ਮੋਦੀ ਕੈਬਨਿਟ 'ਚ ਲਿਆ ਗਿਆ ਵੱਡਾ ਫ਼ੈਸਲਾ, 3 ਕਰੋੜ ਪਰਿਵਾਰਾਂ ਨੂੰ ਮਿਲੇਗਾ ਘਰ

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਆਪਣੀ ਨਵੀਂ ਕੈਬਨਿਟ ਦੀ ਪਹਿਲੀ ਬੈਠਕ ਕੀਤੀ। ਕੈਬਨਿਟ 'ਚ ਸ਼ਾਮਲ ਕੀਤੇ ਗਏ ਨਵੇਂ ਮੰਤਰੀ ਕਰੀਬ 5 ਵਜੇ ਪ੍ਰਧਾਨ ਮੰਤਰੀ 7, ਲੋਕ ਕਲਿਆਣ ਮਾਰਗ ਸਥਿਤ ਘਰ ਪਹੁੰਚੇ ਅਤੇ ਸਹੁੰ ਚੁੱਕਣ ਦੇ ਇਕ ਦਿਨ ਬਾਅਦ ਹੋ ਰਹੀ ਇਸ ਬੈਠਕ 'ਚ ਸ਼ਾਮਲ ਹੋਏ। ਬੈਠਕ ਉਦੋਂ ਆਯੋਜਿਤ ਕੀਤੀ ਗਈ, ਜਦੋਂ ਪ੍ਰਧਾਨ ਮੰਤਰੀ ਮੋਦੀ ਨੇ ਅਜੇ ਤੱਕ ਨਵੇਂ ਮੰਤਰੀਆਂ ਦੇ ਵਿਭਾਗਾਂ ਦਾ ਐਲਾਨ ਨਹੀਂ ਕੀਤਾ ਹੈ। ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਯੋਗ ਪਰਿਵਾਰਾਂ ਦੀ ਗਿਣਤੀ 'ਚ ਵਾਧੇ ਨਾਲ ਪੈਦਾ ਰਿਹਾਇਸ਼ ਜ਼ਰੂਰਤ ਨੂੰ ਪੂਰਾ ਕਰਨ ਲਈ 3 ਕਰੋੜ ਹੋਰ ਗ੍ਰਾਮੀਣ ਅਤੇ ਸ਼ਹਿਰੀ ਪਰਿਵਾਰਾਂ ਨੂੰ ਘਰ ਨਿਰਮਾਣ ਲਈ ਮਦਦ ਪ੍ਰਦਾਨ ਕੀਤੀ ਜਾਵੇਗੀ। ਭਾਰਤ ਸਰਕਾਰ ਗ੍ਰਾਮੀਣ ਅਤੇ ਸ਼ਹਿਰੀ ਪਰਿਵਾਰਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਮਕਾਨ ਨਿਰਮਾਣ ਲਈ ਮਦਦ ਪ੍ਰਦਾਨ ਕਰਨ ਲਈ 2015-16 ਤੋਂ ਪ੍ਰਧਾਨ ਮੰਤਰੀ ਰਿਹਾਇਸ਼ ਯੋਜਨਾ ਲਾਗੂ ਕਰ ਰਹੀ ਹੈ। ਪਿਛਲੇ 10 ਸਾਲਾਂ 'ਚ ਰਿਹਾਇਸ਼ ਯੋਜਨਾਵਾਂ ਦੇ ਅਧੀਨ ਗਰੀਬ ਪਰਿਵਾਰਾਂ ਲਈ ਕੁੱਲ 4.21 ਕਰੋੜ ਘਰ ਪੂਰੇ ਕੀਤੇ ਗਏ ਹਨ। ਪੀ.ਐੱਮ.ਏ.ਵਾਈ. ਦੇ ਅਧੀਨ ਨਿਰਮਿਤ ਸਾਰੇ ਮਕਾਨਾਂ ਨੂੰ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਦੀਆਂ ਹੋਰ ਯੋਜਨਾਵਾਂ ਨਾਲ ਟਾਇਲਟ, ਬਿਜਲੀ ਅਤੇ ਐੱਲ.ਪੀ.ਜੀ. ਕਨੈਕਸ਼ਨ ਵੀ ਮੁਹੱਈਆ ਕਰਵਾਈ ਜਾਵੇਗੀ।
ਇਸ ਬੈਠਕ 'ਚ ਸਾਰੇ ਵੱਡੇ ਭਾਜਪਾ ਨੇਤਾ ਮੌਜੂਦ ਸਨ। ਇਸ 'ਚ ਰਾਜਨਾਥ ਸਿੰਘ, ਅਮਿਤ ਸ਼ਾਹ, ਜੇ.ਪੀ. ਨੱਢਾ, ਮਨੋਹਰ ਲਾਲ ਖੱਟੜ, ਲਲਨ ਸਿੰਘ, ਸ਼ਿਵਰਾਜ ਸਿੰਘ ਚੌਹਾਨ ਆਦਿ ਮੌਜੂਦ ਸਨ। ਦੱਸਣਯੋਗ ਹੈ ਕਿ ਨਰਿੰਦਰ ਮੋਦੀ ਨੇ ਐਤਵਾਰ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਉਨ੍ਹਾਂ ਨੇ ਰਾਸ਼ਟਰਪਤੀ ਭਵਨ 'ਚ ਆਪਣੀ ਨਵੀਂ ਕੈਬਨਿਟ ਨਾਲ ਸਹੁੰ ਚੁੱਕੀ। ਮੋਦੀ ਸਰਕਾਰ 'ਚ ਕੁੱਲ ਮੰਤਰੀਆਂ ਦੀ ਗਿਣਤੀ 72 ਹੋਵੇਗੀ, ਜਿਸ 'ਚ 30 ਮੰਤਰੀ ਕੈਬਨਿਟ ਦਾ ਹਿੱਸਾ ਹੋਣਗੇ। ਇਨ੍ਹਾਂ ਤੋਂ ਇਲਾਵਾ 5 ਮੰਤਰੀਆਂ ਨੂੰ ਆਜ਼ਾਦ ਚਾਰਜ ਦਿੱਤਾ ਗਿਆ ਹੈ। ਉੱਥੇ ਹੀ 36 ਸੰਸਦ ਮੈਂਬਰਾਂ ਨੂੰ ਰਾਜ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ। ਮੋਦੀ ਕੈਬਨਿਟ 3.0 'ਚ ਅਜਿਹੇ ਕਈ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਮੋਦੀ ਸਰਕਾਰ 2.0 'ਚ ਵੀ ਮੰਤਰੀ ਰਹੇ ਹਨ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।