Ranjit Singh Dhadrianwale News : ਰਣਜੀਤ ਸਿੰਘ ਢੱਡਰੀਆਂਵਾਲੇ ‘ਤੇ ਰੇਪ ਤੇ ਕਤਲ ਦਾ ਮਾਮਲਾ ਦਰਜ, ਜਾਣੋ ਸਾਲ 2012 ਦਾ ਪੂਰਾ ਮਾਮਲਾ

Ranjit Singh Dhadrianwale News : ਗੁਰਦੁਆਰਾ ਪਰਮੇਸ਼ਰ ਦੁਆਰ ਨੇੜੇ ਕੁੜੀ ਦੀ ਮੌਤ ਦਾ ਮਾਮਲੇ ’ਚ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂਵਾਲੇ ਦੀ ਮੁਸ਼ਕਿਲਾਂ ਵਧ ਗਈਆਂ ਹਨ।ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਕਤਲ ਅਤੇ ਜਬਰਜਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ ਲਗਾਤਾਰ ਪੀੜਤ ਪਰਿਵਾਰ ਵੱਲੋਂ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਪਰ ਹੁਣ ਪੁਲਿਸ ਨੇ ਮਾਮਲੇ ਸਬੰਧੀ ਐਫਆਈਆਰ ਦਰਜ ਕਰ ਲਈ ਹੈ ਅਤੇ ਇਸ ਸਬੰਧੀ ਹਲਫਨਾਮਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਦਰਜ ਕਰਵਾ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ 7 ਦਸਬੰਰ ਨੂੰ ਪਟਿਆਲਾ ਦੇ ਪਸਿਆਣਾ ਪੁਲਿਸ ਥਾਣੇ ’ਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਮਾਮਲੇ ’ਚ ਕਾਰਵਾਈ ਨਾ ਕਰਨ ਵਾਲੇ ਐਸਐਚਓ ਅਤੇ ਐਸਪੀ ਖਿਲਾਫ ਵੀ ਕਾਰਵਾਈ ਕੀਤੀ ਜਾ ਰਹੀ ਹੈ। ਦਰਅਸਲ 12 ਸਾਲ ਪਹਿਲਾਂ ਜਦੋਂ ਇਹ ਮਾਮਲਾ ਸਾਹਮਣੇ ਆਇਆ ਸੀ ਤਾਂ ਉਸ ਸਮੇਂ ਕਾਰਵਾਈ ਨਾ ਕਰਨ ਵਾਲੇ ਐਸਐਚਓ ਅਸ਼ੋਕ ਕੁਮਾਰ ਅਤੇ ਐਸਪੀ ਸੇਵਾ ਸਿੰਘ ਮੱਲ੍ਹੀ ਖਿਲਾਫ ਵੀ ਕਾਰਵਾਈ ਕੀਤੀਜਾ ਰਹੀ ਹੈ। ਫਿਲਹਾਲ ਹੁਣ ਇਸ ਮਾਮਲੇ ’ਤੇ ਭਲਕੇ ਸੁਣਵਾਈ ਹੋਵੇਗੀ। ਉੱਥੇ ਹੀ ਦੂਜੇ ਪਾਸੇ ਡੀਜੀਪੀ ਨੇ ਹਾਈਕੋਰਟ ’ਚ ਦਰਜ ਕਰਵਾਏ ਹਲਫਨਾਮੇ ’ਚ ਦੱਸਿਆ ਹੈ ਕਿ ਉਸ ਸਮੇਂ ਮ੍ਰਿਤਕ ਦੀ ਮਾਂ ਨੇ ਕਿਸੇ ’ਤੇ ਵੀ ਸਵਾਲ ਨਹੀਂ ਚੁੱਕੇ ਸੀ ਅਤੇ ਕੁਝ ਵੀ ਗਲਤ ਹੋਣ ਤੋਂ ਇਨਕਾਰ ਕੀਤਾ ਸੀ। ਪਰ ਬਾਅਦ ਵਿੱਚ ਮ੍ਰਿਤਕ ਦੀ ਭੈਣ ਨੇ 16 ਜੂਨ 2012 ਤੋਂ 9 ਨਵੰਬਰ 2012 ਦਰਮਿਆਨ ਪੁਲਿਸ ਕੋਲ ਚਾਰ ਸ਼ਿਕਾਇਤਾਂ ਦਰਜ ਕਰਵਾਈਆਂ ਅਤੇ ਬਾਬੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਉਸ ਸਮੇਂ ਇੰਸਪੈਕਟਰ ਅਸ਼ੋਕ ਕੁਮਾਰ ਜੋ ਕਿ ਪਸਿਆਣਾ ਥਾਣੇ ਦੇ ਐਸਐਚਓ ਸਨ ਅਤੇ ਸੇਵਾ ਸਿੰਘ ਮੱਲ੍ਹੀ ਜੋ ਡੀਐਸਪੀ ਸਨ, ਨੇ ਅਗਲੀ ਕਾਰਵਾਈ ਨਹੀਂ ਕੀਤੀ, ਜਿਸ ਕਰਕੇ ਹੁਣ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਹਾਲਾਂਕਿ ਡੀਜੀਪੀ ਨੇ ਇਹ ਵੀ ਕਿਹਾ ਹੈ ਕਿ ਦਫ਼ਤਰੀ ਵਿਧੀ ਅਨੁਸਾਰ 1 ਜਨਵਰੀ 2007 ਤੋਂ 31 ਦਸੰਬਰ 2014 ਤੱਕ ਦਾ ਰਿਕਾਰਡ ਨਸ਼ਟ ਕਰ ਦਿੱਤਾ ਗਿਆ ਹੈ। ਡੀਜੀਪੀ ਨੇ ਇਹ ਵੀ ਦੱਸਿਆ ਕਿ ਇਹ ਮਾਮਲਾ ਇਸ ਘਟਨਾ ਦੇ 10 ਸਾਲ ਬਾਅਦ ਉਦੋਂ ਸਾਹਮਣੇ ਆਇਆ ਜਦੋਂ ਪਟੀਸ਼ਨਰ, ਜੋ ਕਿ ਮ੍ਰਿਤਕ ਦਾ ਭਰਾ ਹੈ, ਨੇ 12 ਦਸੰਬਰ 2023 ਨੂੰ ਸ਼ਿਕਾਇਤ ਕੀਤੀ ਸੀ ਕਿ 8 ਸਤੰਬਰ 2023 ਨੂੰ ਸਮਾਣਾ ਦੀ ਮੰਡੀ ਵਿੱਚੋਂ ਸਬਜ਼ੀ ਖਰੀਦਦੇ ਸਮੇਂ ਉਸ ਨੇ ਕੁਝ ਅਣਪਛਾਤੇ ਲੋਕਾਂ ਨੇ ਧਮਕੀ ਦਿੱਤੀ ਸੀ ਕਿ ਉਹ ਇਸ ਮਾਮਲੇ 'ਤੇ ਆਪਣਾ ਮੂੰਹ ਬੰਦ ਰੱਖੇ, ਨਹੀਂ ਤਾਂ ਉਸ ਦਾ ਵੀ ਉਸ ਦੀ ਭੈਣ ਵਰਗਾ ਹਾਲ ਹੋਵੇਗਾ। ਉਸ ਤੋਂ ਬਾਅਦ ਇਸ ਸਾਲ 16 ਅਕਤੂਬਰ ਨੂੰ ਦੁਬਾਰਾ ਸ਼ਿਕਾਇਤ ਦਿੱਤੀ ਗਈ। ਜਿਸ ਤੋਂ ਬਾਅਦ ਇਹ ਪਟੀਸ਼ਨ ਹਾਈਕੋਰਟ ਪਹੁੰਚੀ।
ਪਟੀਸ਼ਨ ’ਚ ਕੁੜੀ ਦੇ ਪਰਿਵਾਰ ਨੇ ਲਾਏ ਕੀ ਇਲਜ਼ਾਮ ?
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।