ਐੱਸ. ਆਈ. ਟੀ. ਸਾਹਮਣੇ ਪੇਸ਼ ਹੋਏ ਬਿਕਰਮ ਮਜੀਠੀਆ

ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਡਰੱਗ ਕੇਸ 'ਚ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ ਹਨ। ਐੱਸ.ਆਈ. ਟੀ. ਨੇ ਉਨ੍ਹਾਂ ਨੂੰ ਡਰੱਗ ਕੇਸ ਦੇ ਚੱਲਦੇ ਤਲਬ ਕੀਤਾ ਹੈ। ਐੱਸ.ਆਈ.ਟੀ. ਵਲੋਂ ਪਹਿਲਾਂ ਤਿੰਨ ਵਾਰ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ ਅਤੇ ਇਸ ਲਈ ਉਨ੍ਹਾਂ ਵਲੋਂ ਵੱਖ-ਵੱਖ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ 8 ਅਗਸਤ ਨੂੰ ਪੇਸ਼ ਹੋਣ ਲਈ ਮੁੜ ਸੰਮਨ ਜਾਰੀ ਕੀਤੇ ਗਏ ਸਨ, ਜਿਸ ਦੇ ਚੱਲਦੇ ਅੱਜ ਉਹ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣ ਲਈ ਪਹੁੰਚੇ ਹਨ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।