ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ, ਤ੍ਰਿਪਤੀ ਡਿਮਰੀ ਅਤੇ ਐਮੀ ਵਿਰਕ ਦੀ ਫ਼ਿਲਮ 'ਬੈਡ ਨਿਊਜ਼' 19 ਜੁਲਾਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਹੈ। ਇਸ ਦੌਰਾਨ ਸ਼ਨੀਵਾਰ ਨੂੰ ਫ਼ਿਲਮ ਖ਼ਤਮ ਹੋਣ ਤੋਂ ਬਾਅਦ ਵਿੱਕੀ ਨੇ ਮੁੰਬਈ ਦੇ ਇੱਕ ਥੀਏਟਰ 'ਚ ਦਰਸ਼ਕਾਂ ਨੂੰ ਇੱਕ ਵੱਡਾ ਸਰਪ੍ਰਾਈਜ਼ ਦਿੱਤਾ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ, ਜਿਸ 'ਚ ਉਨ੍ਹਾਂ ਨੇ ਸ਼ਹਿਰ 'ਚ ਭਾਰੀ ਬਾਰਿਸ਼ ਦੇ ਅਲਰਟ ਦੇ ਬਾਵਜੂਦ ਫ਼ਿਲਮ ਦੇਖਣ ਆਉਣ ਲਈ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ। ਦਰਸ਼ਕਾਂ ਨੇ ਵੀ ਵਿੱਕੀ ਦੀ ਫ਼ਿਲਮ ਦੀ ਖੂਬ ਤਾਰੀਫ਼ ਕੀਤੀ ਅਤੇ ਥੀਏਟਰ 'ਚ ਹੀ ਉਸ ਨਾਲ 'ਤੌਬਾ ਤੌਬਾ' ਗੀਤ ਗਾਇਆ।
ਵਿੱਕੀ ਕੌਸ਼ਲ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਥੀਏਟਰ ਦੀ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਵੱਡੀ ਗਿਣਤੀ 'ਚ ਦਰਸ਼ਕ ਮੌਜੂਦ ਸਨ। ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, 'ਸ਼ਹਿਰ 'ਚ ਬਾਰਿਸ਼ ਕਾਰਨ ਅਲਰਟ ਜਾਰੀ ਹੋਣ ਦੇ ਬਾਵਜੂਦ ਤੁਸੀਂ ਲੋਕ ਆਏ ਅਤੇ ਸ਼ੋਅ ਨੂੰ ਹਾਊਸਫੁੱਲ ਕਰ ਦਿੱਤਾ। 'ਬੈਡ ਨਿਊਜ਼' ਦੀ ਟੀਮ ਲਈ ਇਸ ਵੀਕਐਂਡ ਨੂੰ ਖੁਸ਼ਹਾਲ ਬਣਾਉਣ ਲਈ ਤੁਹਾਡਾ ਧੰਨਵਾਦ। ਅਸੀਂ ਉਮੀਦ ਕਰਦੇ ਹਾਂ ਕਿ ਸਾਡੀ ਫ਼ਿਲਮ ਤੁਹਾਡੇ ਚਿਹਰੇ 'ਤੇ ਮੁਸਕਰਾਹਟ ਲਿਆਉਣ 'ਚ ਸਫ਼ਲ ਰਹੀ ਹੈ। ਬਸ ਤੁਹਾਡੇ ਸਾਰਿਆਂ ਦੇ ਪਿਆਰ ਲਈ ਧੰਨਵਾਦ, ਤੁਹਾਡਾ ਪਿਆਰ ਸੱਚਮੁੱਚ ਬਹੁਤ ਜ਼ਿਆਦਾ ਹੈ, ਤੁਹਾਡਾ ਬਹੁਤ-ਬਹੁਤ ਧੰਨਵਾਦ।'
ਸ਼ੇਅਰ ਕੀਤੀ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਦਰਸ਼ਕ 'ਬੈੱਡ ਨਿਊਜ਼' ਦੇ ਗੀਤ 'ਤੌਬਾ ਤੌਬਾ' 'ਤੇ ਵਿੱਕੀ ਕੌਸ਼ਲ ਨਾਲ ਟਿਊਨ ਹੋ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਦਰਸ਼ਕਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨਾਲ ਕੁਝ ਤਸਵੀਰਾਂ ਲਈ ਪੋਜ਼ ਵੀ ਦਿੱਤੇ, ਜਿਸ ਤੋਂ ਬਾਅਦ ਵਿੱਕੀ ਨੇ ਕਿਹਾ ਕਿ ਫ਼ਿਲਮ ਨੂੰ ਇੰਨਾ ਪਿਆਰ ਦੇਣ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ, ਅਸੀਂ ਉਮੀਦ ਕਰਦੇ ਹਾਂ ਕਿ 'ਬੈਡ ਨਿਊਜ਼' ਤੁਹਾਡੇ ਚਿਹਰਿਆਂ 'ਤੇ ਮੁਸਕਰਾਹਟ ਲਿਆਉਣ 'ਚ ਸਫ਼ਲ ਹੋਈ ਹੈ।
ਦੱਸ ਦੇਈਏ ਕਿ 'ਬੈਡ ਨਿਊਜ਼' ਵਿੱਕੀ ਕੌਸ਼ਲ ਦੀ ਸਭ ਤੋਂ ਵੱਡੀ ਓਪਨਰ ਹੈ। ਫ਼ਿਲਮ ਨੇ ਆਪਣੇ ਪਹਿਲੇ ਸ਼ਨੀਵਾਰ ਨੂੰ ਬਾਕਸ ਆਫਿਸ 'ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰੋਮਾਂਟਿਕ-ਕਾਮੇਡੀ 'ਚ ਸ਼ਨੀਵਾਰ 20 ਜੁਲਾਈ ਨੂੰ 16 ਪ੍ਰਤੀਸ਼ਤ ਤੋਂ ਵੱਧ ਦਾ ਵਾਧਾ ਦੇਖਿਆ ਗਿਆ। ਫ਼ਿਲਮ ਨੇ ਸ਼ੁੱਕਰਵਾਰ 19 ਜੁਲਾਈ ਨੂੰ 8.3 ਕਰੋੜ ਰੁਪਏ ਦੀ ਕਮਾਈ ਕੀਤੀ। ਆਨੰਦ ਤਿਵਾਰੀ ਦੁਆਰਾ ਨਿਰਦੇਸ਼ਿਤ ਇਸ ਫ਼ਿਲਮ 'ਚ ਵਿੱਕੀ ਕੌਸ਼ਲ, ਤ੍ਰਿਪਤੀ ਡਿਮਰੀ, ਐਮੀ ਵਿਰਕ ਮੁੱਖ ਭੂਮਿਕਾਵਾਂ 'ਚ ਹਨ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।