Zakir Hussain Passed Away : ਨਹੀਂ ਰਹੇ ਉਸਤਾਦ ਜ਼ਾਕਿਰ ਹੁਸੈਨ, ਪਦਮ ਵਿਭੂਸ਼ਣ ਤੇ ਗ੍ਰੈਮੀ ਐਵਾਰਡ ਸਮੇਤ ਕਈ ਸਨਮਾਨਾਂ ਨਾਲ ਸਨ ਸਨਮਾਨਤ

Zakir Hussain dies at age 73 : ਵਿਸ਼ਵ ਪ੍ਰਸਿੱਧ ਤਬਲਾ ਵਾਦਕ ਅਤੇ ਪਦਮ ਵਿਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅਮਰੀਕਾ ਦੇ ਸਾਂਨ ਫਰਾਂਸਿਸਕੋ ਵਿਖੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ, ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦਾ ਜਨਮ 9 ਮਾਰਚ 1951 ਨੂੰ ਮੁੰਬਈ 'ਚ ਹੋਇਆ ਸੀ। ਉਸਤਾਦ ਜ਼ਾਕਿਰ ਹੁਸੈਨ ਨੂੰ 1988 ਵਿੱਚ ਪਦਮ ਸ਼੍ਰੀ, 2002 ਵਿੱਚ ਪਦਮ ਭੂਸ਼ਣ ਅਤੇ 2023 ਵਿੱਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਜ਼ਾਕਿਰ ਹੁਸੈਨ ਨੂੰ ਤਿੰਨ ਗ੍ਰੈਮੀ ਪੁਰਸਕਾਰ ਵੀ ਮਿਲੇ ਸਨ। ਉਨ੍ਹਾਂ ਦੇ ਪਿਤਾ ਦਾ ਨਾਮ ਉਸਤਾਦ ਅੱਲ੍ਹਾ ਰਾਖਾ ਕੁਰੈਸ਼ੀ ਅਤੇ ਮਾਤਾ ਦਾ ਨਾਮ ਬੀਵੀ ਬੇਗਮ ਸੀ। ਜ਼ਾਕਿਰ ਦੇ ਪਿਤਾ ਅੱਲ੍ਹਾ ਰਾਖਾ ਵੀ ਤਬਲਾ ਵਾਦਕ ਸਨ। ਜ਼ਾਕਿਰ ਹੁਸੈਨ ਨੇ ਆਪਣੀ ਮੁਢਲੀ ਸਿੱਖਿਆ ਮਹਿਮ, ਮੁੰਬਈ ਦੇ ਸੇਂਟ ਮਾਈਕਲ ਸਕੂਲ ਤੋਂ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਸੇਂਟ ਜ਼ੇਵੀਅਰ ਕਾਲਜ ਮੁੰਬਈ ਤੋਂ ਵੀ ਗ੍ਰੈਜੂਏਸ਼ਨ ਕੀਤੀ। ਜ਼ਾਕਿਰ ਹੁਸੈਨ ਨੇ ਸਿਰਫ਼ 11 ਸਾਲ ਦੀ ਉਮਰ ਵਿੱਚ ਅਮਰੀਕਾ ਵਿੱਚ ਆਪਣਾ ਪਹਿਲਾ ਸੰਗੀਤ ਸਮਾਰੋਹ ਕੀਤਾ ਸੀ। 1973 ਵਿੱਚ ਉਸਨੇ ਆਪਣੀ ਪਹਿਲੀ ਐਲਬਮ ‘ਲਿਵਿੰਗ ਇਨ ਦ ਮਟੀਰੀਅਲ ਵਰਲਡ’ ਲਾਂਚ ਕੀਤੀ।
ਸ਼ਾਮ ਸਮੇਂ ਨਾਜ਼ੁਕ ਹਾਲਤ ਦੇ ਚਲਦਿਆਂ ਹਸਪਤਾਲ ਕਰਵਾਇਆ ਸੀ ਭਰਤੀ
ਦੱਸ ਦਈਏ ਕਿ ਐਤਵਾਰ ਸ਼ਾਮ ਹੁਸੈਨ ਦੀ ਗੰਭੀਰ ਹਾਲਤ ਦੀ ਖ਼ਬਰ ਵੀ ਆਈ ਸੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਵੀ ਲੋਕਾਂ ਨੂੰ ਜ਼ਾਕਿਰ ਦੀ ਸਿਹਤਯਾਬੀ ਲਈ ਦੁਆ ਕਰਨ ਦੀ ਅਪੀਲ ਕੀਤੀ ਸੀ ਪਰ ਹੁਣ ਹਰ ਅੱਖ ਨਮ ਹੋ ਗਈ ਹੈ। ਜ਼ਾਕਿਰ ਹੁਸੈਨ ਦੇ ਦਿਹਾਂਤ ਨਾਲ ਹਰ ਇੱਕ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਹਰ ਇੱਕ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰ ਰਿਹਾ ਹੈ। ਸੋਸ਼ਲ ਮੀਡੀਆ 'ਤੇ ਲੋਕ ਜ਼ਾਕਿਰ ਨੂੰ ਸ਼ਰਧਾਂਜਲੀ ਦੇ ਰਹੇ ਹਨ ਅਤੇ ਪੋਸਟ ਸ਼ੇਅਰ ਕਰ ਰਹੇ ਹਨ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।