ਨਵੀਂ ਦਿੱਲੀ, 4 ਸਤੰਬਰ
Phogat, Punia meet Rahul Gandhi: ਪਹਿਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੇ ਬੁੱਧਵਾਰ ਨੂੰ ਇੱਥੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ, ਪਾਰਟੀ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਦੋ ਸਟਾਰ ਪਹਿਲਵਾਨਾਂ ਨੂੰ ਮੈਦਾਨ ਵਿਚ ਉਤਾਰੇ ਜਾਣ ਦੀ ਪੂਰੀ ਚਰਚਾ ਹੈ। ਕਾਂਗਰਸ ਪਾਰਟੀ ਨੇ ਆਪਣੇ ਅਧਿਕਾਰਤ ‘ਐਕਸ’ ਹੈਂਡਲ ’ਤੇ ਫੋਗਾਟ ਅਤੇ ਪੂਨੀਆ ਦੇ ਨਾਲ ਰਾਹੁਲ ਗਾਂਧੀ ਦੀ ਤਸਵੀਰ ਸਾਂਝੀ ਕੀਤੀ ਹੈ।ਪੂਨੀਆ ਅਤੇ ਫੋਗਾਟ 2023 ਵਿੱਚ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਅਤੇ ਤਤਕਾਲੀ ਕੁਸ਼ਤੀ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਹੋਏ ਵਿਰੋਧ ਪ੍ਰਦਰਸ਼ਨਾਂ ਦਾ ਹਿੱਸਾ ਸਨ। ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਮੰਗਲਵਾਰ ਤੱਕ 90 ਵਿੱਚੋਂ 66 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ, ਹਾਲਾਂਕਿ ਕਿਸੇ ਵੀ ਨਾਮ ਦਾ ਐਲਾਨ ਨਹੀਂ ਹੋਇਆ ਹੈ।ਕਾਂਗਰਸ ਦੇ ਉਮੀਦਵਾਰਾਂ ਦੀ ਸੂਚੀ ਇੱਕ-ਦੋ ਦਿਨਾਂ ਵਿੱਚ ਜਾਰੀ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ।
ਸੰਜੇ ਦੱਤ ਨੇ ਪੂਰੀ ਰਸਮਾਂ ਨਾਲ ਆਰਤੀ ਦੇਖੀ ਅਤੇ ਭਗਵਾਨ ਮਹਾਕਾਲ ਦੀ ਭਗਤੀ ਵਿੱਚ ਡੁੱਬੇ ਦਿਖਾਈ ਦਿੱਤੇ। ਸੰਜੇ ਦੱਤ ਦਾ ਮੰਦਰ ਜਾਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਅਧਿਆਤਮਿਕ ਮਾਹੌਲ ਦਾ ਆਨੰਦ ਮਾਣਦੇ ਦਿਖਾਈ ਦੇ ਰਹੇ ਹਨ।