ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨਾਲ ਮੁਲਾਕਾਤ ਕਰ ਕੇ ਲੁਧਿਆਣਾ ’ਚ ਆਈ.ਆਈ.ਆਈ.ਟੀ. ਸਥਾਪਤ ਕਰਨ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਲੁਧਿਆਣਾ ਸਿਰਫ਼ ਪੰਜਾਬ ਦਾ ਸਭ ਤੋਂ ਵੱਡਾ ਸ਼ਹਿਰ ਹੀ ਨਹੀਂ ਹੈ ਸਗੋਂ ਉੱਤਰੀ ਭਾਰਤ ਦਾ ਉਦਯੋਗਿਕ ਕੇਂਦਰ ਵੀ ਹੈ। ਸ਼ਹਿਰ ਆਈ. ਟੀ. ਖੇਤਰ ’ਚ ਤੇਜ਼ੀ ਨਾਲ ਵਧ ਰਿਹਾ ਹੈ ਤੇ ਇਸ ਸਮੇਂ ਸਾਡੇ ਨੌਜਵਾਨਾਂ ਨੂੰ ਆਈ. ਟੀ. ਖੇਤਰ ’ਚ ਜ਼ਰੂਰੀ ਹੁਨਰ ਤੇ ਗਿਆਨ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਸਤਿਗੁਰੂ ਰਾਮ ਸਿੰਘ ਸਰਕਾਰੀ ਪਾਲੀਟੈਕਨਿਕ ਕਾਲਜ ਲੁਧਿਆਣਾ ’ਚ ਮਕੈਨੀਕਲ ਇੰਜੀਨੀਅਰਿੰਗ ਡਿਪਲੋਮਾ ਕੋਰਸ ਸ਼ੁਰੂ ਕਰਨ ਲਈ ਸੱਦਾ ਦਿੱਤਾ।
ਆਈ-ਡ੍ਰੌਪ ਪਾਉਂਦੇ ਹੀ... ਤੁਰੰਤ ਹੱਟ ਜਾਣਗੀਆਂ ਐਨਕਾਂ, ਫਿਰ ਵੀ ਸੰਤੁਸ਼ਟ ਕਿਉਂ ਨਹੀਂ ਡਾਕਟਰ? ਕਾਰਨ ਵੀ ਜਾਣੋ
ਦਿਲਜੀਤ ਦਾ ਕੰਸਰਟ ਦੇਖਣ ਲਈ ਦੀਵਾਨੇ ਹੋਏ ਫੈਨਜ਼, 2 ਮਿੰਟ 'ਚ ਵਿਕੀਆਂ ਟਿਕਟਾਂ
ਭਰਾ ਨੇ ਤਵਾ ਮਾਰ ਕੇ ਕੀਤਾ ਭਰਾ ਦਾ ਕਤਲ