NEET-PG ਪ੍ਰੀਖਿਆ ਮੁਲਤਵੀ ਕਰਨ ਦੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਮੈਡੀਕਲ ਦੇ ਪੋਸਟ ਗਰੈਜੂਏਟ 'ਚ ਦਾਖ਼ਲੇ ਲਈ 11 ਅਗਸਤ ਨੂੰ ਤੈਅ ਰਾਸ਼ਟਰੀ ਯੋਗਤਾ ਸਹਿ ਪ੍ਰਵੇਸ਼ ਪ੍ਰੀਖਿਆ (ਨੀਟ-ਪੀਜੀ) 2024 'ਚ 'ਕੁਝ ਵਿਹਾਰਕ ਮੁਸ਼ਕਲਾਂ' ਕਾਰਨ ਮੁਲਤਵੀ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗਾ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਪਟੀਸ਼ਨਕਰਤਾ ਵਿਸ਼ਾਲ ਸੋਰੇਨ ਅਤੇ ਹੋਰ ਦੇ ਐਡਵੋਕੇਟ ਅਨਸ ਤਨਵੀਰ ਵਲੋਂ ਮਾਮਲੇ ਦਾ ਜ਼ਿਕਰ ਕਰਦੇ ਹੋਏ ਜਲਦ ਸੁਣਵਾਈ ਦੀ ਗੁਹਾਰ ਸਵੀਕਾਰ ਕੀਤੀ ਅਤੇ 9 ਅਗਸਤ ਲਈ ਸੂਚੀਬੱਧ ਕਰਨ ਦਾ ਨਿਰਦੇਸ਼ ਦਿੱਤਾ। ਚੀਫ਼ ਜਸਟਿਸ ਨੇ ਸੁਪਰੀਮ ਕੋਰਟ ਦੀ ਰਜਿਸਟਰੀ ਦਾ ਨਿਰਦੇਸ਼ ਦਿੱਤਾ, ''ਕਿਰਪਾ ਇਸ ਨੂੰ ਕੱਲ੍ਹ ਸੂਚੀਬੱਧ ਕਰੋ।'
ਸ਼੍ਰੀ ਸੋਰੇਨ ਵਲੋਂ ਦਾਇਰ ਪਟੀਸ਼ਨ ਦਲੀਲ ਦਿੱਤੀ ਗਈ ਹੈ ਕਿ ਉਮੀਦਵਾਰਾਂ ਨੂੰ ਅਜਿਹੇ ਸਮੇਂ 'ਤੇ ਅਜਿਹੇ ਸ਼ਹਿਰਾਂ 'ਚ ਪ੍ਰੀਖਿਆ ਕੇਂਦਰ ਅਲਾਟ ਕੀਤੇ ਗਏ ਹਨ, ਜਿੱਥੇ ਪਹੁੰਚਣਾ ਉਨ੍ਹਾਂ ਲਈ ਬੇਹੱਦ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਨੂੰ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪ੍ਰੀਖਿਆ ਸ਼ਹਿਰਾਂ ਦੀ ਅਲਾਟਮੈਂਟ 31 ਜੁਲਾਈ ਨੂੰ ਕੀਤੀ ਗਈ ਅਤੇ ਪ੍ਰੀਖਿਆ ਕੇਂਦਰਾਂ ਦਾ ਐਲਾਨ 8 ਅਗਸਤ ਨੂੰ ਕੀਤਾ ਜਾਣਾ ਹੈ। ਇਸ ਤਰ੍ਹਾਂ ਉਮੀਦਵਾਰਾਂ ਨੂੰ 11 ਅਗਸਤ ਨੂੰ ਪ੍ਰੀਖਿਆ ਲਈ ਸੰਬੰਧਤ ਕੇਂਦਰਾਂ ਤੱਕ ਪਹੁੰਚਣ ਲਈ ਬਹੁਤ ਘੱਟ ਸਮਾਂ ਦਿੱਤਾ ਗਿਆ। ਇਸ ਤੋਂ ਇਲਾਵਾ ਪ੍ਰੀਖਿਆ 'ਚ 2 ਸ਼ਿਫਟਾਂ ਆਯੋਜਿਤ ਕੀਤੀਆਂ ਜਾਣੀਆਂ ਹਨ। ਇੰਨਾ ਹੀ ਨਹੀਂ ਸਾਮਾਨੀਕਰਨ ਸਮੇਤ ਹੋਰ ਫਾਰਮੂਲੇ ਬਾਰੇ ਉਮੀਦਵਾਰਾਂ ਨੂੰ ਕੁਝ ਵੀ ਪਤਾ ਨਹੀਂ ਹੈ। ਇਸ ਕਾਰਨ ਪਟੀਸ਼ਨਕਰਤਾਵਾਂ ਨੂੰ ਕਈ ਤਰ੍ਹਾਂ ਖਦਸ਼ੇ ਹੋ ਰਹੇ ਹਨ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।