ਜਲੰਧਰ : ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਵਲੋਂ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੂੰ ਹੱਥ ਲਗਾਉਣ ਦੇ ਮਾਮਲੇ ਵਿਚ ਮਹਿਲਾ ਕਮਿਸ਼ਨ ਨੇ ਸਖ਼ਤ ਐਕਸ਼ਨ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਕਥਿਤ ਤੌਰ 'ਤੇ ਮਾੜਾ ਵਿਵਹਾਰ ਕੀਤੇ ਜਾਣ ਦੇ ਮਾਮਲੇ ਵਿਚ ਮਹਿਲਾ ਕਮਿਸ਼ਨ ਨੇ ਨੋਟਿਸ ਲੈ ਲਿਆ ਹੈ। ਮਹਿਲਾ ਕਮਿਸ਼ਨ ਨੇ ਪੰਜਾਬ ਦੇ ਡੀ. ਜੀ. ਪੀ. ਤੋਂ ਕੱਲ੍ਹ 14 ਮਈ 2024 ਨੂੰ ਦੁਪਹਿਰ 2 ਵਜੇ ਤਕ ਮਾਮਲੇ ਦੀ ਸਟੇਟਸ ਰਿਪੋਰਟ ਤਲਬ ਕੀਤੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਵੀਡੀਓ ਦਾ ਜ਼ਿਕਰ ਕਰਦੇ ਹੋਏ ਮਹਿਲਾ ਕਮਿਸ਼ਨ ਨੇ ਇਸ 'ਤੇ ਗੰਭੀਰ ਨੋਟਿਸ ਲੈਂਦਿਆਂ ਕਿਹਾ ਹੈ ਕਿ ਬੀਬੀ ਜਗੀਰ ਕੌਰ ਇਕ ਮਹੱਤਵਪੂਰਣ ਸ਼ਖਸੀਅਤ ਹਨ ਅਤੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਵੀ ਰਹਿ ਚੁੱਕੇ ਹਨ।
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਬੀਬੀ ਜਗੀਰ ਕੌਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਵਿਚ ਇਕੱਠਿਆਂ ਆਏ ਸਨ ਅਤੇ ਪਹਿਲਾਂ ਤਾਂ ਉਨ੍ਹਾਂ ਨੇ ਹੱਥ ਮਿਲਾਉਣ ਦੇ ਮਕਸਦ ਨਾਲ ਬੀਬੀ ਜਗੀਰ ਕੌਰ ਦੇ ਸਾਹਮਣੇ ਸਿਰ ਝੁਕਾਇਆ ਬਾਅਦ ਵਿਚ ਉਹ ਚੱਲਣ ਲੱਗੇ ਤਾਂ ਉਨ੍ਹਾਂ ਨੇ ਉਨ੍ਹਾਂ ਦੀ ਠੋਡੀ 'ਤੇ ਹੱਥ ਲਗਾ ਕੇ ਮਜ਼ਾਕ ਕਰਨ ਦੀ ਕੋਸ਼ਿਸ਼ ਕੀਤੀ।
ਚੰਨੀ ਨੇ ਦਿੱਤੀ ਸੀ ਸਫਾਈ
ਚੰਨੀ ਨੇ ਸ਼ਨੀਵਾਰ ਨੂੰ ਇਕ ਵੀਡੀਓ ਵਿਚ ਸਫਾਈ ਦਿੰਦੇ ਹੋਏ ਕਿਹਾ ਸੀ ਕਿ ਉਹ ਬੀਬੀ ਨੂੰ ਆਪਣੀ ਵੱਡੀ ਭੈਣ ਵਾਂਗ ਮੰਨਦੇ ਹਨ ਅਤੇ ਉਨ੍ਹਾਂ ਦਾ ਇਹ ਸਨੇਹ ਉਨ੍ਹਾਂ ਦੇ ਸਨਮਾਨ ਦੇ ਕਾਰਣ ਸੀ। ਤੁਸੀਂ ਦੇਖਿਆ ਹੀ ਹੋਵੇਗਾ ਕਿ ਪਹਿਲਾਂ ਮੈਂ ਉਨ੍ਹਾਂ ਨੂੰ ਵੱਡੀ ਭੈਣ ਵਾਂਗ ਝੁਕ ਕੇ ਪ੍ਰਣਾਮ ਕੀਤਾ ਅਤੇ ਫਿਰ ਉਨ੍ਹਾਂ ਨਾਲ ਮਜ਼ਾਕ ਕੀਤਾ ਸੀ। ਬਕਾਇਦਾ ਮੈਂ ਉਨ੍ਹਾਂ ਦਾ ਹੱਥ ਆਪਣੇ ਮੱਥੇ 'ਤੇ ਲਗਾਇਆ ਅਤੇ ਅਸ਼ੀਰਵਾਦ ਲਿਆ।
ਆਈ-ਡ੍ਰੌਪ ਪਾਉਂਦੇ ਹੀ... ਤੁਰੰਤ ਹੱਟ ਜਾਣਗੀਆਂ ਐਨਕਾਂ, ਫਿਰ ਵੀ ਸੰਤੁਸ਼ਟ ਕਿਉਂ ਨਹੀਂ ਡਾਕਟਰ? ਕਾਰਨ ਵੀ ਜਾਣੋ
ਦਿਲਜੀਤ ਦਾ ਕੰਸਰਟ ਦੇਖਣ ਲਈ ਦੀਵਾਨੇ ਹੋਏ ਫੈਨਜ਼, 2 ਮਿੰਟ 'ਚ ਵਿਕੀਆਂ ਟਿਕਟਾਂ
ਭਰਾ ਨੇ ਤਵਾ ਮਾਰ ਕੇ ਕੀਤਾ ਭਰਾ ਦਾ ਕਤਲ