ਭਾਰਤੀ ਹਾਕੀ ਟੀਮ ਨੂੰ ਵੀਰਵਾਰ ਨੂੰ ਪੂਲ ਬੀ ਦੇ ਆਖਰੀ ਗਰੁੱਪ ਮੈਚ ਵਿਚ ਬੈਲਜੀਅਮ ਤੋਂ 2-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਅੱਜ ਇੱਥੇ ਖੇਡੇ ਗਏ ਮੈਚ ਵਿੱਚ ਭਾਰਤੀ ਫਾਰਵਰਡ ਅਭਿਸ਼ੇਕ ਨੇ ਪਹਿਲੇ ਹਾਫ ਦੇ 18ਵੇਂ ਮਿੰਟ ਵਿੱਚ ਗੋਲ ਕਰਕੇ ਭਾਰਤ ਨੂੰ ਬੜ੍ਹਤ ਦਿਵਾਈ। ਬੈਲਜੀਅਮ ਨੇ ਦੂਜੇ ਹਾਫ ਵਿੱਚ ਹਮਲਾਵਰ ਤਰੀਕੇ ਨਾਲ ਵਾਪਸੀ ਕੀਤੀ। ਥਿਬਿਊ ਸਟਾਕਬ੍ਰੋਏਕਸ ਨੇ 33ਵੇਂ ਮਿੰਟ ਵਿੱਚ ਗੋਲ ਕਰਕੇ ਸਕੋਰ ਬਰਾਬਰ ਕਰ ਦਿੱਤਾ। ਇਸ ਤੋਂ ਬਾਅਦ ਜੌਨ-ਜਾਨ ਡੋਹਮੈਨ ਨੇ 44ਵੇਂ ਮਿੰਟ ਵਿੱਚ ਗੋਲ ਕਰਕੇ ਬੈਲਜੀਅਮ ਨੂੰ ਬੜ੍ਹਤ ਦਿਵਾਈ। ਪੁਰਸ਼ ਹਾਕੀ ਪੂਲ ਬੀ ਵਿੱਚ ਭਾਰਤ ਦੀ ਇਹ ਪਹਿਲੀ ਹਾਰ ਹੈ।
ਭਾਰਤ ਨੇ ਟੂਰਨਾਮੈਂਟ ਵਿੱਚ ਹੁਣ ਤੱਕ ਆਪਣੇ ਪਿਛਲੇ ਤਿੰਨ ਮੈਚਾਂ ਵਿੱਚੋਂ ਦੋ ਵਿੱਚ ਜਿੱਤ ਦਰਜ ਕੀਤੀ ਹੈ। ਹਰਮਨਪ੍ਰੀਤ ਸਿੰਘ ਐਂਡ ਕੰਪਨੀ ਨੇ ਨਿਊਜ਼ੀਲੈਂਡ ਨੂੰ 3-2 ਅਤੇ ਆਇਰਲੈਂਡ ਨੂੰ 2-0 ਨਾਲ ਹਰਾਇਆ। ਅਰਜਨਟੀਨਾ ਖਿਲਾਫ ਉਨ੍ਹਾਂ ਦਾ ਮੈਚ 1-1 ਨਾਲ ਡਰਾਅ ਰਿਹਾ। ਦੂਜੇ ਪਾਸੇ ਬੈਲਜੀਅਮ ਨੇ ਟੂਰਨਾਮੈਂਟ ਵਿੱਚ ਆਪਣੀ ਜਿੱਤ ਦਾ ਸਿਲਸਿਲਾ ਬਰਕਰਾਰ ਰੱਖਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਇਰਲੈਂਡ ਨੂੰ 2-0 ਨਾਲ, ਨਿਊਜ਼ੀਲੈਂਡ ਨੂੰ 2-1 ਨਾਲ ਹਰਾਇਆ ਅਤੇ ਟੋਕੀਓ 2020 ਚਾਂਦੀ ਦਾ ਤਮਗਾ ਜੇਤੂ ਆਸਟ੍ਰੇਲੀਆ ਨੂੰ 6-2 ਨਾਲ ਹਰਾਇਆ। ਦੋਵਾਂ ਟੀਮਾਂ ਦਾ ਗਰੁੱਪ ਦੇ ਸਿਖਰਲੇ ਚਾਰ ਵਿੱਚ ਆਉਣਾ ਤੈਅ ਹੈ ਅਤੇ ਇਸ ਦੇ ਨਾਲ ਹੀ ਦੋਵਾਂ ਨੇ ਪੁਰਸ਼ ਹਾਕੀ ਦੇ ਕੁਆਰਟਰ ਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ।
10 ਸਾਲਾਂ ਬੱਚੇ 'ਤੇ ਤਸ਼ੱਦਦ ਮਾਮਲੇ 'ਚ ਵੱਡਾ ਖੁਲਾਸਾ, ਬੱਚੇ ਦੇ ਅਸਲੀ ਪਿਤਾ ਨੇ ਹੀ 3.50 ਲੱਖ ਰੁਪਏ 'ਚ ਵੇਚਿਆ ਸੀ 'ਮਾਸੂਮ'
ਕੈਂਸਰ ਤੇ ਗੰਭੀਰ ਬਿਮਾਰੀਆਂ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਬਜਟ 'ਚ ਹੋਇਆ ਵੱਡਾ ਐਲਾਨ
ਦਿੱਲੀ 'ਚ ਪੋਲਿੰਗ ਬੂਥ 'ਤੇ ਲੱਗੀਆਂ ਵੋਟਰਾਂ ਦੀਆਂ ਕਤਾਰਾਂ, ਸਵੇਰੇ 9 ਵਜੇ ਤੱਕ ਹੋਈ 8.10 ਫੀਸਦੀ ਵੋਟਿੰਗ