ਸ਼੍ਰੀ ਹਿੰਦੂ ਤਖ਼ਤ ਕਰੇਗਾ ਫਿਲਮ ਦਾ ਵਿਰੋਧ : ਰਾਜੇਂਦਰਪਾਲ ਆਨੰਦ
ਪਟਿਆਲਾ (ਲਵਪ੍ਰੀਤ ਘੁੰਮਾਣ) - ਸ਼੍ਰੀ ਹਿੰਦੂ ਤਖ਼ਤ ਦੇ ਸੀਨੀਅਰ ਉਪ-ਪ੍ਰਧਾਨ ਅਤੇ ਸਾਬਕਾ ਡੀ. ਐੱਸ. ਪੀ. ਰਾਜੇਂਦਰਪਾਲ ਆਨੰਦ ਨੇ ਕਿਹਾ ਕਿ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਦੀ ਫ਼ਿਲਮ ‘ਸ਼ਾਹਕੋਟ’ ਭਾਰਤੀ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੀ ਹੈ। ਇਸ ਫਿਲਮ ਨਾਲ ਕਰੋਡ਼ਾਂ ਲੋਕਾਂ ਦੇ ਦਿਲਾਂ ’ਤੇ ਸੱਟ ਵੱਜੇਗੀ। ਇਸ ਲਈ ਸ਼੍ਰੀ ਹਿੰਦੂ ਤਖ਼ਤ ਇਸ ਫ਼ਿਲਮ ਦਾ ਵਿਰੋਧ ਕਰੇਗਾਉਨ੍ਹਾਂ ਕਿਹਾ ਕਿ ਭਾਰਤ ਅਤੇ ਖਾਸ ਕਰ ਕੇ ਪੰਜਾਬ ਦੇ ਲੋਕ ਕਿਸੇ ਵੀ ਹਾਲ ’ਚ ਪਾਕਿਸਤਾਨ ਦਾ ਗੁਣਗਾਨ ਕਰਨ ਵਾਲੀ ਫ਼ਿਲਮ ਨੂੰ ਪ੍ਰਵਾਨ ਨਹੀਂ ਕਰਨਗੇ। ਪਾਕਿਸਤਾਨ ਭਾਰਤ ਦਾ ਕੱਟੜ ਦੁਸ਼ਮਣ ਹੈ ਅਤੇ ਹਮੇਸ਼ਾ ਭਾਰਤ ਵਿਰੋਧੀ ਸਰਗਰਮੀਆਂ ਕਰਦਾ ਹੈ। ਇਸ ਲਈ ਪਾਕਿਸਤਾਨ ਦਾ ਸਮਰਥਨ ਕਰਨ ਵਾਲੀ ਫ਼ਿਲਮ ਨੂੰ ਸਹਿਨ ਨਹੀਂ ਕੀਤਾ ਜਾਵੇਗਾ। ਦੱਸ ਦੇਈਏ ਕਿ ਗੁਰੂ ਰੰਧਾਵਾ ਦੀ ਪਹਿਲੀ ਫ਼ਿਲਮ ‘ਸ਼ਾਹਕੋਟ’ ਹੈ। ਫ਼ਿਲਮ ਦਾ ਟ੍ਰੇਲਰ 30 ਸਤੰਬਰ ਨੂੰ ਰਿਲੀਜ਼ ਹੋਇਆ ਸੀ, ਜਿਸ ਤੋਂ ਬਾਅਦ ਫ਼ਿਲਮ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ। ਟ੍ਰੇਲਰ ’ਚ ਕੁਝ ਅਜਿਹੇ ਸੀਨ ਦਿਖਾਏ ਗਏ ਹਨ, ਜਿਨ੍ਹਾਂ ਨੂੰ ਵੇਖ ਕੇ ਲੋਕਾਂ ਦਾ ਗੁੱਸਾ ਫੁੱਟ ਪਿਆ ਹੈ। ਇਹ ਫ਼ਿਲਮ 4 ਅਕਤੂਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋ ਰਹੀ ਹੈ। ਫ਼ਿਲਮ ‘ਸ਼ਾਹਕੋਟ’ ’ਤੇ ਦੋਸ਼ ਹੈ ਕਿ ਇਸ ’ਚ ਪਾਕਿਸਤਾਨ ਦੀ ਹਮਾਇਤ ਕੀਤੀ ਗਈ ਹੈ। ਇਸ ਕਾਰਨ ਫ਼ਿਲਮ ਦਾ ਜੰਮ ਕੇ ਵਿਰੋਧ ਹੋ ਰਿਹਾ ਹੈ।