ਪੰਜਾਬ ਸਰਕਾਰ ਨੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ 'ਤੇ ਆਉਣ ਜਾਣ ਵਾਲੇ ਐੱਨ. ਆਰ. ਆਈ. ਪੰਜਾਬੀਆਂ ਦੀ ਸਹੂਲਤ ਲਈ ਸਹਾਇਤਾ ਕੇਂਦਰ ਸਥਾਪਤ ਕੀਤਾ ਹੈ। ਲੋਕਾਂ ਦੀ ਸਹੂਲਤ ਲਈ ਇੱਥੇ 24 ਘੰਟੇ ਕਰਮਚਾਰੀ ਤਾਇਨਾਤ ਰਹਿਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਦਾ ਉਦਘਾਟਨ ਕਰ ਦਿੱਤਾ ਹੈ। ਇਸ ਪ੍ਰੋਜੈਕਟ ਲਈ ਪੰਜਾਬ ਸਰਕਾਰ ਨੇ ਇਕ ਨਿੱਜੀ ਕੰਪਨੀ ਨਾਲ ਸਮਝੌਤਾ ਕੀਤਾ ਹੈ।
ਜਾਣਕਾਰੀ ਮੁਤਾਬਕ ਇਹ ਸੁਵਿਧਾ ਕੇਂਦਰ ਦਿੱਲੀ ਦੇ ਹਵਾਈ ਅੱਡੇ ’ਤੇ ਟਰਮੀਨਲ ਤਿੰਨ ਕੋਲ ਬਣਾਇਆ ਗਿਆ ਹੈ। ਇਹ ਕੇਂਦਰ ਪਰਵਾਸੀ ਪੰਜਾਬੀਆਂ ਨੂੰ ਖੱਜਲ-ਖ਼ੁਆਰੀ ਤੋਂ ਬਚਾਉਣ ਲਈ ਬਣਾਇਆ ਗਿਆ ਹੈ। ਪੰਜਾਬ ਸਰਕਾਰ ਇਸ ਕੇਂਦਰ ਵਿਚ ਆਪਣੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਤਾਇਨਾਤੀ ਕਰੇਗੀ। ਪਰਵਾਸੀ ਪੰਜਾਬੀਆਂ ਨੂੰ ਇੱਥੇ ਪੰਜਾਬ ਭਵਨ ਜਾਂ ਨਜ਼ਦੀਕੀ ਥਾਵਾਂ ’ਤੇ ਛੱਡਣ ਲਈ ਕੇਂਦਰ ਵਿਚ ਦੋ ਇਨੋਵਾ ਵਾਹਨ ਵੀ ਤਾਇਨਾਤ ਕੀਤੇ ਜਾਣਗੇ। ਹੰਗਾਮੀ ਹਾਲਤ ਵਿਚ ਮਹਿਮਾਨਾਂ ਨੂੰ ਪੰਜਾਬ ਭਵਨ ਵਿਚ ਕਮਰਿਆਂ ਦੀ ਸਹੂਲਤ ਵੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ ਸੁਵਿਧਾ ਕੇਂਦਰ ਦਾ ਹੈਲਪ ਨੰਬਰ 011-61232182 ਜਾਰੀ ਕੀਤਾ ਹੈ।
ਆਈ-ਡ੍ਰੌਪ ਪਾਉਂਦੇ ਹੀ... ਤੁਰੰਤ ਹੱਟ ਜਾਣਗੀਆਂ ਐਨਕਾਂ, ਫਿਰ ਵੀ ਸੰਤੁਸ਼ਟ ਕਿਉਂ ਨਹੀਂ ਡਾਕਟਰ? ਕਾਰਨ ਵੀ ਜਾਣੋ
ਦਿਲਜੀਤ ਦਾ ਕੰਸਰਟ ਦੇਖਣ ਲਈ ਦੀਵਾਨੇ ਹੋਏ ਫੈਨਜ਼, 2 ਮਿੰਟ 'ਚ ਵਿਕੀਆਂ ਟਿਕਟਾਂ
ਭਰਾ ਨੇ ਤਵਾ ਮਾਰ ਕੇ ਕੀਤਾ ਭਰਾ ਦਾ ਕਤਲ