ਸੰਗਰੂਰ : ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਦਾ ਐਲਾਨ ਹੋਣਾ ਸ਼ੁਰੂ ਹੋ ਗਿਆ ਹੈ। ਪੰਜਾਬ 'ਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਆਪਣੀ 'ਸਿਆਸੀ ਰਾਜਧਾਨੀ' ਸੰਗਰੂਰ ਦੀ ਸੀਟ 'ਤੇ ਮੁੜ ਕਬਜ਼ਾ ਕਰ ਲਿਆ ਹੈ। ਆਮ ਆਦਮੀ ਪਾਰਟੀ ਨੇ ਇਸੇ ਸੀਟ ਤੋਂ ਪੰਜਾਬ ਵਿਚ ਪੈਰ ਜਮਾਏ ਸਨ। ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਆਸੀ ਸਫ਼ਰ ਦੀ ਸ਼ੁਰੂਆਤ ਵਿਚ ਇਸੇ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਉਹ 2014 ਅਤੇ 2019 ਵਿਚ ਇੱਥੋਂ ਸੰਸਦ ਮੈਂਬਰ ਚੁਣੇ ਗਏ ਸਨ। ਹਾਲਾਂਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਕਾਰਨ ਉਨ੍ਹਾਂ ਨੂੰ ਇਸ ਸੀਟ ਤੋਂ ਅਸਤੀਫ਼ਾ ਦੇਣਾ ਪਿਆ ਸੀ, ਜਿਸ ਮਗਰੋਂ ਹੋਈਆਂ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 2022 ਵਿਚ ਹੋਈਆਂ ਇਨ੍ਹਾਂ ਜ਼ਿਮਨੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਇੱਥੋਂ ਜੇਤੂ ਰਹੇ ਸਨ।
ਸੰਗਰੂਰ ਹਲਕੇ ਦੇ ਚੋਣ ਨਤੀਜੇ
ਗੁਰਮੀਤ ਸਿੰਘ ਮੀਤ ਹੇਅਰ (AAP) - 364085
ਸੁਖਪਾਲ ਸਿੰਘ ਖਹਿਰਾ CONG - 191525
ਸਿਮਰਨਜੀਤ ਸਿੰਘ ਮਾਨ SAD (A) - 187246
ਆਈ-ਡ੍ਰੌਪ ਪਾਉਂਦੇ ਹੀ... ਤੁਰੰਤ ਹੱਟ ਜਾਣਗੀਆਂ ਐਨਕਾਂ, ਫਿਰ ਵੀ ਸੰਤੁਸ਼ਟ ਕਿਉਂ ਨਹੀਂ ਡਾਕਟਰ? ਕਾਰਨ ਵੀ ਜਾਣੋ
ਦਿਲਜੀਤ ਦਾ ਕੰਸਰਟ ਦੇਖਣ ਲਈ ਦੀਵਾਨੇ ਹੋਏ ਫੈਨਜ਼, 2 ਮਿੰਟ 'ਚ ਵਿਕੀਆਂ ਟਿਕਟਾਂ
ਭਰਾ ਨੇ ਤਵਾ ਮਾਰ ਕੇ ਕੀਤਾ ਭਰਾ ਦਾ ਕਤਲ