Prime Minister Modi played an important role in fulfilling the demands of the Sikhs
ਅਮਰੀਕਾ ਦੇ ਇਕ ਪ੍ਰਭਾਵਸ਼ਾਲੀ ਸਿੱਖ ਨੇਤਾ ਜੱਸੀ ਸਿੰਘ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਸਿੱਖ ਭਾਈਚਾਰੇ ਦੀਆਂ ਮੰਗਾਂ ਅਤੇ ਇੱਛਾਵਾਂ ਨੂੰ ਪੂਰਾ ਕਰਨ ’ਚ ਅਹਿਮ ਭੂਮਿਕਾ ਨਿਭਾਈ ਹੈ।ਭਾਈਚਾਰੇ ਬਾਰੇ ਜਾਗਰੂਕਤਾ ਵਧਾਉਣ ਲਈ ਸਥਾਪਿਤ ‘ਸਿੱਖਸ ਆਫ ਅਮੇਰਿਕਾ’ ਸੰਗਠਨ ਦੇ ਪ੍ਰਧਾਨ ਜੱਸੀ ਸਿੰਘ ਨੇ ਕਿਹਾ ਕਿ ਇਸ ਮਹੀਨੇ ਦੇ ਅੰਤ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਅਮਰੀਕਾ ਦਾ ਸਰਕਾਰੀ ਦੌਰਾ ਭਾਰਤ ਲਈ ਇਕ ‘ਇਤਿਹਾਸਕ ਪਲ’ ਹੋਵੇਗਾ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਅਤੇ ਪਹਿਲੀ ਮਹਿਲਾ ਜਿਲ ਬਿਡੇਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਮੋਦੀ 21 ਤੋਂ 24 ਜੂਨ ਤੱਕ ਅਮਰੀਕਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਕਾਂਗਰਸ ਦੇ ਸਾਂਝੇ ਇਜਲਾਸ ਨੂੰ ਵੀ ਸੰਬੋਧਨ ਕਰਨਗੇ, ਜਿਸ ਨੂੰ ਵੱਡਾ ਮੌਕਾ ਮੰਨਿਆ ਜਾ ਰਿਹਾ ਹੈ।