ਵਕਫ਼ ਬਿੱਲ ਨੂੰ ਸੰਯੁਕਤ ਕਮੇਟੀ ਕੋਲ ਭੇਜਣ ਦਾ ਪ੍ਰਸਤਾਵ, ਰਿਜਿਜੂ ਨੇ ਸੰਸਦ 'ਚ ਆਖੀ ਇਹ ਗੱਲ
.jpg)
ਕੇਂਦਰੀ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜਿਜੂ ਨੇ ਵੀਰਵਾਰ ਨੂੰ ਵਕਫ ਬੋਰਡ ਨੂੰ ਕੰਟਰੋਲ ਕਰਨ ਵਾਲੇ ਕਾਨੂੰਨ 'ਚ ਸੋਧ ਲਈ ਲੋਕ ਸਭਾ 'ਚ ਇਕ ਬਿੱਲ ਪੇਸ਼ ਕੀਤਾ ਅਤੇ ਫਿਰ ਇਸ ਨੂੰ ਸੰਸਦ ਦੀ ਸੰਯੁਕਤ ਕਮੇਟੀ ਕੋਲ ਭੇਜਣ ਦਾ ਪ੍ਰਸਤਾਵ ਰੱਖਿਆ। ਵਿਰੋਧੀ ਧਿਰ ਦੇ ਮੈਂਬਰਾਂ ਨੇ ਬਿੱਲ ਦਾ ਸਖ਼ਤ ਵਿਰੋਧ ਕੀਤਾ ਅਤੇ ਕਿਹਾ ਕਿ ਇਹ ਸੰਵਿਧਾਨ, ਸੰਘਵਾਦ ਅਤੇ ਘੱਟ ਗਿਣਤੀਆਂ 'ਤੇ ਹਮਲਾ ਹੈ। ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਉਠਾਏ ਸਵਾਲਾਂ ਦਾ ਜਵਾਬ ਦਿੰਦਿਆਂ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ ਕਿ ਇਹ ਬਿੱਲ ਕਿਸੇ ਵੀ ਧਾਰਮਿਕ ਆਜ਼ਾਦੀ ਵਿਚ ਦਖ਼ਲ ਨਹੀਂ ਦੇ ਰਿਹਾ ਹੈ ਅਤੇ ਨਾ ਹੀ ਸੰਵਿਧਾਨ ਦੀ ਕਿਸੇ ਧਾਰਾ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਕਫ਼ ਸੋਧ ਪਹਿਲੀ ਵਾਰ ਸਦਨ 'ਚ ਪੇਸ਼ ਨਹੀਂ ਕੀਤਾ ਗਿਆ ਹੈ। ਆਜ਼ਾਦੀ ਤੋਂ ਬਾਅਦ ਇਹ ਬਿੱਲ ਪਹਿਲੀ ਵਾਰ 1954 'ਚ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਕਈ ਸੋਧਾਂ ਕੀਤੀਆਂ ਗਈਆਂ। ਰਿਜਿਜੂ ਨੇ ਕਿਹਾ ਕਿ ਇਹ ਸੋਧ ਬਿੱਲ ਵਿਆਪਕ ਪੱਧਰ 'ਤੇ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆਂਦਾ ਗਿਆ ਹੈ, ਜਿਸ ਨਾਲ ਮੁਸਲਿਮ ਔਰਤਾਂ ਅਤੇ ਬੱਚਿਆਂ ਦੀ ਭਲਾਈ ਹੋਵੇਗੀ।
ਰਿਜਿਜੂ ਨੇ ਕਾਂਗਰਸ ਦੀ ਅਗਵਾਈ ਵਾਲੀ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂ.ਪੀ.ਏ) ਸਰਕਾਰ ਦੌਰਾਨ ਬਣਾਈ ਗਈ ਸੱਚਰ ਕਮੇਟੀ ਅਤੇ ਸੰਯੁਕਤ ਸੰਸਦੀ ਕਮੇਟੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਬਿੱਲ ਉਨ੍ਹਾਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਲਿਆਂਦਾ ਗਿਆ ਸੀ। ਵਿਰੋਧੀ ਪਾਰਟੀਆਂ ਨੇ ਵਕਫ਼ ਸੋਧ ਬਿੱਲ ਨੂੰ ਲੋਕ ਸਭਾ ਵਿਚ ਪੇਸ਼ ਕੀਤੇ ਜਾਣ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਸੰਵਿਧਾਨ ਅਤੇ ਸੰਘਵਾਦ ’ਤੇ ਹਮਲਾ ਹੈ ਅਤੇ ਘੱਟ ਗਿਣਤੀਆਂ ਖ਼ਿਲਾਫ਼ ਹੈ। ਕਾਂਗਰਸ ਦੇ ਸੰਸਦ ਮੈਂਬਰ ਕੇ. ਸੀ. ਵੇਣੂਗੋਪਾਲ ਨੇ ਕਿਹਾ ਕਿ ਇਹ ਬਿੱਲ ਸੰਵਿਧਾਨ 'ਤੇ ਹਮਲਾ ਹੈ। ਉਨ੍ਹਾਂ ਸਵਾਲ ਕੀਤਾ ਕਿ ਸੁਪਰੀਮ ਕੋਰਟ ਦੇ ਆਦੇਸ਼ ਨਾਲ ਅਯੁੱਧਿਆ 'ਚ ਮੰਦਰ ਬੋਰਡ ਦਾ ਗਠਨ ਕੀਤਾ ਗਿਆ ਸੀ। ਕੀ ਕੋਈ ਗੈਰ-ਹਿੰਦੂ ਇਸ ਦਾ ਮੈਂਬਰ ਹੋ ਸਕਦਾ ਹੈ? ਫਿਰ ਵਕਫ਼ ਕੌਂਸਲ ਵਿਚ ਗ਼ੈਰ-ਮੁਸਲਿਮ ਮੈਂਬਰਾਂ ਦੀ ਗੱਲ ਕਿਉਂ ਕੀਤੀ ਜਾਂਦੀ ਹੈ?
ਕਾਂਗਰਸੀ ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਇਹ ਬਿੱਲ ਮਹਾਰਾਸ਼ਟਰ, ਹਰਿਆਣਾ ਅਤੇ ਝਾਰਖੰਡ ਦੀਆਂ ਚੋਣਾਂ ਲਈ ਲਿਆਂਦਾ ਗਿਆ ਹੈ ਪਰ ਦੇਸ਼ ਦੇ ਲੋਕ ਹੁਣ ਇਸ ਤਰ੍ਹਾਂ ਦੀ ਫੁੱਟ ਪਾਉਣ ਵਾਲੀ ਰਾਜਨੀਤੀ ਨੂੰ ਪਸੰਦ ਨਹੀਂ ਕਰਨਗੇ। ਵੇਣੂਗੋਪਾਲ ਨੇ ਕਿਹਾ ਕਿ ਇਹ ਬਿੱਲ ਸੰਘੀ ਢਾਂਚੇ 'ਤੇ ਵੀ ਹਮਲਾ ਹੈ। ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਮੋਹੀਬੁੱਲਾ ਨਦਵੀ ਨੇ ਕਿਹਾ ਕਿ ਮੁਸਲਮਾਨਾਂ ਨਾਲ ਇਹ ਬੇਇਨਸਾਫੀ ਕਿਉਂ ਹੋ ਰਹੀ ਹੈ? ਉਨ੍ਹਾਂ ਦਾਅਵਾ ਕੀਤਾ ਕਿ ਸੰਵਿਧਾਨ ਨੂੰ ਲਤਾੜਿਆ ਜਾ ਰਿਹਾ ਹੈ। ਇਹ ਇਕ ਵੱਡੀ ਗਲਤੀ ਹੈ ਜੋ ਤੁਸੀਂ (ਸਰਕਾਰ) ਕਰਨ ਜਾ ਰਹੇ ਹੋ। ਇਸ ਦਾ ਨਤੀਜਾ ਸਾਨੂੰ ਸਦੀਆਂ ਤੱਕ ਭੁਗਤਣਾ ਪਵੇਗਾ। ਜੇਕਰ ਇਹ ਕਾਨੂੰਨ ਪਾਸ ਹੋ ਜਾਂਦਾ ਹੈ ਤਾਂ ਘੱਟ ਗਿਣਤੀਆਂ ਸੁਰੱਖਿਅਤ ਮਹਿਸੂਸ ਨਹੀਂ ਕਰਨਗੀਆਂ। ਕਿਤੇ ਅਜਿਹਾ ਨਾ ਹੋਵੇ ਕਿ ਜਨਤਾ ਮੁੜ ਸੜਕਾਂ 'ਤੇ ਆ ਜਾਵੇ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।