ਦੇਸ਼ ’ਚ ਡੂੰਘੇ ਹੋ ਰਹੇ ਖੇਤੀਬਾੜੀ ਸੰਕਟ ਲਈ ਕੇਂਦਰ ਤੇ AAP ਸਰਕਾਰਾਂ ਦੋਵੇਂ ਬਰਾਬਰ ਦੀਆਂ ਜ਼ਿੰਮੇਵਾਰ : ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ-ਨਾਲ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਵਿਚ ਡੂੰਘੇ ਹੋ ਰਹੇ ਖੇਤੀਬਾੜੀ ਸੰਕਟ ਲਈ ਬਰਾਬਰ ਦੀਆਂ ਜ਼ਿੰਮੇਵਾਰ ਹਨ ਅਤੇ ਪਾਰਟੀ ਨੇ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਵੇ ਅਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਵਾਸਤੇ ਜੋ ਵੀ ਕਦਮ ਚੁੱਕਣੇ ਪੈਣ ਚੁੱਕੇ ਜਾਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀਹੈਰਾਨੀ ਵਾਲੀ ਗੱਲ ਹੈ ਕਿ ਭਾਵੇਂ ਸੁਪਰੀਮ ਕੋਰਟ ਰੋਜ਼ਾਨਾ ਆਧਾਰ ’ਤੇ ਕਿਸਾਨ ਆਗੂ ਦੇ ਮਰਨ ਵਰਤ ਦੀ ਸਮੀਖਿਆ ਕਰ ਰਿਹਾ ਹੈ ਪਰ ਦੋਵੇਂ ਕੇਂਦਰ ਸਰਕਾਰ ਤੇ ਪੰਜਾਬ ਦੀ ਰਾਜ ਸਰਕਾਰ ਇਕ ਦੂਜੇ ’ਤੇ ਦੋਸ਼ ਮੜ੍ਹ ਰਹੇ ਹਨ ਤੇ ਇਕ ਸੰਵੇਦਨਸ਼ੀਲ ਮਸਲੇ ’ਤੇ ਰਾਜਨੀਤੀ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਸਾਰੇ ਮਾਮਲੇ ਦੇ ਧਰੁਵੀਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ ਤੇ ਇਹ ਪੰਜਾਬ ਵਰਗੇ ਸਰਹੱਦੀ ਰਾਜ ਲਈ ਬਹੁਤ ਖ਼ਤਰਨਾਕ ਸਾਬਤ ਹੋ ਸਕਦਾ ਹੈ।
ਡਾ. ਦਲਜੀਤ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਖੁਦ ਅਗਵਾਈ ਕਰਨ ਅਤੇ ਅਜਿਹਾ ਮਾਹੌਲ ਸਿਰਜਣ ਜਿਸ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸ ਵਾਸਤੇ ਪ੍ਰਧਾਨ ਮੰਤਰੀ ਨੂੰ ਤੁਰੰਤ ਐਮ ਐਸ ਪੀ ਦੀ ਗਰੰਟੀ ਦਾ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਵਾਅਦਾ ਪ੍ਰਧਾਨ ਮੰਤਰੀ ਨੇ ਉਦੋਂ ਵੀ ਦੇਸ਼ ਦੇ ਲੋਕਾਂ ਨਾਲ ਕੀਤਾ ਸੀ ਜਦੋਂ ਉਹਨਾਂ ਨੇ ਤਿੰਨ ਖੇਤੀ ਕਾਨੂੰਨ ਵਾਪਸ ਲਏ ਸਨ ਜਿਸ ਸਦਕਾ ਕਿਸਾਨ ਅੰਦੋਲਨ ਖ਼ਤਮ ਹੋਇਆ ਸੀ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਕੇਂਦਰ ਸਰਕਾਰ ਨੂੰ ਖੇਤੀਬਾੜੀ ਨੀਤੀ ਦਾ ਉਹ ਖਰੜਾ ਵਾਪਸ ਲੈਣਾ ਚਾਹੀਦਾ ਹੈ ਜਿਸ ਵਿਚ ਉਹਨਾਂ ਤਿੰਨਾਂ ਵਿਵਾਦਤ ਕਾਨੂੰਨ ਦੇ ਅੰਸ਼ ਸ਼ਾਮਲ ਹਨ ਜਿਹਨਾਂ ਖਿਲਾਫ ਕਿਸਾਨ ਅੰਦੋਲਨ ਹੋਇਆ ਸੀ ਤੇ ਹੁਣ ਸਰਕਾਰ ਪਿਛਲੇ ਦਰਵਾਜ਼ੇ ਤੋਂ ਇਹ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ। ਉਹਨਾਂਕਿਹਾ ਕਿ ਜਦੋਂ ਇਹ ਨੀਤੀ ਵਾਪਸ ਹੋ ਗਈ ਤਾਂ ਇਸ ਨਾਲ ਕਿਸਾਨਾਂ ਨਾਲ ਖੁੱਲ੍ਹੇ ਦਿਲ ਨਾਲ ਗੱਲਬਾਤ ਸ਼ੁਰੂ ਹੋ ਸਕੇਗੀ ਤੇ ਭਵਿੱਖ ਵਿਚ ਖੇਤੀਬਾੜੀ ਲਈ ਵਧੀਆ ਨੀਤੀਆਂ ਘੜੀਆਂ ਜਾ ਸਕਣਗੀਆਂ।
ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਦਮ ਕਿਸਾਨਾਂ ਦੇ ਮਨਾਂ ਵਿਚ ਉਹ ਰੋਸ ਦੂਰ ਕਰਨਗੇ ਜਿਹਨਾਂ ਕਾਰਣ ਮੌਜੂਦਾ ਕਿਸਾਨ ਅੰਦੋਲਨ ਚਲ ਰਿਹਾ ਹੈ। ਉਹਨਾਂ ਨੇ ਮੁੱਖ ਮੰਤਰੀ ਵੱਲੋਂ ਮੌਜੂਦਾ ਸੰਕਟ ਨੁੰ ਖ਼ਤਮ ਕਰਵਾਉਣ ਲਈ ਬਣਦੀ ਜ਼ਿੰਮੇਵਾਰੀ ਨਾ ਨਿਭਾਉਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਹੁਣ ਵੀ ਬਹੁਤੀ ਦੇਰ ਨਹੀਂ ਹੋਈ ਹੈ। ਮੁੱਖ ਮੰਤਰੀ ਨੂੰ ਤੁਰੰਤ ਪ੍ਰਧਾਨ ਮੰਤਰੀ ਕੋਲ ਪਹੁੰਚ ਕਰਨੀ ਚਾਹੀਦੀ ਹੈ ਤੇ ਉਹਨਾਂ ਨੂੰ ਇਸ ਗੱਲ ਲਈ ਰਾਜ਼ੀ ਕਰਨਾ ਚਾਹੀਦਾ ਹੈ ਕਿ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਿਹਨਾਂ ਦੀ ਸਿਹਤ ਬਹੁਤ ਨਾਜ਼ੁਕ ਬਣੀ ਹੋਈ ਹੈ, ਦੀ ਜਾਨ ਬਚਾਉਣ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ। ਉਹਨਾਂ ਕਿਹਾ ਕਿ ਸਰਦਾਰ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਨੂੰ ਰਾਜ਼ੀ ਕਰਨਾ ਚਾਹੀਦਾ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਗੁੱਸੇ ਨੂੰ ਸਮਝਿਆ ਜਾਵੇ ਅਤੇ ਇਹ ਵੀ ਸਮਝਿਆ ਜਾਵੇ ਕਿ ਜੇਕਰ ਅਜਿਹਾ ਨਾ ਕੀਤਾ ਤਾਂ ਸਰਹੱਦੀ ਸੂਬੇ ਪੰਜਾਬ ਵਿਚ ਮੁਸ਼ਕਿਲਾਂ ਪੈਦਾ ਹੋ ਸਕਦੀਆਂ ਹਨ।
ਅਕਾਲੀ ਆਗੂ ਨੇ ਕੇਂਦਰ ਤੇ ਪੰਜਾਬ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਆਗੂ ਦੀ ਸਿਹਤ ਹੋਰ ਜ਼ਿਆਦਾ ਵਿਗੜਨ ’ਤੇ ਕਾਨੂੰਨੀ ਰਸਮਾਂ ਪੂਰੀਆਂ ਕਰਨ ਵੱਲ ਧਿਆਨ ਨਾ ਦੇਣ ਸਗੋਂ ਇਹ ਸਮਝਿਆ ਜਾਵੇ ਕਿ ਹਾਲਾਤ ਬਹੁਤ ਖ਼ਤਰਨਾਕ ਹਨ ਤੇ ਸਰਦਾਰ ਡੱਲੇਵਾਲ ਦੀ ਜਾਨ ਬਚਾਉਣ ਲਈ ਸੰਜੀਦਗੀ ਨਾਲ ਯਤਨ ਹੋਣੇ ਚਾਹੀਦੇ ਹਨ ਤੇ ਜੇਕਰ ਰੱਬ ਨਾ ਕਰੇ ਜੇਕਰ ਉਹਨਾਂ ਦੀ ਜਾਨ ਨੂੰ ਕੁਝ ਹੋ ਜਾਂਦਾ ਹੈ ਤਾਂ ਕਿਸਾਨਾਂ ਦੇ ਮਨਾਂ ਵਿਚ ਰੋਸ ਨੂੰ ਦੂਰ ਕਰਨ ਵਾਸਤੇ ਸੰਜੀਦਗੀ ਨਾਲ ਯਤਨ ਹੋਣੇ ਚਾਹੀਦੇ ਹਨ।
ਰਾਤ ਦੀ ਨੀਂਦ ਪੂਰੀ ਨਾ ਹੋਵੇ ਤਾਂ ਅਗਲੇ ਦਿਨ ਦੁਪਹਿਰ ਵੇਲੇ ਨੀਂਦ ਆਉਣਾ ਜਾਇਜ਼ ਹੈ ਪਰ ਜੇਕਰ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਅਗਲੇ ਦਿਨ ਚੰਗੀ ਨੀਂਦ ਨਹੀਂ ਆਉਂਦੀ ਹੈ ਤਾਂ ਇਸ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੋ ਸਕਦਾ ਹੈ, ਆਓ ਜਾਣਦੇ ਹਾਂ ਇਸ ਦੇ ਲੱਛਣ ਰਾਤ ਨੂੰ ਪੂਰੀ ਨੀਂਦ ਲੈਣ ਤੋਂ ਬਾਅਦ ਵੀ ਦਿਨ ਵੇਲੇ ਸੁਸਤੀ ਰਹਿੰਦੀ ਹੈ। ਦਫਤਰ 'ਚ ਵੀ ਨੀਂਦ ਆਉਂਦੀ ਹੈ। ਸਰੀਰ ਵਿੱਚ ਥਕਾਵਟ ਰਹਿੰਦੀ ਹੈ। ਅਕਸਰ ਲੋਕ ਇਨ੍ਹਾਂ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ, ਪਰ ਇਹ ਇੱਕ ਗੰਭੀਰ ਸਮੱਸਿਆ ਦਾ ਸੰਕੇਤ ਹਨ। ਇਹ ਸਮੱਸਿਆ ਕਿਉਂ ਹੁੰਦੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਆਓ ਜਾਣਦੇ ਹਾਂ...
ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੇਰਹਿਮ ਪੋਤਾ ਆਪਣੀ ਕੈਂਸਰ ਪੀੜਤ ਦਾਦੀ ਨੂੰ ਜੰਗਲ ਵਿਚ ਛੱਡ ਆਇਆ। ਮਾਮਲਾ ਮਹਾਰਾਸ਼ਟਰ ਦੇ ਮੁੰਬਈ ਨਾਲ ਸੰਬੰਧਿਤ ਹੈ, ਜਿੱਥੇ ਪੁਲਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਦੇ ਅਨੁਸਾਰ ਬਜ਼ੁਰਗ ਔਰਤ ਲੰਬੇ ਸਮੇਂ ਤੋਂ ਕੈਂਸਰ ਦੀ ਮਰੀਜ਼ ਸੀ ਅਤੇ ਉਹ ਬਹੁਤ ਹੀ ਕਮਜ਼ੋਰ ਹਾਲਤ ਵਿਚ ਸੀ। ਪੋਤਾ ਉਸ ਨੂੰ ਬੋਝ ਸਮਝਣ ਲੱਗ ਪਿਆ ਅਤੇ ਉਸ ਨੇ ਦਾਦੀ ਨੂੰ ਇਕ ਦਿਨ ਚੁੱਪਚਾਪ ਗੱਡੀ 'ਚ ਬਿਠਾ ਕੇ ਆਰੇ ਕਾਲੋਨੀ ਨੇੜੇ ਜੰਗਲ 'ਚ ਛੱਡ ਆਇਆ। ਪੁਲਸ ਨੇ 33 ਸਾਲਾ ਇਕ ਵਿਅਕਤੀ ਅਤੇ ਦੋ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੱਥੋਂ ਦੇ ਕਾਦੀਆਂ ਰੋਡ ’ਤੇ ਬੀਤੀ ਰਾਤ ਦੋ ਮੋਟਰਸਾਈਕਲ ਸਵਾਰਾਂ ਨੇ ਸਕਾਰਪੀਓ ਵਿੱਚ ਸਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਵਾਸੀ ਪਿੰਡ ਭਗਵਾਨਪੁਰ ਅਤੇ ਉਨ੍ਹਾਂ ਦੇ ਇੱਕ ਹੋਰ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਗੋਲੀਬਾਰੀ ਦੌਰਾਨ ਕਾਰ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਬਟਾਲਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਫ਼ੋਨ ’ਤੇ ਦੱਸਿਆ ਕਿ ਵੀਰਵਾਰ ਦੇਰ ਰਾਤ ਵਾਪਰੀ ਇਸ ਘਟਨਾ ਵਿਚ ਹਰਜੀਤ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ। ਉਸ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਰੈਫਰ ਕੀਤਾ ਗਿਆ, ਪਰ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।