ਖੰਨਾ ਦੇ ਪਿੰਡ ਇਕੋਲਾਹਾ 'ਚ ਕਬੂਤਰ ਉਡਾਉਣ ਦੇ ਮੁਕਾਬਲੇ ਤੋਂ ਬਾਅਦ ਹੋਈ ਲੜਾਈ 'ਚ 21 ਸਾਲਾ ਗੁਰਦੀਪ ਸਿੰਘ ਮਾਣਾ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਪੁਲਸ ਨੇ ਪੰਜਾਬੀ ਗਾਇਕ ਕੁਲਦੀਪ ਸਿੰਘ ਵਿੱਕੀ ਉਰਫ ਵੀ-ਦੀਪ ਨੂੰ ਗ੍ਰਿਫ਼ਤਾਰ ਕੀਤਾ ਸੀ। ਪਰ ਉਸਦਾ ਪੁੱਤਰ ਦਮਨ ਔਜਲਾ ਹਾਲੇ ਤੱਕ ਫਰਾਰ ਹੈ। ਪੰਜਾਬੀ ਗਾਇਕ ਦੇ ਮੁੰਡੇ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਐਸਐਸਪੀ ਦਫ਼ਤਰ ਦੇ ਬਾਹਰ ਮੁੜ ਧਰਨਾ ਲਾਇਆ।
ਮ੍ਰਿਤਕ ਦੀ ਦਾਦੀ ਮੁਖਤਿਆਰ ਕੌਰ ਨੇ ਦੱਸਿਆ ਕਿ 23 ਜੂਨ 2024 ਨੂੰ ਗੁਰਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ, ਪਰ ਅਜੇ ਤਕ ਠੋਸ ਕਾਰਵਾਈ ਨਹੀਂ ਕੀਤੀ ਗਈ। ਉਸ ਨੇ ਕਿਹਾ ਕਿ ਮ੍ਰਿਤਕ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਉਸ ਨੇ ਹੀ ਬੱਚੇ ਨੂੰ ਪਾਲਿਆ ਸੀ। ਹੁਣ ਗੁਰਦੀਪ ਸਿੰਘ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। ਮੁਲਜ਼ਮਾਂ ਨੇ ਕਤਲ ਕਰਕੇ ਪਰਿਵਾਰ ਨੂੰ ਬੇਸਹਾਰਾ ਬਣਾ ਦਿੱਤਾ। ਇਸ ਦੇ ਨਾਲ ਹੀ ਪੁਲਸ ਨੇ ਡੇਢ ਮਹੀਨੇ ਵਿਚ ਵੀ ਠੋਸ ਕਾਰਵਾਈ ਨਹੀਂ ਕੀਤੀ। ਮੁਲਜ਼ਮ ਦੇ ਪੁੱਤਰ ਨੂੰ ਬਚਾਇਆ ਜਾ ਰਿਹਾ ਹੈ। ਉਹ ਇਨਸਾਫ਼ ਲੈ ਕੇ ਹਟਣਗੇ।
ਮ੍ਰਿਤਕ ਦੇ ਚਚੇਰੇ ਭਰਾ ਹਰੀ ਸਿੰਘ ਨੇ ਦੱਸਿਆ ਕਿ ਪੁਲਸ ਨੇ ਕਤਲ ਤੋਂ 5 ਦਿਨਾਂ ਦੇ ਵਿਚ ਵਿਚ ਮੁਲਜ਼ਮ ਦੇ ਲੜਕੇ ਦਮਨ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਸੀ। ਪਰ ਡੇਢ ਮਹੀਨਾ ਬੀਤ ਜਾਣ 'ਤੇ ਵੀ ਕੋਈ ਕਾਰਵਾਈ ਨਾ ਹੋਣ 'ਤੇ ਉਨ੍ਹਾਂ ਨੂੰ ਧਰਨਾ ਦੇਣਾ ਪਿਆ। ਪਿਛਲੇ ਦਿਨੀਂ ਧਰਨਾ ਲਾਇਆ ਸੀ ਤਾਂ ਅੱਧੀ ਰਾਤ ਨੂੰ ਪੁਲਸ ਨੇ 5 ਦਿਨਾਂ ਦਾ ਸਮਾਂ ਮੰਗ ਕੇ ਧਰਨਾ ਚੁਕਵਾਇਆ ਸੀ। ਅੱਜ ਤੱਕ ਦੋਸ਼ੀ ਨਹੀਂ ਫੜਿਆ ਗਿਆ। ਹੁਣ ਉਹ ਧਰਨਾ ਨਹੀਂ ਚੁੱਕਣਗੇ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ