ਦੋ ਟਰੱਕਾਂ ਦੀ ਸਿੱਧੀ ਭਿਆਨਕ ਟੱਕਰ 'ਚ ਇਕ ਦੀ ਮੌਤ, ਦੂਜਾ ਗੰਭੀਰ ਜ਼ਖਮੀ

ਭਵਾਨੀਗੜ੍ਹ-ਨਾਭਾ ਰੋਡ 'ਤੇ ਪਿੰਡ ਮਾਝਾ ਨੇੜੇ ਬੁੱਧਵਾਰ ਨੂੰ ਦੋ ਟਰੱਕਾਂ ਦੀ ਹੋਈ ਭਿਆਨਕ ਆਹਮੋ-ਸਾਹਮਣੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ।
ਜਾਣਕਾਰੀ ਅਨੁਸਾਰ ਭਵਾਨੀਗੜ੍ਹ ਤੋਂ ਨਾਭਾ ਵੱਲ ਜਾ ਰਹੇ ਇੱਕ ਖਾਲੀ ਟਰੱਕ ਦੀ ਨਾਭਾ ਵੱਲੋਂ ਆ ਰਹੇ ਸਾਬਣ ਨਾਲ ਭਰੇ ਟਰੱਕ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਭਿਆਨਕ ਹਾਦਸੇ 'ਚ ਦੋਵੇਂ ਟਰੱਕ ਬੁਰੀ ਤਰ੍ਹਾਂ ਨੁਕਸਾਨੇ ਗਏ ਤੇ ਭਵਾਨੀਗੜ੍ਹ ਤੋਂ ਨਾਭਾ ਵੱਲ ਜਾ ਰਹੇ ਟਰੱਕ ਦੇ ਡਰਾਈਵਰ ਸੰਦੀਪ ਸਿੰਘ ਵਾਸੀ ਹਿਸਾਰ (ਹਰਿਆਣਾ) ਦੀ ਇਸ ਹਾਦਸੇ ਵਿੱਚ ਮੌਤ ਹੋ ਗਈ। ਜਦੋਂਕਿ ਨਾਭਾ ਵੱਲੋਂ ਆ ਰਹੇ ਸਾਬਣ ਦੇ ਭਰੇ ਟਰੱਕ ਦਾ ਡਰਾਈਵਰ ਗੰਭੀਰ ਜਖ਼ਮੀ ਹੋ ਗਿਆ। ਹਾਦਸਾ ਬੁੱਧਵਾਰ ਸ਼ਾਮ 4 ਵਜੇ ਦੇ ਕਰੀਬ ਵਾਪਰਿਆ ਤੇ ਸੜਕ ਵਿਚਕਾਰ ਟਰੱਕਾਂ ਦੇ ਆਪਸ 'ਚ ਟਕਰਾ ਜਾਣ ਮਗਰੋਂ ਭਵਾਨੀਗੜ੍ਹ-ਨਾਭਾ ਮੁੱਖ ਸੜਕ ਦੀ ਆਵਾਜਾਈ ਪ੍ਰਭਾਵਿਤ ਹੋ ਗਈ। ਓਧਰ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਮੌਕੇ 'ਤੇ ਪੁੱਜੇ ਜਿਨ੍ਹਾਂ ਨੇ ਹਾਈਡਰਾ ਮਸ਼ੀਨ ਦੀ ਮਦਦ ਨਾਲ ਹਾਦਸਾਗ੍ਰਸਤ ਟਰੱਕਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਬਹਾਲ ਕਰਵਾਇਆ। ਹਾਦਸੇ ਵਿੱਚ ਜ਼ਖ਼ਮੀ ਹੋਏ ਦੂਜੇ ਟਰੱਕ ਦੇ ਡਰਾਈਵਰ ਦੀ ਫਿਲਹਾਲ ਪਛਾਣ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਜੋ ਹਸਪਤਾਲ
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦੇ ਗਰਮ ਹਵਾ ਵਾਲੇ ਗੁਬਾਰੇ ਨੂੰ ਅੱਜ ਅਚਾਨਕ ਅੱਗ ਲੱਗ ਗਈ, ਜਿਸ ਦੌਰਾਨ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਉਹ ਮੰਦਸੌਰ ਦੇ ਗਾਂਧੀਸਾਗਰ ਫੋਰੈਸਟ ਰਿਟਰੀਟ ਨੇੜੇ ਸਥਿਤ ਹਿੰਗਲਾਜ ਰਿਜ਼ੋਰਟ ਵਿਚ ਰਾਤ ਬਿਤਾਉਣ ਤੋਂ ਬਾਅਦ ਗਰਮ ਹਵਾ ਵਾਲੇ ਗੁਬਾਰੇ ਦੀ ਸਵਾਰੀ ਕਰਨ ਲਈ ਆਏ ਸਨ। ਇਸ ਦੌਰਾਨ ਤੇਜ਼ ਹਵਾਵਾਂ ਚੱਲ ਰਹੀਆਂ ਹਨ।
ਪੰਜਾਬ ਵਿੱਚ ਆਏ ਹੜ੍ਹਾਂ ਨੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਪਰ ਇਸ ਔਖੇ ਸਮੇਂ ਵਿੱਚ ਆਮ ਆਦਮੀ ਪਾਰਟੀ (AAP) ਸਰਕਾਰ ਨੇ ਕਿਸਾਨਾਂ ਨੂੰ ਇਕੱਲਾ ਨਹੀਂ ਛੱਡਿਆ। ਮੁੱਖ ਮੰਤਰੀ ਭਗਵੰਤ ਮਾਨ...
ਉਨ੍ਹਾਂ ਨੇ ਅੱਗੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਕੇਂਦਰ ਸਰਕਾਰ ਵੱਲੋਂ ਹੀ ਬਣਾਇਆ ਗਿਆ ਸੀ ਅਤੇ ਜੋ ਹੂਨ ਉਸਨੂੰ ਨੁਕਸਾਨ ਪਹੁੰਚਿਆ ਹੈ ਉਸ ਨੁਕਸਾਨ ਨੂੰ ਸਹੀ ਕਰਨਾ ਵੀ ਕੇਂਦਰ ਸਰਕਾਰ ਦੀ ਜਿੰਮੇਵਾਰੀ ਹੈ ਅਤੇ ਕੇਂਦਰ ਸਰਕਾਰ ਇਸ ਨੂੰ ਜਰੂਰ ਸਹੀ ਕਰਵਾਵੇਗੀ।