ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਫਾਫਾ ਬੰਦ ਲਿਖਤੀ ਜਵਾਬ ਸੌਂਪਿਆ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਜਥੇਦਾਰ ਨੂੰ ਲਿਖਤੀ ਜਵਾਬ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਅਗਲਾ ਫ਼ੈਸਲਾ ਸਿੰਘ ਸਾਹਿਬਾਨਾਂ ਨੇ ਆਪਣੇ ਵਿਚਾਰਾਂ ਤੋਂ ਬਾਅਦ ਕਰਨਗੇ। ਇਸ ਦੌਰਾਨ ਜਦੋਂ ਪੱਤਰਕਾਰਾਂ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬੁਲਾਰੇ ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਵੀ ਉਨ੍ਹਾਂ ਦੇ ਨਾਲ ਨਜ਼ਰ ਆਏ। ਇਥੇ ਇਹ ਵੀ ਦੱਸਣਯੋਗ ਹੈ ਕਿ ਮੰਗਲਵਾਰ ਸ਼ਾਮ ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਕੋਰ ਕਮੋਟੀ ਨੂੰ ਭੰਗ ਕਰ ਦਿੱਤਾ ਸੀ।
ਪੰਜ ਸਿੰਘ ਸਾਹਿਬਾਨਾਂ ਵਲੋਂ 15 ਦਿਨਾਂ ਵਿਚ ਸਪੱਸ਼ਟੀਕਰਨ ਮੰਗੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਸੀ ਕਿ ਉਹ ਇਕ ਸ਼ਰਧਾਵਾਨ ਅਤੇ ਨਿਮਾਣੇ ਸਿੱਖ ਵੱਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਣਗੇ। ਉਨ੍ਹਾਂ ਕਿਹਾ ਕਿ ਮੇਰਾ ਰੋਮ-ਰੋਮ ਅਤੇ ਸੁਆਸ-ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ-ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ 'ਤੇ ਨਤਮਸਤਕ ਹੋਵੇਗਾ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ