ਨਸ਼ੇ ਦੀ ਹੱਬ ਵਜੋਂ ਜਾਣੇ ਜਾਂਦੇ ਪਿੰਡ ਨੂੰ ਪੁਲਸ ਨੇ ਪਾਇਆ ਘੇਰਾ, ਤਲਾਸ਼ੀ ਦੌਰਾਨ ਬਰਾਮਦ ਹੋਈ ਨਜਾਇਜ਼ ਸ਼ਰਾਬ
.jpg)
ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਡੀਂਡਾ ਸਾਂਸੀਆ ਵਿਖੇ ਅੱਜ ਐੱਸ. ਐੱਸ. ਪੀ ਗੁਰਦਾਸਪੁਰ ਹਰੀਸ਼ ਕੁਮਾਰ ਦੁਮਾਯਾ ਦੀ ਅਗਵਾਈ ਹੇਠ ਭਾਰੀ ਪੁਲਸ ਫੋਰਸ ਨਾਲ ਪੂਰੇ ਪਿੰਡ ਨੂੰ ਸੀਲ ਕਰਕੇ ਸਰਚ ਅਭਿਆਨ ਚਲਾਇਆ ਗਿਆ। ਜਾਣਕਾਰੀ ਅਨੁਸਾਰ ਇਹ ਪਿੰਡ ਪਿਛਲੇ ਕਾਫੀ ਲੰਮੇ ਸਮੇਂ ਤੋਂ ਨਸ਼ੇ ਦੇ ਕਾਰੋਬਾਰ ਵਜੋਂ ਹਲਕੇ ਦੀ ਇਕ ਹੱਬ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਕਰੀਬ ਪਿਛਲੇ ਕੁਝ ਮਹੀਨੇ ਪਹਿਲਾਂ ਇਥੇ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਸੀ ਜਿਸ ਤੋਂ ਬਾਅਦ ਪੁਲਸ ਲਗਾਤਾਰ ਪੱਬਾਂ ਭਾਰ ਹੋਣ ਕਾਰਨ ਪੁਲਸ ਵੱਲੋਂ ਸਮੇਂ-ਸਮੇਂ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਦੀ ਲੜੀ ਤਹਿਤ ਅੱਜ ਐੱਸਐੱਸਪੀ ਗੁਰਦਾਸਪੁਰ ਦੀ ਅਗਵਾਈ ਹੇਠ ਭਾਰੀ ਪੁਲਸ ਨਾਲ ਪੂਰਾ ਪਿੰਡ ਸੀਲ ਕਰਕੇ ਸਰਚ ਅਭਿਆਨ ਚਲਾਇਆ ਗਿਆ ਜਿਸ ਦੌਰਾਨ ਪੁਲਸ ਨੂੰ ਕਰੀਬ 18,000 ਐੱਮ. ਐੱਲ. ਨਾਜਾਇਜ਼ ਸ਼ਰਾਬ ਤੇ 25 ਕਿੱਲੋ ਕੱਚੀ ਲਾਹਣ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ।
ਇਸ ਮੌਕੇ ਗੱਲਬਾਤ ਕਰਦੇ ਹੋਏ ਐੱਸਐੱਸਪੀ ਗੁਰਦਾਸਪੁਰ ਹਰੀਸ਼ ਕੁਮਾਰ ਦੁਮਾਯਾ ਨੇ ਦੱਸਿਆ ਕਿ ਲਗਾਤਾਰ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਸ ਵੱਲੋਂ ਸਮੇਂ ਸਮੇਂ ਸਿਰ ਸਰਚ ਅਭਿਆਨ ਚਲਾ ਕੇ ਨਸ਼ਾ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਨੱਥ ਪਾਈ ਜਾ ਰਹੀ ਹੈ। ਅੱਜ ਵੀ ਇਸ ਲੜੀ ਤਹਿਤ ਗੁਰਦਾਸਪੁਰ ਜ਼ਿਲ੍ਹੇ ਅੰਦਰ ਥਾਣਾ ਕਲਾਨੌਰ, ਦੀਨਾਨਗਰ, ਗੁਰਦਾਸਪੁਰ ਸਮੇਤ ਹੋਰ ਕਈ ਇਲਾਕਿਆਂ ਅੰਦਰ ਵੱਖ-ਵੱਖ ਪੁਲਸ ਪਾਰਟੀਆਂ ਵੱਲੋਂ ਸਰਚ ਅਭਿਆਨ ਚਲਾਇਆ ਗਿਆ ਅਤੇ ਭਾਰੀ ਮਾਤਰਾ ਵਿਚ ਵੱਖ-ਵੱਖ ਥਾਵਾਂ ਨਾਜਾਇਜ਼ ਸ਼ਰਾਬ ਅਤੇ ਕਈ ਮੁਲਜ਼ਮਾਂ ਨੂੰ ਵੀ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ 15 ਅਗਸਤ ਨੂੰ ਲੈ ਕੇ ਪੁਲਸ ਵੱਲੋਂ ਹਰ ਇਲਾਕੇ ਅੰਦਰ ਪੂਰੀ ਮੁਸਤੈਦੀ ਨਾਲ ਨਾਕੇ ਲਗਾ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਆ ਤਾਂ ਕਿ ਕਿਸੇ ਤਰ੍ਹਾਂ ਦਾ ਕੋਈ ਨਸ਼ਾ ਜਾਂ ਹੋਰ ਕਿਸੇ ਘਟਨਾ ਨੂੰ ਕੋਈ ਅੰਜਾਮ ਨਾ ਦੇ ਸਕੇ। ਇਸ ਮੌਕੇ ਡੀਐੱਸਪੀ ਦੀਨਾਨਗਰ ਸੁਖਵਿੰਦਰ ਪਾਲ ਸਿੰਘ, ਐੱਸ. ਐੱਚ. ਓ ਪੁਰਾਣਾ ਸ਼ਾਲਾ ਕਰਿਸ਼ਮਾ ਸਮੇਤ ਵੱਡੀ ਗਿਣਤੀ ਵਿਚ ਪੁਲਸ ਫੋਰਸ ਹਾਜ਼ਰ ਸੀ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।