ਦੱਖਣੀ ਦਿੱਲੀ ਦੇ ਸਮਰ ਫੀਲਡ ਸਕੂਲ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਤੋਂ ਬਾਅਦ ਸਵੇਰੇ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਈਮੇਲ ਰਾਹੀਂ ਧਮਕੀ ਮਿਲਣ ਤੋਂ ਬਾਅਦ ਇਹ ਗੱਲ ਸਕੂਲ ਪ੍ਰਸ਼ਾਸਨ ਅਤੇ ਸਥਾਨਕ ਪੁਲਸ ਅਧਿਕਾਰੀਆਂ ਲਈ ਚਿੰਤਾ ਦਾ ਕਾਰਨ ਬਣ ਗਈ ਹੈ। ਜਾਣਕਾਰੀ ਮੁਤਾਬਕ ਵੀਰਵਾਰ ਦੇਰ ਰਾਤ 12.30 ਵਜੇ ਧਮਕੀ ਦੀ ਈਮੇਲ ਮਿਲੀ ਸੀ।
ਹਾਲਾਂਕਿ ਅਧਿਕਾਰੀਆਂ ਨੂੰ ਅੱਜ ਸਵੇਰੇ ਸਕੂਲ ਖੁੱਲ੍ਹਣ ਤੋਂ ਬਾਅਦ ਹੀ ਇਸ ਈਮੇਲ ਦਾ ਪਤਾ ਲੱਗਾ ਹੈ। ਇਹ ਸਕੂਲ ਦੱਖਣੀ ਦਿੱਲੀ ਦੇ ਪਾਸ਼ ਗ੍ਰੇਟਰ ਕੈਲਾਸ਼ ਖੇਤਰ ਵਿੱਚ ਸਥਿਤ ਹੈ। ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਤੁਰੰਤ ਸਥਾਨਕ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ ਅਤੇ ਖੇਤਰ ਨੂੰ ਸੁਰੱਖਿਅਤ ਕਰਨ ਲਈ ਐਮਰਜੈਂਸੀ ਯੋਜਨਾ ਬਣਾਈ। ਇਸ ਨਾਲ ਸਕੂਲ ਨੂੰ ਜਲਦੀ ਖਾਲੀ ਕਰਵਾ ਲਿਆ ਗਿਆ। ਜਿਵੇਂ ਹੀ ਮਾਮਲੇ ਦੀ ਜਾਂਚ ਅੱਗੇ ਵਧੀ, ਪੁਲਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਇੱਕ ਫਰਜ਼ੀ ਕਾਲ ਸੀ। ਪੁਲਸ ਨੇ ਇਸ ਸਬੰਧ ਵਿਚ ਮਾਮਲਾ ਦਰਜ ਕਰਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ