ਥਾਣਾ ਸਿਟੀ, ਰਾਜਪੁਰਾ ਇਲਾਕੇ ਵਿੱਚ 19 ਸਾਲਾ ਕਾਲਜ ਵਿਦਿਆਰਥੀ ਯਸ਼ਪਰੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ FIR ਕਤਲ ਹੋਏ ਯਸ਼ਪ੍ਰੀਤ ਸਿੰਘ ਦੇ ਪਿਤਾ ਗੁਰਦੀਪ ਸਿੰਘ (ਪਿੰਡ ਚੰਗੇਰਾ, ਬਨੂੜ ਥਾਣਾ) ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੱਚੇ ਹੱਥ ਵਾਲੇ ਯਸ਼ਪਰੀਤ ਸਿੰਘ ਦੇ ਸਿਰ ਦੇ ਖੱਬੇ ਪਾਸੇ ਗੋਲੀ ਲੱਗੀ ਸੀ, ਜਿਸ ਕਾਰਨ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ। ਮੌਕੇ ਤੋਂ ਪੁਲਿਸ ਨੇ ਆਲਟੋ ਕਾਰ ਦੇ ਖੱਬੇ ਪਾਸੇ ਇੱਕ ਗੈਰ ਕਾਨੂੰਨੀ ਦੇਸੀ ਪਿਸਤੌਲ ਵੀ ਬਰਾਮਦ ਕੀਤੀ। ਯਸ਼ਪਰੀਤ ਸਿੰਘ ਚੰਡੀਗੜ੍ਹ ਦੇ ਸੈਕਟਰ-10 ਵਿੱਚ ਡੀਏਵੀ ਕਾਲਜ ਵਿੱਚ ਬੀਏ ਦੀ ਪੜ੍ਹਾਈ ਕਰ ਰਿਹਾ ਸੀ।ਥਾਣਾ ਸਿਟੀ, ਰਾਜਪੁਰਾ ਦੇ ਇੰਜਾਰਜ ਕਿਰਪਾਲ ਸਿੰਘ ਮੋਹੀ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਦੇ ਬਾਅਦ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪਹਿਲਾਂ ਮਾਮਲਾ ਸੁਸਾਇਡ ਵਰਗਾ ਲੱਗ ਰਿਹਾ ਸੀ, ਪਰ ਸੁਸਾਇਡ ਦਾ ਕੋਈ ਕਾਰਨ ਸਾਹਮਣੇ ਨਹੀਂ ਆਇਆ। ਇਸ ਕਾਰਨ ਘਟਨਾ ਦੇ ਹਰ ਪਹਿਲੂ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।
ਦੂਜੇ ਪਾਸੇ, ਲੇਟ ਨਾਈਟ ਡਿਊਟੀ ‘ਤੇ ਤਾਇਨਾਤ ਇਮਰਜੈਂਸੀ ਮੈਡੀਕਲ ਅਫ਼ਸਰ ਡਾ. ਪਰਮ ਪ੍ਰਤਾਪ ਸਿੰਘ ਨੇ ਕਿਹਾ ਕਿ ਜਦੋਂ ਨੌਜਵਾਨ ਨੂੰ ਹਸਪਤਾਲ ਲਿਆਉਂਦਾ ਗਿਆ, ਉਸ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਚੁੱਕੀ ਸੀ। ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਜੀਰਕਪੁਰ ਵਿੱਚ ਬਿਜਲੀ ਦਾ ਕੰਮ ਕਰਦੇ ਹਨ। ਉਨ੍ਹਾਂ ਦਾ ਪੁੱਤਰ ਯਸ਼ਪਰੀਤ ਸਿੰਘ ਡੀਏਵੀ ਕਾਲਜ ਦਾ ਵਿਦਿਆਰਥੀ ਸੀ ਅਤੇ 4 ਅਕਤੂਬਰ ਨੂੰ ਉਹ ਆਪਣੀ ਪਟਿਆਲਾ ਨੰਬਰ ਆਲਟੋ ਕਾਰ ਲੈ ਕੇ ਰਾਜਪੁਰਾ ਜਾਣ ਦੀ ਗੱਲ ਕਰਕੇ ਨਿਕਲਿਆ ਸੀ।
ਰਾਤ 8 ਵਜੇ, ਗੁਰਦੀਪ ਸਿੰਘ ਨੂੰ ਉਹਨਾਂ ਦੇ ਪੁੱਤਰ ਯਸ਼ਪਰੀਤ ਸਿੰਘ ਦੇ ਦੋਸਤਾਂ ਨੇ ਫੋਨ ਕਰਕੇ ਦੱਸਿਆ ਕਿ ਸਰਹਿੰਦ ਬਾਈਪਾਸ, ਰਾਜਪੁਰਾ ਦੇ ਨਜ਼ਦੀਕ ਪਸ਼ੂ ਮੰਡੀ ਵਾਲੀ ਸਰਵਿਸ ਰੋਡ 'ਤੇ ਯਸ਼ਪਰੀਤ ਸਿੰਘ ਜ਼ਖ਼ਮੀ ਹਾਲਤ ਵਿੱਚ ਪਿਆ ਹੈ। ਇਸ ਤੋਂ ਬਾਅਦ ਗੁਰਦੀਪ ਸਿੰਘ ਆਪਣੇ ਭਰਾ ਗੁਰਮੇਲ ਸਿੰਘ ਅਤੇ ਤਰਸੇਮ ਸਿੰਘ ਨੂੰ ਲੈ ਕੇ ਘਟਨਾ ਸਥਾਨ 'ਤੇ ਪਹੁੰਚੇ, ਜਿੱਥੇ ਉਨ੍ਹਾਂ ਵੇਖਿਆ ਕਿ ਯਸ਼ਪਰੀਤ ਸਿੰਘ ਦੇ ਸਿਰ ਦੇ ਖੱਬੇ ਪਾਸੇ ਗੋਲੀ ਲੱਗੀ ਹੋਈ ਸੀ ਅਤੇ ਕਾਰ ਦੇ ਅੰਦਰ ਖੱਬੇ ਪਾਸੇ ਇੱਕ ਦੇਸੀ ਰਿਵਾਲਵਰ ਡਿੱਗਿਆ ਹੋਇਆ ਸੀ।
ਉਹ ਯਸ਼ਪਰੀਤ ਸਿੰਘ ਨੂੰ ਤੁਰੰਤ ਨੇੜਲੇ ਪ੍ਰਾਈਵੇਟ ਹਸਪਤਾਲ ਲੈ ਗਏ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ, ਜਿਸਦੇ ਨਾਲ ਫੋਰੈਂਸਿਕ ਟੀਮ ਮਿਲ ਕੇ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। 5 ਅਕਤੂਬਰ ਨੂੰ ਪੋਸਟਮਾਰਟਮ ਹੋਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ।
ਲੁਧਿਆਣਾ ਦੇ ਧਾਂਧਰਾ ਰੋਡ ਦੇ ਸਥਿਤ ਤੇਰਾ ਨਗਰ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਘਰ 'ਤੇ ਕੁਝ ਨੌਜਵਾਨਾਂ ਨੇ ਹਮਲਾ ਕੀਤਾ। ਇਸ ਹਮਲੇ ਵਿੱਚ ਪੱਥਰਬਾਜ਼ੀ ਅਤੇ ਤੇਜ਼ਧਾਰ ਹਥਿਆਰ ਸ਼ਾਮਲ ਸਨ, ਜਿਸ ਵਿੱਚ...
ਹਮੇਸ਼ਾ ਸੁਰਖੀਆਂ ’ਚ ਰਹਿਣ ਵਾਲਾ ਸਿਹਤ ਵਿਭਾਗ ਇਸ ਵਾਰ ਫਿਰ ਕੁੰਭਕਰਨੀ ਨੀਂਦ ਸੁੱਤਾ ਹੈ। ਡੇਂਗੂ ਦੇ ਕਹਿਰ ਨੇ ਸ਼ਹਿਰ ਅੰਦਰ ਤਰਥੱਲੀ ਮਚਾਈ ਹੋਈ ਹੈ। ਲੰਘੇ ਕੱਲ ਅਤੇ ਅੱਜ ਵੀ ਇਕ ਦਰਜਨ ਤੋਂ ਵੱਧ ਡੇਂਗੂ ਦੇ ਕੇਸ ਸਾਹਮਣੇ ਆਏ ਹਨ। ਹੁਣ ਤੱਕ 290 ਕੇਸ ਡੇਂਗੂ ਦੇ ਸਾਹਮਣੇ ਆ ਚੁੱਕੇ ਹਨ। ਇਹ ਸਰਕਾਰੀ ਅੰਕੜੇ ਹਨ, ਜਦੋਂ ਕਿ ਪ੍ਰਾਈਵੇਟ ਅੰਕੜੇ ਇਸ ਤੋਂ ਕਿਤੇ ਵਧ ਹਨ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਰਨਲ ਇਜਲਾਸ 3 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।