ਬਠਿੰਡਾ : ਬਠਿੰਡਾ 'ਚ ਬਰਾਤੀਆਂ ਅਤੇ ਆਰਕੈਸਟਰਾ ਵਾਲਿਆਂ ਦੀ ਲੜਾਈ ਦੌਰਾਨ ਪੁਲਸ 'ਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਪੈਲਸ 'ਚ ਇਕ ਵਿਆਹ ਸਮਾਰੋਹ ਦੌਰਾਨ ਬਰਾਤੀ ਅਤੇ ਆਰਕੈਸਟਰਾਂ ਵਾਲਿਆਂ ਦੀ ਆਪਸ 'ਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਉਨ੍ਹਾਂ ਦੀ ਲੜਾਈ ਹੋ ਗਈ।
ਜਿਉਂ ਹੀ ਪੁਲਸ ਨੂੰ ਇਸ ਸਬੰਧੀ ਫੋਨ ਆਇਆ ਤਾਂ ਪੁਲਸ ਮੌਕੇ 'ਤੇ ਪਹੁੰਚ ਗਈ। ਇਸ ਦੌਰਾਨ ਪੈਲਸ 'ਚ ਝਗੜੇ ਨੂੰ ਸੁਲਝਾਉਣ ਆਏ ਪੁਲਸ ਮੁਲਾਜ਼ਮਾਂ ਨਾਲ ਵੀ ਉੱਥੇ ਮੌਜੂਦ ਲੋਕਾਂ ਦੀ ਹੱਥੋਪਾਈ ਹੋ ਗਈ ਅਤੇ ਉਨ੍ਹਾਂ ਨੇ ਪੁਲਸ ਮੁਲਾਜ਼ਮਾਂ ਦੀ ਵਰਦੀ ਪਾੜਦੇ ਹੋਏ ਹਮਲਾ ਕਰ ਦਿੱਤਾ।
ਫਿਲਹਾਲ ਪੁਲਸ ਮੁਲਾਜ਼ਮਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਜ਼ਖਮੀ ਹੋਏ ਪੁਲਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮੌਕੇ 'ਤੇ ਮੌਜੂਦ ਲੋਕਾਂ ਨੇ ਉਨ੍ਹਾਂ ਨਾਲ ਹੱਥੋਪਾਈ ਕੀਤੀ ਅਤੇ ਉਨ੍ਹਾਂ ਦੀ ਵਰਦੀ ਤੱਕ ਪਾੜ ਦਿੱਤੀ
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ