Rahul Gandhi invited the American people to stand up for 'modern India'
ਭਾਰਤੀ ਸਿਆਸਤਦਾਨ ਰਾਹੁਲ ਗਾਂਧੀ ਅਮਰੀਕਾ ਵਿੱਚ ਆਪਣੇ 6 ਦਿਨ ਦੇ ਦੌਰੇ ਦੌਰਾਨ ਬੀਤੇ ਦਿਨ ਨਿਊਯਾਰਕ ਦੇ ਜੈਵਿਟਸ ਸੈਂਟਰ ਵਿੱਚ ਪਹੁੰਚੇ। ਜਿੱਥੇ ਉਹਨਾਂ ਪਾਰਟੀ ਵਰਕਰਾਂ ਦੀ ਇਕ ਭਾਰੀ ਇਕੱਠ ਨੂੰ ਸੰਬੋਧਨ ਕੀਤਾ। ਭਾਰਤੀ ਵਿਰੋਧੀ ਧਿਰ ਦੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਵਿੱਚ ਦੇਸ਼ ਦੀ ਲੀਡਰਸ਼ਿਪ ਦੀ ਆਲੋਚਨਾ ਕਰਦੇ ਹੋਏ ਅਮਰੀਕਾ ਅਤੇ ਭਾਰਤੀਆਂ ਨੂੰ ਲੋਕਤੰਤਰ ਅਤੇ ਭਾਰਤੀ ਸੰਵਿਧਾਨ ਲਈ ਖੜ੍ਹੇ ਹੋਣ ਲਈ ਕਿਹਾ। ਰਾਹੁਲ ਗਾਂਧੀ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੱਖੇ ਤੇਵਰ ਕੱਸਦੇ ਹੋਏ ਆਲੋਚਨਾ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਗੱਲ ਕਰਦੇ ਸਮੇਂ ਉਹਨਾਂ ਨੂੰ ਸੰਸਦ ਤੋਂ ਕੱਢ ਦਿੱਤਾ ਗਿਆ ਸੀ। ਮੋਦੀ ਅਤੇ ਉਸਦੀ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਦੇਸ਼ ਨੂੰ ਵੰਡਣ ਅਤੇ ਬੇਰੁਜ਼ਗਾਰੀ ਅਤੇ ਸਿੱਖਿਆ ਵਰਗੇ ਮਹੱਤਵਪੂਰਨ ਮੁੱਦਿਆਂ 'ਤੇ ਧਿਆਨ ਕੇਂਦਰਿਤ ਕਰਨ ਵਿੱਚ ਅਸਫਲ ਰਹਿਣ ਦਾ ਵੀ ਉਹਨਾਂ ਦੋਸ਼ ਲਗਾਇਆ।