ਜਾਣਕਾਰੀ ਮਿਲੀ ਹੈ ਕਿ ਪੰਜ ਨੌਜਵਾਨ ਆਪਣੇ ਦੋਸਤ ਦੀ ਨਵੀਂ ਕਾਰ 'ਚ ਸਵਾਰ ਹੋ ਕੇ ਲੁਧਿਆਣਾ ਤੋਂ ਜਗਰਾਓਂ ਪਰਤ ਰਹੇ ਸਨ। ਇਸ ਦੌਰਾਨ ਰਾਤ ਕਰੀਬ 12 ਵਜੇ ਉਨ੍ਹਾਂ ਦੀ ਕਾਰ ਜਗਰਾਉਂ ਦੇ ਅਲੀਗੜ੍ਹ ਪੁਲ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਪੁਲ ਤੋਂ ਹੇਠਾਂ ਡਿੱਗ ਗਈ। ਹਾਦਸੇ 'ਚ ਕਾਰ 'ਚ ਸਵਾਰ ਅੰਕਿਤ ਲੂਥਰਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਥੇ ਹੀ ਉਸ ਦੇ ਚਾਰ ਜ਼ਖ਼ਮੀ ਸਾਥੀਆਂ ਨੂੰ ਜਗਰਾਉਂ ਦੇ ਕਲਿਆਣੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਚਾਰਾਂ ਵਿੱਚੋਂ ਤਿੰਨ ਯਤਿਨ ਬੰਸਲ, ਰਿੰਕਲ ਅਰੋੜਾ ਅਤੇ ਪੰਕੂ ਬੰਸਲ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਇਆਂ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਦੋਂਕਿ ਚੌਥੇ ਜ਼ਖ਼ਮੀ ਦੋਸਤ ਦੀ ਹਾਲਤ ਸਥਿਰ ਹੋਣ ’ਤੇ ਉਸ ਨੂੰ ਕਲਿਆਣੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦਾ ਹੈ ਹਮਲਾ, ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆ
ਰਾਮ ਰਹੀਮ ਨੂੰ ਹਾਈ ਕੋਰਟ ਵਲੋਂ ਵੱਡਾ ਝਟਕਾ
ਪਟਿਆਲਾ ’ਚ ਟੈਂਕੀ ’ਤੇ ਚੜਿਆ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਸੁਖਵਿੰਦਰ ਪਾਲ ਸਿੰਘ , AAP ਉਮੀਦਵਾਰ ਤੇ ਪੁਲਿਸ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ