ਗੈਂਗਸਟਰ ਨੇ ਲਈ 'ਆਪ' ਵਰਕਰ ਦੇ ਕਤਲ ਦੀ ਜ਼ਿੰਮੇਵਾਰੀ! ਖ਼ਬਰ ਨਾ ਲਾਉਣ 'ਤੇ ਪੱਤਰਕਾਰ ਨੂੰ ਵੀ ਦਿੱਤੀ ਧਮਕੀ
ਤਰਨਤਾਰਨ (ਲਵਪ੍ਰੀਤ)- ਕੁਝ ਦਿਨ ਪਹਿਲਾਂ ਜ਼ਿਲ੍ਹੇ ਦੇ ਕਸਬਾ ਨੌਸ਼ਹਿਰਾ ਪੰਨੂਆਂ ਵਿਖੇ ਆਮ ਆਦਮੀ ਪਾਰਟੀ ਦੇ ਵਰਕਰ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ ਵਿਦੇਸ਼ ’ਚ ਮੌਜੂਦ ਗੈਂਗਸਟਰ ਸਤਨਾਮ ਸਿੰਘ ਉਰਫ ਸੱਤਾ ਵੱਲੋਂ ਸੋਸ਼ਲ ਮੀਡੀਆ ਉਪਰ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਸਬੰਧੀ ਖਬਰ ਸੋਸ਼ਲ ਮੀਡੀਆ ਦੇ ਚੈਨਲ ਉਪਰ ਨਾ ਚਲਾਉਣ ਦੇ ਰੋਸ ਵਜੋਂ ਗੈਂਗਸਟਰ ਸਤਨਾਮ ਸੱਤਾ ਅਤੇ ਹੋਰਾਂ ਵੱਲੋਂ ਇਕ ਪੱਤਰਕਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਬੀਤੇ ਸ਼ੁੱਕਰਵਾਰ ਸ਼ਾਮ ਸੋਸ਼ਲ ਮੀਡੀਆ ਉਪਰ ਵਿਦੇਸ਼ ’ਚ ਬੈਠੇ ਗੈਂਗਸਟਰ ਸਤਨਾਮ ਸਿੰਘ ਉਰਫ ਸੱਤਾ ਨਿਵਾਸੀ ਪਿੰਡ ਨੌਸ਼ਹਿਰਾ ਪੰਨੂਆਂ ਵੱਲੋਂ ਇਸ ਕੀਤੇ ਕਤਲ ਦੀ ਜ਼ਿੰਮੇਵਾਰੀ ਵੀ ਲੈ ਲਈ ਗਈ, ਜਿਸ ’ਚ ਲਿਖਿਆ ਗਿਆ ਹੈ ਕਿ ਬਚਿੱਤਰਜੀਤ ਸਿੰਘ ਪੁਲਸ ਦਾ ਟਾਊਟ ਸੀ, ਜਿਸ ਦੀ ਸਜ਼ਾ ਉਸ ਨੂੰ ਦੇ ਦਿੱਤੀ ਗਈ ਹੈ ਅਤੇ ਭਵਿੱਖ ’ਚ ਹੋਰ ਪੁਲਸ ਦੇ ਟਾਊਟ ਵੀ ਅਜਿਹਾ ਅੰਜਾਮ ਭੁਗਤਣ ਲਈ ਤਿਆਰ ਰਹਿਣਲਈ ਗਈ ਜ਼ਿੰਮੇਵਾਰੀ ਸਬੰਧੀ ਖ਼ਬਰ ਸੋਸ਼ਲ ਮੀਡੀਆ ’ਤੇ ਨਾ ਚਲਾਉਣ ਦੇ ਰੋਸ ਵਜੋਂ ਗੈਂਗਸਟਰ ਸਤਨਾਮ ਸਿੰਘ ਸੱਤਾ, ਜੈਸਲ ਅਤੇ ਹੋਰਾਂ ਵੱਲੋਂ ਜ਼ਿਲੇ ਦੇ ਇਕ ਪੱਤਰਕਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ, ਜਿਸ ਦੇ ਚਲਦਿਆਂ ਪੱਤਰਕਾਰਾਂ ’ਚ ਵੀ ਸਹਿਮ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਕੁਝ ਪੱਤਰਕਾਰਾਂ ਵੱਲੋਂ ਜ਼ਿਲੇ ਦੇ ਐੱਸ.ਐੱਸ.ਪੀ. ਨਾਲ ਮੁਲਾਕਾਤ ਕਰਦੇ ਹੋਏ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਮੰਗ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਅਜੇ ਰਾਜ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਵੱਖ-ਵੱਖ ਐਂਗਲਾਂ ਅਤੇ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ’ਚ ਪੁਲਸ ਨੂੰ ਜਲਦ ਸਫਲਤਾ ਹਾਸਲ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਸਤਨਾਮ ਸਿੰਘ ਸੱਤਾ ਵੱਲੋਂ ਲਈ ਗਈ ਕਤਲ ਦੀ ਜ਼ਿੰਮੇਵਾਰੀ ਸਬੰਧੀ ਖਬਰ ਨਾ ਪ੍ਰਕਾਸ਼ਿਤ ਕਰਨ ਦੌਰਾਨ ਪੱਤਰਕਾਰ ਨੂੰ ਦਿੱਤੀ ਧਮਕੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ।