ਪਹਾੜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੁਖਨਾ ਝੀਲ ਦੇ ਹੜ੍ਹ ਵਾਲੇ ਗੇਟ ਖੋਲ੍ਹ ਦਿੱਤੇ ਗਏ ਹਨ। ਝੀਲ ਦਾ ਪਾਣੀ ਦਾ ਪੱਧਰ ਇਸ ਵੇਲੇ 1,163 ਫੁੱਟ ਹੈ। ਗੇਟ ਨੰਬਰ 1 ਵੀਰਵਾਰ ਸਵੇਰੇ 4 ਵਜੇ 2 ਇੰਚ ਖੋਲ੍ਹਿਆ ਗਿਆ ਸੀ, ਪਰ ਪਾਣੀ ਦਾ ਪੱਧਰ ਵਧਦਾ ਰਿਹਾ, ਜਿਸ ਕਾਰਨ ਗੇਟ ਨੂੰ ਹੋਰ ਉੱਚਾ ਕਰਕੇ 5 ਇੰਚ ਖੋਲ੍ਹਿਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਵਾਰ 10 ਤੋਂ ਵੱਧ ਵਾਰ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਗਏ ਹਨ। ਦੱਸ ਦਈਏ ਕਿ ਸਵੇਰੇ ਪਏ ਮੀਂਹ ਕਾਰਨ ਪਾਣੀ ਦਾ ਪੱਧਰ ਮੁੜ ਤੋਂ ਵਧ ਗਿਆ ਹੈ ਜਿਸ ਦੇ ਚੱਲਦੇ ਇਹ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਹਿਮਾਚਲ. ਉਤਰਾਖੰਡ ’ਚ ਜਿੱਥੇ ਮੀਂਹ ਪੈਣ ਕਾਰਨ ਹਾਲਾਤ ਖਰਾਬ ਹੋਏ ਪਏ ਹਨ ਉੱਥੇ ਹੀ ਬੱਦਲ ਫਟਣ ਕਾਰਨ ਇੱਕ ਵਾਰ ਫੇਰ ਤੋਂ ਤਬਾਹੀ ਮਚ ਗਈ ਹੈ। ਨਾਲ ਹੀ ਮੈਦਾਨੀ ਇਲਾਕਿਆਂ ’ਚ ਝੀਲ ਅਤੇ ਦਰਿਆਵਾਂ ’ਚ ਪਾਣੀ ਦਾ ਪੱਧਰ ਵਧ ਗਿਆ ਹੈ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।