ਪੰਜਾਬ ਪੁਲਸ ਨੇ ਬੈਂਕਾਂ, ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਚਲਾਇਆ ਵਿਸ਼ੇਸ਼ ਆਪ੍ਰੇਸ਼ਨ
.jpg)
ਚੰਡੀਗੜ੍ਹ/ਜਲੰਧਰ - ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਸ ਨੇ ਵੀਰਵਾਰ ਨੂੰ ਸ਼ਹਿਰੀ ਤੇ ਪੇਂਡੂ ਖੇਤਰਾਂ ਦੀਆਂ ਸਾਰੀਆਂ ਵਿੱਤੀ ਸੰਸਥਾਵਾਂ, ਜਿਨ੍ਹਾਂ ’ਚ ਬੈਂਕਾਂ, ਨਾਨ-ਬੈਂਕ ਵਿੱਤੀ ਕੰਪਨੀਆਂ, ਗੋਲਡ ਲੋਨ ਅਤੇ ਮਨੀ ਐਕਸਚੇਂਜਰ ਸ਼ਾਮਲ ਹਨ, ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਆਪ੍ਰੇਸ਼ਨ ਚਲਾਇਆ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀ. ਪੀਜ਼,/ਐੱਸ. ਐੱਸ.ਪੀਜ਼ ਨੂੰ ਇਸ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਆਪ੍ਰੇਸ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲੋੜੀਂਦੀਆਂ ਪੁਲਸ ਟੀਮਾਂ ਦੀ ਨਫ਼ਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਪੁਲਸ ਪਾਰਟੀਆਂ ਨੂੰ ਸੁਰੱਖਿਆ ਗਾਰਡਾਂ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਅਜਿਹੇ ਸੰਵੇਦਨਸ਼ੀਲ ਅਦਾਰਿਆਂ ਵਿਖੇ ਅਲਾਰਮ ਅਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ/ਕਾਰਜਸ਼ੀਲ ਬਣਾਉਣ ਨੂੰ ਯਕੀਨੀ ਬਣਾਏ ਜਾਣ ਸਬੰਧੀ ਵੀ ਨਿਰਦੇਸ਼ ਦਿੱਤੇ ਗਏ ਸਨ।
ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ’ਚ ਚਲਾਇਆ ਗਿਆ, ਜਿਸ ’ਚ 2500 ਤੋਂ ਵੱਧ ਪੁਲਸ ਕਰਮਚਾਰੀਆਂ ਦੀ ਨਫ਼ਰੀ ਵਾਲੀਆਂ 500 ਤੋਂ ਵੱਧ ਪੁਲਸ ਪਾਰਟੀਆਂ ਨੇ ਐੱਸ.ਪੀ./ਡੀ. ਐੱਸ. ਪੀਜ਼ ਦੀ ਨਿਗਰਾਨੀ ਹੇਠ 3826 ਵਿੱਤੀ ਸੰਸਥਾਵਾਂ, ਜਿਨ੍ਹਾਂ ’ਚ 2516 ਬੈਂਕਾਂ, 389 ਐੱਨ. ਬੀ. ਐੱਫ. ਸੀ., 360 ਗੋਲਡ ਲੋਨ ਅਤੇ 561 ਮਨੀ ਐਕਸਚੇਂਜਰ ਸ਼ਾਮਲ ਹਨ, ਦੀ ਚੈਕਿੰਗ ਕੀਤੀ।
ਵਿਸ਼ੇਸ਼ ਡੀ. ਜੀ. ਪੀ. ਨੇ ਦੱਸਿਆ ਕਿ ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਦਾ ਮੁੱਖ ਮਕਸਦ ਵਿੱਤੀ ਸੰਸਥਾਵਾਂ ਜੋ ਕਿ ਆਮ ਤੌਰ ’ਤੇ ਸਮਾਜ ਵਿਰੋਧੀ ਅਨਸਰਾਂ ਦੇ ਨਿਸ਼ਾਨੇ ਹੁੰਦੀਆਂ ਹਨ, ਵਿਖੇ ਢੁਕਵੀਂ ਮੁਸਤੈਦੀ ਤੇ ਪੂਰਨ ਸੁਰੱਖਿਆ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਆਮ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ। ਟੀਮਾਂ ਨੇ ਕਾਰਵਾਈ ਦੌਰਾਨ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੇ ਆਲੇ-ਦੁਆਲੇ ਘੁੰਮਦੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਵੀ ਲਈ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।