ਜੰਮੂ-ਕਸ਼ਮੀਰ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਦਰਅਸਲ, ਊਧਮਪੁਰ ਜ਼ਿਲ੍ਹੇ ਦੇ ਡੱਡੂ ਇਲਾਕੇ ਵਿੱਚ ਇੱਕ ਡੰਪਰ ਸੜਕ ਤੋਂ ਫਿਸਲ ਗਿਆ, ਜਿਸ ਤੋਂ ਬਾਅਦ ਇਹ ਡੂੰਘੀ ਖੱਡ ਵਿੱਚ ਜਾ ਡਿੱਗਾ। ਇਸ ਦਰਦਨਾਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਉਨ੍ਹਾਂ ਨੇ ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਫਿਲਹਾਲ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਗੱਡੀ ਹੇਠਾਂ ਫਸਿਆ ਜ਼ਖ਼ਮੀ
ਡਾਕਟਰ ਵਿਨੋਦ ਕੁਮਾਰ ਐੱਸ.ਐੱਸ.ਪੀ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਅਜੇ ਵੀ ਗੱਡੀ ਦੇ ਹੇਠਾਂ ਫਸਿਆ ਹੋਇਆ ਹੈ। ਪੁਲਿਸ ਅਤੇ ਸਥਾਨਕ ਲੋਕਾਂ ਵੱਲੋਂ ਬਚਾਅ ਕਾਰਜ ਜਾਰੀ ਹਨ। ਗੱਡੀ ਇੱਟਾਂ ਨਾਲ ਲੱਦੀ ਹੋਈ ਸੀ। ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ