ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸ਼ਨੀਵਾਰ ਨੂੰ ਨਵੀਂ ਦਿੱਲੀ 'ਚ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਨਹੀਂ ਹੋਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਬੈਠਕ 'ਚ ਸੂਬੇ ਦਾ ਪ੍ਰਤੀਨਿਧੀਤੱਵ ਦੋਵੇਂ ਉੱਪ ਮੁੱਖ ਮੰਤਰੀ ਸਮਰਾਟ ਚੌਧਰੀ ਅਤੇ ਵਿਜੇ ਕੁਮਾਰ ਸਿਨਹਾ ਨੇ ਕੀਤਾ। ਇਸ ਮਹੱਤਵਪੂਰਨ ਬੈਠਕ 'ਚ ਨਿਤੀਸ਼ ਦੀ ਗੈਰ-ਮੌਜੂਦ ਰਹਿਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜਨਤਾ ਦਲ (ਯੂ) ਦੇ ਬੁਲਾਰੇ ਨੀਰਜ ਕੁਮਾਰ ਨੇ ਕਿਹਾ,''ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਮੁੱਖ ਮੰਤਰੀ ਨਿਤੀਸ਼ ਆਯੋਗ ਦੀ ਬੈਠਕ 'ਚ ਹਿੱਸਾ ਨਹੀਂ ਲੈ ਰਹੇ ਹਨ। ਮੁੱਖ ਮੰਤਰੀ ਪਹਿਲੇ ਵੀ ਬੈਠਕ 'ਚ ਸ਼ਾਮਲ ਨਹੀਂ ਹੋਏ ਸਨ ਅਤੇ ਬਿਹਾਰ ਦਾ ਪ੍ਰਤੀਨਿਧੀਤੱਵ ਸਾਬਕਾ ਉੱਪ ਮੁੱਖ ਮੰਤਰੀ ਨੇ ਕੀਤਾ ਸੀ। ਇਸ ਵਾਰ ਵੀ ਦੋਵੇਂ ਉੱਪ ਮੁੱਖ ਮੰਤਰੀ ਬੈਠਕ 'ਚ ਸ਼ਾਮਲ ਹੋਣ ਗਏ ਹਨ।''
ਕੁਮਾਰ ਨੇ ਕਿਹਾ,''ਇਸ ਤੋਂ ਇਲਾਵਾ ਬਿਹਾਰ ਤੋਂ ਚਾਰ ਕੇਂਦਰੀ ਮੰਤਰੀ ਵੀ ਆਯੋਗ ਦੇ ਮੈਂਬਰ ਹਨ ਅਤੇ ਉਹ ਬੈਠਕ 'ਚ ਮੌਜੂਦ ਰਹਿਣਗੇ। ਇਸ 'ਤੇ ਕੁਝ ਵੀ ਕਹਿਣ ਦੀ ਲੋੜ ਨਹੀਂ ਹੈ।'' ਨੀਤੀ ਆਯੋਗ ਦੀ ਸ਼ਾਸੀ ਪ੍ਰੀਸ਼ਦ ਦੀ 9ਵੀਂ ਬੈਠਕ 'ਚ ਭਾਰਤ ਨੂੰ ਇਕ ਵਿਕਸਿਤ ਰਾਸ਼ਟਰ ਬਣਾਉਣ ਦੇ ਮਕਸਦ ਨਾਲ 'ਵਿਕਸਿਤ ਭਾਰਤ 2047' ਦਸਤਾਵੇਜ਼ 'ਤੇ ਚਰਚਾ ਕੀਤੀ ਜਾਣੀ ਹੈ। ਨੀਤੀ ਆਯੋਗ ਦੀ ਉੱਚ ਸੰਸਥਾ ਸ਼ਾਸੀ ਪ੍ਰੀਸ਼ਦ 'ਚ ਸਾਰੇ ਸੂਬਿਆਂ ਦੇ ਮੁੱਖ ਮੰਤਰੀ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਉੱਪ ਰਾਜਪਾਲ ਅਤੇ ਕਈ ਕੇਂਦਰੀ ਮੰਤਰੀ ਸ਼ਾਮਲ ਹਨ। ਪ੍ਰਧਾਨ ਮੰਤਰੀ ਨੀਤੀ ਆਯੋਗ ਦੇ ਚੇਅਰਮੈਨ ਹਨ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।