਵਿਭਾਗ ਇਸ ਵਾਰ ਫਿਰ ਕੁੰਭਕਰਨੀ ਨੀਂਦ ਸੁੱਤਾ ਹੈ। ਡੇਂਗੂ ਦੇ ਕਹਿਰ ਨੇ ਸ਼ਹਿਰ ਅੰਦਰ ਤਰਥੱਲੀ ਮਚਾਈ ਹੋਈ ਹੈ। ਲੰਘੇ ਕੱਲ ਅਤੇ ਅੱਜ ਵੀ ਇਕ ਦਰਜਨ ਤੋਂ ਵੱਧ ਡੇਂਗੂ ਦੇ ਕੇਸ ਸਾਹਮਣੇ ਆਏ ਹਨ। ਹੁਣ ਤੱਕ 290 ਕੇਸ ਡੇਂਗੂ ਦੇ ਸਾਹਮਣੇ ਆ ਚੁੱਕੇ ਹਨ। ਇਹ ਸਰਕਾਰੀ ਅੰਕੜੇ ਹਨ, ਜਦੋਂ ਕਿ ਪ੍ਰਾਈਵੇਟ ਅੰਕੜੇ ਇਸ ਤੋਂ ਕਿਤੇ ਵਧ ਹਨ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਰਨਲ ਇਜਲਾਸ 3 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।