ਕੇਰਲ ਦੇ ਵਾਇਨਾਡ 'ਚ ਜ਼ਮੀਨ ਖਿਸਕਣ ਕਾਰਨ ਹੋਈ ਤਬਾਹੀ 'ਤੇ ਬੋਲੇ ਰਾਹੁਲ ਗਾਂਧੀ, ਕੀਤੀ ਇਹ ਅਪੀਲ
.jpg)
ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਕੇਰਲ ਦੇ ਵਾਇਨਾਡ ਵਿੱਚ ਜ਼ਮੀਨ ਖਿਸਕਣ ਤੋਂ ਬਾਅਦ ਹੋਈ ਤਬਾਹੀ ਦਾ ਮੁੱਦਾ ਉਠਾਇਆ ਅਤੇ ਕੇਂਦਰ ਸਰਕਾਰ ਤੋਂ ਇਸ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕਰਨ, ਲੋਕਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ ਵਾਧਾ ਕਰਨ ਅਤੇ ਇੱਕ ਵਿਆਪਕ ਪੁਨਰਵਾਸ ਪੈਕੇਜ ਦੇਣ ਦੀ ਮੰਗ ਕੀਤੀ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਗਾਂਧੀ ਨੇ ਸਿਫ਼ਰ ਕਾਲ ਦੌਰਾਨ ਇਸ ਮੁੱਦੇ ਨੂੰ ਉਠਾਉਂਦੇ ਕਿਹਾ ਕਿ ਵਾਇਨਾਡ ਵਿੱਚ ਇਹ ਦੇਖ ਕੇ ਖੁਸ਼ੀ ਹੋਈ ਕਿ ਵੱਖ-ਵੱਖ ਵਿਚਾਰਧਾਰਾਵਾਂ ਅਤੇ ਭਾਈਚਾਰਿਆਂ ਦੇ ਲੋਕ ਪੀੜਤਾਂ ਦੀ ਮਦਦ ਲਈ ਅੱਗੇ ਆਏ।
ਰਾਹੁਲ ਨੇ ਕਿਹਾ, ''ਮੈਂ ਕੁਝ ਦਿਨ ਪਹਿਲਾਂ ਆਪਣੀ ਭੈਣ (ਪ੍ਰਿਯੰਕਾ ਗਾਂਧੀ) ਨਾਲ ਵਾਇਨਾਡ ਦਾ ਦੌਰਾ ਕੀਤਾ ਅਤੇ ਆਪਣੀਆਂ ਅੱਖਾਂ ਨਾਲ ਤਬਾਹੀ ਤੋਂ ਬਾਅਦ ਹੋਏ ਭਿਆਨਕ ਨੁਕਸਾਨ ਦਾ ਦ੍ਰਿਸ਼ ਦੇਖਿਆ। ਕਰੀਬ ਦੋ ਕਿਲੋਮੀਟਰ ਤੱਕ ਪਹਾੜ ਢਹਿ ਗਿਆ ਅਤੇ ਚੱਟਾਨਾਂ ਅਤੇ ਗਾਦ ਦਾ ਢੇਰ ਲੱਗ ਗਿਆ।'' ਉਨ੍ਹਾਂ ਕਿਹਾ ਕਿ ਇਸ ਤਬਾਹੀ ਵਿੱਚ 200 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਅਤੇ ਵੱਡੀ ਗਿਣਤੀ ਵਿੱਚ ਲੋਕ ਲਾਪਤਾ ਹਨ। ਗਾਂਧੀ ਨੇ ਕਿਹਾ ਕਿ ਇਸ ਤਬਾਹੀ ਤੋਂ ਬਾਅਦ ਕੁੱਲ 400 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ।
ਵਾਇਨਾਡ ਤੋਂ ਸਾਬਕਾ ਲੋਕ ਸਭਾ ਮੈਂਬਰ ਗਾਂਧੀ ਨੇ ਇਸ ਆਫ਼ਤ ਦੀ ਸਥਿਤੀ ਵਿੱਚ ਕੇਂਦਰ ਸਰਕਾਰ, ਰਾਜ ਸਰਕਾਰ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨਡੀਆਰਐੱਫ), ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸਡੀਆਰਐੱਫ), ਫੌਜ, ਨੇਵੀ, ਕੋਸਟ ਗਾਰਡ, ਜ਼ਿਲ੍ਹਾ ਪ੍ਰਸ਼ਾਸਨ, ਜੰਗਲਾਤ ਵਿਭਾਗ, ਫਾਇਰ ਵਿਭਾਗ ਅਤੇ ਰਾਹਤ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਦੁਖਾਂਤ ਨਾਲ ਨਜਿੱਠਣ ਲਈ ਤਾਮਿਲਨਾਡੂ, ਕਰਨਾਟਕ ਅਤੇ ਤੇਲੰਗਾਨਾ ਰਾਜਾਂ ਵੱਲੋਂ ਦਿੱਤੀ ਗਈ ਮਦਦ ਦੀ ਵੀ ਸ਼ਲਾਘਾ ਕੀਤੀ। ਗਾਂਧੀ ਨੇ ਕਿਹਾ, "ਇਹ ਦੇਖ ਕੇ ਵੀ ਖੁਸ਼ੀ ਹੋਈ ਕਿ ਸਾਰੇ ਭਾਈਚਾਰੇ, ਸਾਰੇ ਲੋਕ ਪੀੜਤਾਂ ਦੀ ਮਦਦ ਲਈ ਅੱਗੇ ਆਏ। ਵੱਖ-ਵੱਖ ਵਿਚਾਰਧਾਰਾਵਾਂ ਦੇ ਲੋਕ ਮਦਦ ਲਈ ਅੱਗੇ ਆਏ।''
ਉਨ੍ਹਾਂ ਕਿਹਾ ਕਿ ਢਿੱਗਾਂ ਡਿੱਗਣ ਕਾਰਨ ਮੁੱਖ ਮਾਰਗ ਕੱਟੇ ਜਾਣ ਕਾਰਨ ਬਚਾਅ ਟੀਮਾਂ ਨੂੰ ਆਫ਼ਤ ਪ੍ਰਭਾਵਿਤ ਥਾਵਾਂ ਤੱਕ ਪਹੁੰਚਣ ਵਿੱਚ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਕਾਂਗਰਸ ਸਾਂਸਦ ਨੇ ਕਿਹਾ, “ਇਹ ਬਹੁਤ ਵੱਡੀ ਤਬਾਹੀ ਸੀ। ਇਸ ਲਈ ਮੈਂ ਕੇਂਦਰ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਵਾਇਨਾਡ ਲਈ ਇੱਕ ਵਿਆਪਕ ਪੁਨਰਵਾਸ ਪੈਕੇਜ ਦਾ ਸਮਰਥਨ ਕਰਨ, ਜਿਸ ਵਿੱਚ ਆਫ਼ਤ ਨਾਲ ਨਜਿੱਠਣ ਲਈ ਬੁਨਿਆਦੀ ਢਾਂਚਾ ਤਿਆਰ ਕਰਨਾ ਅਤੇ ਪ੍ਰਭਾਵਿਤ ਭਾਈਚਾਰਿਆਂ ਦੀ ਸਹਾਇਤਾ ਸ਼ਾਮਲ ਹੋਵੇਗੀ।''
ਉਨ੍ਹਾਂ ਕਿਹਾ, "ਮੈਂ ਕੇਂਦਰ ਸਰਕਾਰ ਤੋਂ ਪੀੜਤਾਂ ਨੂੰ ਦਿੱਤੇ ਜਾ ਰਹੇ ਮੁਆਵਜ਼ੇ ਵਿੱਚ ਵਾਧਾ ਕਰਨ ਅਤੇ ਵਾਇਨਾਡ ਜ਼ਮੀਨ ਖਿਸਕਣ ਦੀ ਘਟਨਾ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੀ ਘੋਸ਼ਣਾ ਕਰਨ ਦੀ ਵੀ ਬੇਨਤੀ ਕਰਦਾ ਹਾਂ।" ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।