ਟੈਕਨੀਕਲ ਸਟਾਫ਼ ਦੀ ਸ਼ਾਰਟੇਜ ਪਾਵਰਕਾਮ ਲਈ ਸਭ ਤੋਂ ਵੱਡੀ ਚੁਣੌਤੀ ਬਣਿਆ ਹੋਇਆ ਹੈ, ਜਿਸ ਕਾਰਨ ਆਮ ਤੌਰ ’ਤੇ ਫਾਲਟ ਸਮੇਂ ’ਤੇ ਠੀਕ ਨਹੀਂ ਹੋ ਪਾਉਂਦਾ ਅਤੇ ਪਬਲਿਕ ਨੂੰ ਭਾਰੀ ਪ੍ਰੇਸ਼ਾਨੀਆਂ ਝੇਲਣੀਆਂ ਪੈਂਦੀਆਂ ਹਨ। ਇਸ ਲਈ ਪਾਵਰਕਾਮ ਵੱਲੋਂ ਰਿਟਾ. ਟੈਕਨੀਕਲ ਕਰਮਚਾਰੀਆਂ ਨੂੰ ਭਰਤੀ ਕਰਨ ਦੀ ਤਿਆਰੀ ਕੀਤੀ ਗਈ ਹੈ। ਪਹਿਲੀ ਲੜੀ ਤਹਿਤ 60 ਸਾਲ ਤੱਕ ਦੇ ਕਰਮਚਾਰੀਆਂ ਨੂੰ ਭਰਤੀ ਕਰਨ ਦਾ ਮੌਕਾ ਮਿਲੇਗਾ, ਜਦਕਿ ਦੂਜੀ ਲੜੀ ’ਚ ਦਸੰਬਰ 2024 ਤੱਕ 62 ਸਾਲ ਤੋਂ ਘੱਟ ਰਹਿਣ ਵਾਲੇ ਕਰਮਚਾਰੀਆਂ ਨੂੰ ਮੌਕਾ ਦਿੱਤਾ ਜਾਵੇਗਾ। ਵਿਭਾਗ ਵੱਲੋਂ ਲਿਸਟਾਂ ਤਿਆਰ ਕਰਨ ਦੀ ਯੋਜਨਾ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਰਮਚਾਰੀਆਂ ਦੀ ਸਹਿਮਤੀ ਨਾਲ ਉਨ੍ਹਾਂ ਦਾ ਨਾਂ ਲਿਸਟ ’ਚ ਪਾਇਆ ਜਾਵੇਗਾ। ਇਸ ਲਈ ਕਰਮਚਾਰੀ ਦਾ ਸੇਵਾਕਾਲ ਬੇਦਾਗ ਹੋਣਾ ਮੁੱਖ ਕੇਂਦਰ ਬਿੰਦੂ ਹੋਵੇਗਾ, ਉਲਟ ਹਾਲਾਤ ’ਚ ਮੁਸ਼ਕਿਲਾਂ ਪੇਸ਼ ਆ ਸਕਦੀਆਂ ਹਨ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ