ਸਾਰਸ ਮੇਲੇ ’ਚ ਡਿੱਖ ਪਿੰਡ ਦੇ ਬਾਜ਼ੀਗਰਾਂ ਦੀ ਟੀਮ ਛਾਈ

ਪਟਿਆਲਾ, 17 ਫਰਵਰੀ : ਵਿਰਾਸਤੀ ਸ਼ੀਸ਼ ਮਹਿਲ ਵਿੱਚ ਲੱਗੇ ਸਾਰਸ ਮੇਲੇ ’ਚ ਜਿੱਥੇ ਸਟੇਜ ’ਤੇ ਵੱਖ ਵੱਖ ਰਾਜਾਂ ਤੋਂ ਆਏ ਕਲਾਕਾਰਾਂ ਵੱਲੋਂ ਪੇਸ਼ਕਾਰੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਬਾਜ਼ੀਗਰਾਂ ਵੱਲੋਂ ਸ਼ੀਸ਼ ਮਹਿਲ ਦੇ ਵਿਹੜੇ ’ਚ ਬਾਜ਼ੀਆਂ ਪਾ ਕੇ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ। ਬਠਿੰਡਾ ਜ਼ਿਲ੍ਹੇ ਦੇ ਪਿੰਡ ਡਿੱਖ ਤੋਂ ਆਈ ਬਾਜ਼ੀਗਰਾਂ ਦੀ ਟੀਮ ਵੱਲੋਂ ਢੋਲ ਦੀ ਡੱਗੇ ਨਾਲ ਪੌੜੀ ਤੇ ਮੰਜੇ ਦੇ ਉੱਪਰੋਂ ਪੁੱਠੀ ਛਾਲ, ਬਾਂਸਾਂ ਵਿਚੋਂ ਲੰਘ ਕੇ, ਛੱਲੇ ‘ਚੋ ਲੰਘ ਕੇ ਤੇ ਗਲੇ ਦੇ ਜ਼ੋਰ ਨਾਲ ਸਰੀਏ ਨੂੰ ਮੋੜਨ ਵਰਗੇ ਕਰਤੱਬ ਕਰਕੇ ਸਰਸ ਮੇਲੇ ’ਚ ਪੁੱਜੇ ਦਰਸ਼ਕ ਨੂੰ ਆਪਣੀ ਕਲਾਂ ਨਾਲ ਮੋਹਿਆ ਜਾ ਰਿਹਾ ਹੈ। ਉੱਤਰ ਖੇਤਰੀ ਸਭਿਆਚਾਰ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਸਰਸ ਮੇਲੇ ‘ਚ ਆਪਣੀ ਪ੍ਰਤਿਭਾ ਦਿਖਾ ਰਹੀ ਬਾਜ਼ੀਗਰਾਂ ਦੀ ਟੀਮ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੇਲੇ ਪਿੰਡਾਂ ਦੀਆਂ ਖੇਡਾਂ ਨੂੰ ਲੁਪਤ ਹੋਣ ਤੋਂ ਬਚਾਉਣ ਲਈ ਕਾਰਗਰ ਸਾਬਤ ਹੋਣਗੇ। ਸਾਰਸ ਮੇਲੇ ’ਚ ਕਰਤੱਬ ਦੇਖ ਰਹੇ ਛੋਟੇ ਬੱਚੇ ਨੇ ਕਿਹਾ ਕਿ ਫ਼ਿਲਮਾਂ ’ਚ ਹੁੰਦੇ ਸਟੰਟ ਸਾਡੇ ਸਾਹਮਣੇ ਕੀਤੇ ਜਾ ਰਹੇ ਹਨ। ਇਸ ਮੌਕੇ ਬਾਜ਼ੀਗਰਾਂ ਦੀ ਟੀਮ ਦੇ ਇੰਚਾਰਜ ਵਕੀਲ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕਰਤੱਬ ਸਾਲਾਂ ਦੀ ਸਖ਼ਤ ਮਿਹਨਤ ਅਤੇ ਸਰੀਰ ਨੂੰ ਇਸ ਕਲਾਂ ਨੂੰ ਕਰਨ ਦੇ ਯੋਗ ਬਣਾਉਣ ਲਈ ਰੋਜ਼ਾਨਾ ਦੀ ਪ੍ਰੈਕਟਿਸ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਟੀਮ ਦੇ ਮੈਂਬਰ ਛਿੰਦਾ ਸਿੰਘ, ਸਤਨਾਮ ਸਿੰਘ ਸਮੇਤ ਕੁਲ ਅੱਠ ਮੈਂਬਰ ਹਨ ਤੇ ਡੋਲ ਮਾਸਟਰ ਮਿੱਠੂ ਸਿੰਘ ਦੇ ਡੱਗੇ ‘ਤੇ ਟੀਮ ਵੱਲੋਂ ਬਾਜ਼ੀਆਂ ਪਾਈਆਂ ਜਾਂਦੀਆਂ ਹਨ। ਇਸ ਮੌਕੇ ਮੇਲੇ ਦੇ ਨੋਡਲ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ 23 ਫਰਵਰੀ ਤੱਕ ਬਾਜ਼ੀਗਰਾਂ ਸਮੇਤ ਹੋਰਨਾਂ ਵੱਖ ਵੱਖ ਕਲਾਵਾਂ ’ਚ ਮੁਹਾਰਤ ਰੱਖਣ ਵਾਲੇ ਕਲਾਕਾਰਾਂ ਨੂੰ ਸਾਰਸ ਮੇਲੇ ਦੇ ਇਸ ਮੰਚ ਰਾਹੀਂ ਆਪਣੀ ਕਲਾਂ ਦਿਖਾਉਣ ਦਾ ਪੂਰਾ ਮੌਕਾ ਦਿੱਤਾ ਜਾਵੇਗਾ।
ਜ਼ਿਲ੍ਹਾ ਅਦਾਲਤ ਪਟਿਆਲਾ ਵੱਲੋਂ ਨਗਰ ਨਿਗਮ ਪਟਿਆਲਾ ਦੀ ਚੱਲ ਸੰਪਤੀ ਨੂੰ ਅਟੈਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਕਾਰਵਾਈ ਸਮਨਜੋਤ ਸਿੰਘ ਵੱਲੋਂ ਨਗਰ ਨਿਗਮ ਖ਼ਿਲਾਫ਼ ਕੀਤੇ ਕੇਸ 'ਚ ਫੈਸਲੇ ਦੇ ਅਮਲ ਦੇ ਤੌਰ 'ਤੇ ਕੀਤੀ ਗਈ ਹੈ
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।