ਉੱਤਰੀ ਭਾਰਤ ਇਸ ਸਮੇਂ ਭਾਰੀ ਬਾਰਿਸ਼ ਅਤੇ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਪੰਜਾਬ, ਹਰਿਆਣਾ, ਹਿਮਾਚਲ, ਉਤਰਾਖੰਡ, ਉੱਤਰ ਪ੍ਰਦੇਸ਼, ਦਿੱਲੀ ਅਤੇ ਬਿਹਾਰ ਵਿੱਚ ਨਦੀਆਂ ਉਛਲ ਰਹੀਆਂ ਹਨ। ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਨੂੰ ਹੜ੍ਹ ਪ੍ਰਭਾਵਿਤ ਐਲਾਨਿਆ ਗਿਆ ਹੈ। ਦਿੱਲੀ ਵਿੱਚ, ਯਮੁਨਾ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਗ ਰਹੀ ਹੈ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਪਹਾੜੀ ਰਾਜਾਂ ਵਿੱਚ ਜ਼ਮੀਨ ਖਿਸਕਣ ਕਾਰਨ ਸੈਂਕੜੇ ਸੜਕਾਂ ਬੰਦ ਹਨ। ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਲਾਲ ਅਤੇ ਸੰਤਰੀ ਅਲਰਟ ਜਾਰੀ ਕੀਤੇ ਹਨ।
ਉੱਤਰੀ ਭਾਰਤ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਨੇ ਤਬਾਹੀ ਮਚਾ ਦਿੱਤੀ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ, ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਨਦੀਆਂ ਉਫਾਨ 'ਤੇ ਹਨ, ਜਿਸ ਕਾਰਨ ਪੰਜਾਬ ਅਤੇ ਹਰਿਆਣਾ ਤੋਂ ਬਾਅਦ ਦਿੱਲੀ ਵਿੱਚ ਹੜ੍ਹ ਦਾ ਖ਼ਤਰਾ ਵੱਧ ਗਿਆ ਹੈ। ਇਨ੍ਹਾਂ ਹੀ ਨਹੀਂ ਪੰਜਾਬ ਦੇ 9 ਜ਼ਿਲ੍ਹਿਆਂ ’ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਪੂਰੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਹੈ। ਇਸ ਸਮੇਂ ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ ਅਤੇ 1200 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ।
ਪੰਜਾਬ ਦੀ ਹਾਲਤ ਸਭ ਤੋਂ ਮਾੜੀ ਹੈ। ਹਿਮਾਚਲ ਤੋਂ ਆ ਰਿਹਾ ਪਾਣੀ ਘੱਟ ਨਹੀਂ ਰਿਹਾ। ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਨੂੰ ਹੜ੍ਹ ਪ੍ਰਭਾਵਿਤ ਐਲਾਨਿਆ ਗਿਆ ਹੈ। ਸਤਲੁਜ ਦਰਿਆ ਦੇ ਕੰਢੇ ਸਥਿਤ ਸੱਤ ਜ਼ਿਲ੍ਹਿਆਂ ਵਿੱਚ ਸਥਿਤੀ ਹੋਰ ਗੰਭੀਰ ਹੋ ਗਈ ਹੈ। ਭਾਖੜਾ ਡੈਮ ਦਾ ਪਾਣੀ ਦਾ ਪੱਧਰ 1677 ਫੁੱਟ ਤੱਕ ਪਹੁੰਚ ਗਿਆ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਤਿੰਨ ਫੁੱਟ ਹੇਠਾਂ ਹੈ। 1,400 ਪਿੰਡਾਂ ਵਿੱਚ 3.54 ਲੱਖ ਤੋਂ ਵੱਧ ਲੋਕ ਹੜ੍ਹ ਨਾਲ ਪ੍ਰਭਾਵਿਤ ਹਨ ਅਤੇ ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।