ਸ਼ਹੀਦੀ ਪੰਦਰਵਾੜੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਸਟਰੇਲੀਆ ਵਿਚ ਛੁੱਟੀਆਂ ਮਨਾਉਣਾ ਹੈਰਾਨੀਜਨਕ ਤੇ ਨਿੰਦਣਯੋਗ: ਅਕਾਲੀ ਦਲ

Punjab News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਆਸਟਰੇਲੀਆ ਵਿਚ ਛੁੱਟੀਆਂ ਮਨਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਪਾਰਟੀ ਨੇ ਕਿਹਾ ਕਿ ਸੂਬੇ ਵਿਚ ਪਿਛਲੇ ਤਕਰੀਬਨ ਇਕ ਸਾਲ ਤੋਂ ਕਿਸਾਨ ਅੰਦੋਲਨ ਚਲ ਰਿਹਾ ਹੈ ਪਰ ਮੁੱਖ ਮੰਤਰੀ ਨੂੰ ਇਹ ਮਸਲਾ ਹੱਲ ਕਰਵਾਉਣ ਵਿਚ ਕੋਈ ਦਿਲਚਸਪੀ ਨਹੀਂ ਹੈ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਜਦੋਂ ਪੰਜਾਬੀ ਸੂਬੇ ਵਿਚ ਪੋਹ ਦੇ ਮਹੀਨੇ ਦੌਰਾਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਪੰਦਰਵਾੜਾ ਮਨਾ ਰਹੇ ਹਨ, ਉਦੋਂ ਮੁੱਖ ਮੰਤਰੀ ਨੇ ਨਵਾਂ ਸਾਲ ਮਨਾਉਣ ਨੂੰ ਤਰਜੀਹ ਦਿੱਤੀ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਲਈ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਉਹਨਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਨੀ ਤੇ ਉਹਨਾਂ ਦੇ ਮਸਲੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰ ਕੇ ਹੱਲ ਕਰਵਾਉਣ ਨੂੰ ਤਰਜੀਹ ਨਹੀਂ ਦਿੱਤੀ ਤੇ ਉਹ ਸਿਰਫ ਸਿਆਸੀ ਬਿਆਨਬਾਜ਼ੀ ਕਰ ਰਹੇ ਹਨ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਕੋਈ ਪਰਵਾਹ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਭਗਵੰਤ ਮਾਨ ਨੂੰ ਆਪਣਾ ਮੁੱਖ ਮੰਤਰੀ ਇਸ ਕਰ ਕੇ ਚੁਣਿਆ ਸੀ ਤਾਂ ਜੋ ਉਹ ਉਹਨਾਂ ਦੇ ਮਸਲੇ ਹੱਲ ਕਰਵਾਉਂਦੇ ਪਰ ਉਹ ਹਰ ਮਸਲੇ ’ਤੇ ਸਿਆਸੀ ਬਿਆਨਬਾਜ਼ੀ ਕਰਕੇ ਘਟੀਆ ਰਾਜਨੀਤੀ ਕਰਨ ਨੂੰ ਤਰਜੀਹ ਦੇ ਰਹੇ ਹਨ। ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ 2022 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਕੀਤੇ ਵਾਅਦੇ ਅਨੁਸਾਰ 24 ਫਸਲਾਂ ’ਤੇ ਐਮ ਐਸ ਪੀ ਦੇਣ ਵਿਚ ਵੀ ਨਾਕਾਮ ਰਹੇ ਹਨ ਹਾਲਾਂਕਿ ਉਹਨਾਂ ਦੀ ਪਾਰਟੀ ਦੇ ਆਗੂ ਦਾਅਵੇ ਕਰਦੇ ਸਨ ਕਿ ਉਹ ਪੰਜ ਮਿੰਟਾਂ ਵਿਚ ਐਮ ਐਸ ਪੀ ਲਾਗੂ ਕਰ ਦੇਣਗੇ ਤੇ ਉਹਨਾਂ ਦੀ ਸਾਬਕਾ ਮੰਤਰੀ ਨੇ ਅਜਿਹਾ ਐਲਾਨ ਵੀ ਕੀਤਾ ਸੀ। ਉਹਨਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਸੂਬੇ ਵਿਚ ਵਾਪਸ ਪਰਤਣ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਦੇ ਨਾਲ-ਨਾਲ ਕਿਸਾਨੀ ਤੇ ਸੂਬੇ ਨੂੰ ਦਰਪੇਸ਼ ਹੋਰ ਮੁਸ਼ਕਿਲਾਂ ਹੱਲ ਕਰਵਾਉਣ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।