ਭਾਰਤੀ ਮਹਿਲਾ ਹਾਕੀ ਟੀਮ ਨੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਦਿਆਂ ਅੱਜ ਇੱਥੇ ਸਪੈਨਿਸ਼ ਹਾਕੀ ਫੈਡਰੇਸ਼ਨ ਦੀ 100ਵੀਂ ਵਰ੍ਹੇਗੰਢ ਮੌਕੇ ਹੋ ਰਹੇ ਕੌਮਾਂਤਰੀ ਟੂਰਨਾਮੈਂਟ ਵਿੱਚ ਮੇਜ਼ਬਾਨ ਸਪੇਨ ’ਤੇ 3-0 ਨਾਲ ਆਸਾਨ ਜਿੱਤ ਦਰਜ ਕੀਤੀ।
ਭਾਰਤੀ ਟੀਮ ਨੂੰ ਅਜੇ ਤੱਕ ਟੂਰਨਾਮੈਂਟ ’ਚ ਹਾਰ ਦਾ ਸਾਹਮਣਾ ਨਹੀਂ ਕਰਨਾ ਪਿਆ ਹੈ। ਭਾਰਤ ਵਾਸਤੇ ਅੱਜ ਵੰਦਨਾ ਕਟਾਰੀਆ ਨੇ 22ਵੇਂ ਮਿੰਟ, ਮੋਨਿਕਾ ਨੇ 48ਵੇਂ ਮਿੰਟ ਅਤੇ ਉਦਿਤਾ ਨੇ 58ਵੇਂ ਮਿੰਟ ਵਿੱਚ ਗੋਲ ਕੀਤੇ। ਸ਼ਨਿਚਰਵਾਰ ਨੂੰ ਇੰਗਲੈਂਡ ’ਤੇ ਸਫਲਤਾ ਮਗਰੋਂ ਆਤਮਵਿਸ਼ਵਾਸ ਨਾਲ ਭਰੀ ਭਾਰਤੀ ਟੀਮ ਨੇ ਪਹਿਲੇ ਕੁਆਰਟਰ ਤੋਂ ਹੀ ਮਜ਼ਬੂਤ ਸ਼ੁਰੂਆਤ ਕੀਤੀ। ਖਿਡਾਰੀਆਂ ਨੇ ਚੌਕਸੀ ਵਰਤਦੇ ਹੋਏ ਛੋਟੇ ਅਤੇ ਸਟੀਕ ਪਾਸ ਨਾਲ ਅਨੁਸ਼ਾਸਿਤ ਪ੍ਰਦਰਸ਼ਨ ਜਾਰੀ ਰੱਖਿਆ, ਜਿਸ ਨਾਲ ਉਨ੍ਹਾਂ ਨੇ ਸਰਕਲ ਵਿੱਚ ਮੌਕੇ ਬਣਾਏ ਪਰ ਭਾਰਤੀ ਟੀਮ ਪਹਿਲੇ ਕੁਆਰਟਰ ਵਿੱਚ ਕੋਈ ਗੋਲ ਨਹੀਂ ਕਰ ਸਕੀ। ਸਪੇਨ ਨੇ ਵੀ ਪਹਿਲੇ ਕੁਆਰਟਰ ਦੇ ਆਖਰੀ ਪੰਜ ਮਿੰਟ ’ਚ ਕੁਝ ਚੰਗੀਆਂ ਕੋਸ਼ਿਸ਼ਾਂ ਕੀਤੀਆਂ ਪਰ ਭਾਰਤੀ ਕਪਤਾਨ ਅਤੇ ਗੋਲਕੀਪਰ ਸਵਿਤਾ ਨੇ ਬਿਹਤਰੀਨ ਬਚਾਅ ਕਰ ਕੇ ਵਿਰੋਧੀਆਂ ਨੂੰ ਦੂਰ ਹੀ ਰੱਖਿਆ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ