''ਸਾਨੂੰ ਸੁਖਬੀਰ ਬਾਦਲ ਪ੍ਰਧਾਨ ਮਨਜੂਰ...'' ਢੀਂਡਸਾ ਤੋਂ ਬਾਅਦ ਸਿਕੰਦਰ ਸਿੰਘ ਮਲੂਕਾ ਨੇ ਵੀ ਕੀਤੀ ਹਮਾਇਤ

Sikander Singh Maluka : ਸੁਖਬੀਰ ਸਿੰਘ ਬਾਦਲ ਇਸ ਸਮੇਂ ਆਪਣੀ ਧਾਰਮਿਕ ਸਜ਼ਾ ਪੂਰੀ ਕਰ ਰਹੇ ਹਨ, ਪਰੰਤੂ ਸਿੱਖ ਸਿਆਸਤ ਵਿੱਚ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨੂੰ ਲੈ ਕੇ ਆਗੂਆਂ ਵਿੱਚ ਮੁੜ ਏਕਤਾ ਵਿਖਾਈ ਦੇ ਰਹੀ ਹੈ। ਬੀਤੇ ਦਿਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਹਮਾਇਤ ਕਰਨ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਵੀ ਪ੍ਰਧਾਨਗੀ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦੇ ਨਾਮ 'ਤੇ ਮੋਹਰ ਲਾਈ ਹੈ।ਉਨ੍ਹਾਂ ਇੱਕ ਬਿਆਨ ਵਿੱਚ ਕਿਹਾ ਹੈ ਕਿ ''ਸਾਨੂੰ ਸੁਖਬੀਰ ਸਿੰਘ ਬਾਦਲ ਪ੍ਰਧਾਨ ਮਨਜੂਰ ਹੈ...।'' ਸਿਕੰਦਰ ਸਿੰਘ ਮਲੂਕਾ ਨੇ ਇਹ ਬਿਆਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਦੌਰਾਨ ਦਿੱਤਾ। ਉਨ੍ਹਾਂ ਇਸ ਮੌਕੇ ਕਿਹਾ ਕਿ ਲੰਬੇ ਸਮੇਂ ਤੋਂ ਸਾਡੇ ਦੋਵਾਂ ਦੇ ਚੰਗੇ ਪਰਿਵਾਰਕ ਸਬੰਧ ਹਨ, ਪਰ ਪਿਛਲੇ ਸਮੇਂ 'ਚ ਜੋ ਕੁਝ ਵੀ ਵਾਪਰਿਆ ਹੈ, ਉਸ ਨੇ ਮਨ ਨੂੰ ਦੁਖੀ ਕੀਤਾ ਹੈ।
ਸ. ਢੀਂਡਸਾ ਨੇ ਵੀ ਕੀਤੀ ਸੀ ਪ੍ਰਧਾਨਗੀ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦੀ ਹਮਾਇਤ
ਸਿਕੰਦਰ ਸਿੰਘ ਮਲੂਕਾ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਭ ਤੋਂ ਸੀਨੀਅਰ ਆਗੂ ਹੋਣ ਦੇ ਨਾਤੇ ਸੁਖਦੇਵ ਸਿੰਘ ਢੀਂਡਸਾ ਦੀ ਇਸ ਵਿਸ਼ੇਸ਼ ਪਹਿਲਕਦਮੀ ਤੇ ਫਰਾਕਦਿਲੀ ਨੇ ਇੱਕ ਵਾਰ ਫਿਰ ਤੋਂ ਪਾਰਟੀ ਦੀਆਂ ਸਿਆਸੀ ਸਫਾਂ ਵਿੱਚ ਗਰਮਾਹਟ ਲਿਆ ਦਿੱਤੀ ਹੈ। ਉਨ੍ਹਾਂ ਬੀਤੇ ਦਿਨ ਕਿਹਾ,, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਦੇਸ਼ ਅਨੁਸਾਰ ਜੇਕਰ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਇਕਮੁੱਠ ਹੋ ਕੇ ਨਵੇਂ ਸਿਰੇ ਤੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਚੁਣਦਾ ਹੈ ਤਾਂ ਕਿਸੇ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਕਿਉਂਕਿ ਮੁੱਢ ਤੋਂ ਹੀ ਜਦੋਂ ਨਵੇਂ ਪ੍ਰਧਾਨ ਦੀ ਚੋਣ ਹੁੰਦੀ ਤਾਂ ਉਹ ਹਮੇਸ਼ਾਂ ਤੋਂ ਹੀ ਸਰਵਪ੍ਰਵਾਨਤ ਪ੍ਰਧਾਨ ਹੁੰਦਾ ਹੈ, ਚਾਹੇ ਉਹ ਚੋਣ ਉਪਰੰਤ ਸੁਖਬੀਰ ਬਾਦਲ ਹੀ ਮੁੜ ਤੋਂ ਪ੍ਰਧਾਨ ਬਣਨ, ਅਸੀਂ ਸਾਰੇ ਪ੍ਰਵਾਨ ਕਰਾਂਗੇ।ਢੀਂਡਸਾ ਨੇ ਸਪਸ਼ਟ ਸ਼ਬਦਾਂ ਵਿੱਚ ਮੰਨਿਆ ਕਿ ਜੇਕਰ ਨਵੀਂ ਚੋਣ ਉਪਰੰਤ ਮੁੜ ਤੋਂ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਦੇ ਹਨ ਤਾਂ ਉਹ ਸਾਨੂੰ ਸਾਰਿਆ ਨੂੰ ਹੀ ਮਨਜ਼ਰੂ ਹੋਣਗੇ ਤੇ ਨਾ ਮਨਜ਼ੂਰ ਹੋਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ। ਉਹ ਜਥੇਦਾਰ ਅਕਾਲ ਤਖਤ ਵੱਲੋਂ ਬਾਗ਼ੀਆਂ ਤੇ ਦਾਗ਼ੀਆਂ ਦੇ ਇਕੱਠੇ ਹੋਣ ਵਾਲੇ ਹੁਕਮ ‘ਤੇ ਟਿੱਪਣੀ ਦੇ ਰਹੇ ਸਨ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।