ਭਰਾ ਨੇ ਤਵਾ ਮਾਰ ਕੇ ਕੀਤਾ ਭਰਾ ਦਾ ਕਤਲ
ਫ਼ਤਹਿਗੜ੍ਹ ਸਾਹਿਬ (ਲਵਪ੍ਰੀਤ ): ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਚ ਘਰ ਦੀ ਜ਼ਮੀਨ ਨੂੰ ਲੈ ਕੇ ਭਰਾ ਵੱਲੋਂ ਭਰਾ ਦਾ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲਸ ਵੱਲੋਂ ਕਤਲ ਕਰਨ ਵਾਲੇ ਭਰਾ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਐੱਸ.ਐੱਸ.ਪੀ. ਫ਼ਤਿਹਗੜ੍ਹ ਸਾਹਿਬ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਦਿੱਤੀ ਗਈ।ਇਸ ਮੌਕੇ ਗੱਲਬਾਤ ਕਰਦੇ ਹੋਏ ਐੱਸ.ਐੱਸ.ਪੀ. ਰਵਜੋਤ ਗਰੇਵਾਲ ਨੇ ਕਿਹਾ ਕਿ 25 ਅਗਸਤ ਨੂੰ ਗੌਰਵ ਕੁਮਾਰ ਵੱਲੋਂ ਆਪਣੇ ਵੱਡੇ ਭਰਾ ਲਲਨ ਰਾਮ ਦਾ ਜ਼ਮੀਨੀ ਵਿਵਾਦ ਨੂੰ ਲੈ ਕੇ ਕਤਲ ਕਰ ਦਿੱਤਾ ਗਿਆ ਸੀ। ਦੋਸ਼ੀ ਗੋਰਵ ਕੁਮਾਰ ਕਤਲ ਕਰਨ ਵਾਲੇ ਦਿਨ ਤੋਂ ਹੀ ਭਗੌੜਾ ਸੀ। ਉਸ ਨੂੰ ਪੁਲਸ ਵੱਲੋਂ ਦਿੱਲੀ ਦੇ ਅਨੰਦ ਵਿਹਾਰ ਤੋਂ ਗ੍ਰਿਫ਼ਤਾਰ ਕਰ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਵੱਲੋਂ ਆਪਣੇ ਭਰਾ ਦਾ ਤਵੇ ਮਾਰ ਕੇ ਕਤਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦੋਸ਼ੀ ਦਾ ਰਿਮਾਂਡ ਲੈ ਕੇ ਪੁਲਸ ਵੱਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।